ਪੰਜਾਬ ‘ਚ ਲਗਾਤਾਰ ਹੋ ਰਹੀ ਬਾਰਿਸ਼ ਤੇ ਡੈਮਾਂ ਤੋਂ ਲਗਾਤਾਰ ਛੱਡੇ ਜਾ ਰੇ ਪਾਣੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹੜ੍ਹ ਵਰਗੇ ਹਾਲਾਤ ਹਨ।
ਪੰਜਾਬ ਦੇ 3 ਜ਼ਿਲ੍ਹਿਆਂ ‘ਚ ਅੱਜ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਤੇ ਗੁਰਦਾਸਪੁਰ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ‘ਚ ਹਲਕੀ ਤੋਂ ਮੱਧਮ ਬਾਰਿਸ਼ ਪੈਣ ਦੀ ਸੰਭਾਵਨਾ ਹੈ। ਬਾਰਿਸ਼ ਦੇ ਬਾਵਜੂਦ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 2.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਇਹ ਅਜੇ ਵੀ ਆਮ ਨਾਲੋਂ 5.1 ਡਿਗਰੀ ਘੱਟ ਹੈ। ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ 33.5 ਡਿਗਰੀ ਦਰਜ ਕੀਤਾ ਗਿਆ।
ਉੱਥੇ ਹੀ ਫਾਜ਼ਿਲਕਾ ‘ਚ ਵੱਧ ਤੋਂ ਵੱਧ ਤਾਪਮਾਨ 31. 5 ਡਿਗਰੀ, ਅੰਮ੍ਰਿਤਸਰ ‘ਚ 29 ਡਿਗਰੀ, ਲੁਧਿਆਣਾ ‘ਚ 28.2 ਡਿਗਰੀ, ਪਟਿਆਲਾ ‘ਚ 28.5 ਡਿਗਰੀ, ਫਿਰੋਜ਼ਪੁਰ ‘ਚ 29.1 ਡਿਗਰੀ, ਹੁਸ਼ਿਆਰਪੁਰ ‘ਚ 28.7 ਡਿਗਰੀ, ਅਨੰਦਪੁਰ ਸਾਹਿਬ ‘ਚ 28.9 ਡਿਗਰੀ, ਸ਼ਹੀਦ ਭਗਤ ਸਿੰਘ ਨਗਰ ‘ਚ 26.6 ਡਿਗਰੀ ਤੇ ਮੁਹਾਲੀ ‘ਚ 29.8 ਡਿਗਰੀ ਦਰਜ ਕੀਤਾ ਗਿਆ।
ਬਾਰਿਸ਼ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ‘ਚ 8.7 ਮਿਮੀ, ਲੁਧਿਆਣਾ ‘ਚ 5.2 ਮਿਮੀ, ਪਟਿਆਲਾ ‘ਚ 3.8 ਮਿਮੀ, ਫਰੀਦਕੋਟ ‘ਚ 2.5 ਮਿਮੀ, ਫਿਰੋਜ਼ਪੁਰ ‘ਚ 0.5 ਮਿਮੀ, ਹੁਸ਼ਿਆਰਪੁਰ ‘ਚ 21.5 ਮਿਮੀ, ਪਠਾਨਕੋਟ ‘ਚ 19.5 ਮਿਮੀ, ਰੂਪਨਗਰ ‘ਚ 3 ਮਿਮੀ, ਅਨੰਦਪੁਰ ਸਾਹਿਬ ‘ਚ 3.5 ਮਿਮੀ ਤੇ ਸ਼ਹੀਦ ਭਗਤ ਸਿੰਘ ਨਗਰ ‘ਚ 6.5 ਮਿਮੀ ਬਾਰਿਸ਼ ਦਰਜ ਕੀਤੀ ਗਈ।
ਪੰਜਾਬ ਦੇ 7 ਜ਼ਿਲ੍ਹਿਆਂ ਚ ਹੜ੍ਹ ਵਰਗੇ ਹਾਲਾਤ
ਪੰਜਾਬ ‘ਚ ਲਗਾਤਾਰ ਹੋ ਰਹੀ ਬਾਰਿਸ਼ ਤੇ ਡੈਮਾਂ ਤੋਂ ਲਗਾਤਾਰ ਛੱਡੇ ਜਾ ਰੇ ਪਾਣੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹੜ੍ਹ ਵਰਗੇ ਹਾਲਾਤ ਹਨ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਤਰਨਤਾਰਨ, ਕਪੂਰਥਲਾ, ਫਿਰੋਜ਼ਪੁਰ ਤੇ ਫਾਜ਼ਿਲਕਾ ‘ਦੇ 150 ਤੋਂ ਵੱਧ ਪਿੰਡਾਂ ‘ਚ ਕਈ-ਕਈ ਫੱਟ ਤੱਕ ਪਾਣੀ ਆ ਗਿਆ ਹੈ। ਲੋਕਾਂ ਦੇ ਘਰ ਤੇ ਖੇਤ ਪਾਣੀ ‘ਚ ਡੁੱਬ ਗਏ ਹਨ। ਐਨਡੀਆਰਐਫ, ਐਸਡੀਆਰਐਫ, ਭਾਰਤੀ ਫੌਜ ਤੇ ਪੰਜਾਬ ਪੁਲਿਸ ਰੈਸਕਿਊ ਆਪ੍ਰੇਸ਼ਨ ਚਲਾ ਰਹੀਆਂ ਹਨ। ਹੁਣ ਤੱਕ ਵੱਖ-ਵੱਖ ਥਾਂਵਾਂ ਤੋਂ 92 ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ।
30 ਅਗਸਤ ਤੱਕ ਸਕੂਲ ਰਹਿਣਗੇ ਬੰਦ
ਪੰਜਾਬ ‘ਚ ਪਿਛਲੇ ਦਿਨਾਂ ਤੋਂ ਭਾਰੀ ਮੀਂਹ ਕਾਰਨ ਮੁੱਖ ਮੰਤਰੀ ਮਾਨ ਨੇ ਸੋਸ਼ਲ ਮੀਡੀਆ ਤੇ ਪੋਸਟ ਕਰ ਚਿੰਤਾ ਜਾਹਿਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।