Home Desh Pong Dam ਤੋਂ ਅੱਜ ਛੱਡਿਆ ਜਾਵੇਗਾ 1 ਲੱਖ 10 ਹਜ਼ਾਰ ਕਿਊਸਿਕ ਪਾਣੀ,...

Pong Dam ਤੋਂ ਅੱਜ ਛੱਡਿਆ ਜਾਵੇਗਾ 1 ਲੱਖ 10 ਹਜ਼ਾਰ ਕਿਊਸਿਕ ਪਾਣੀ, ਵਿਗੜ ਸਕਦੀ ਹੈ ਸਥਿਤੀ

40
0

ਬੀਬੀਐਮਬੀ ਵੱਲੋਂ ਅੱਜ ਦੁਪਹਿਰ 2 ਵਜੇ ਪੌਂਗ ਡੈਮ ‘ਚ 1 ਲੱਖ 10 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ

ਪਿਛਲੇ ਕਈ ਦਿਨਾਂ ਤੋਂ ਮੀਂਹ ਕਾਰਨ ਹਿਮਾਚਲ ਦੇ ਪਹਾੜੀ ਇਲਾਕਿਆਂ ‘ਤੇ ਪੰਜਾਬ ਦੇ ਮੈਦਾਨੀ ਇਲਾਕਿਆਂ ‘ਚ ਤਬਾਹੀ ਮਚੀ ਹੋਈ ਹੈ। ਪੌਂਗ ਡੈਮ ‘ਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪਾਣੀ ਲਗਾਤਾਰ ਬਿਆਸ ਦਰਿਆ ‘ਚ ਛੱਡਿਆ ਜਾ ਰਿਹਾ ਹੈ। ਪਾਣੀ ਦਾ ਪੱਧਰ ਵੱਧਣ ਕਾਰਨ ਬਿਆਸ ਦਰਿਆ ਉਫਾਨ ‘ਤੇ ਹੈ। ਕਪੂਰਥਲਾ ਤੇ ਹੁਸ਼ਿਆਰਪੁਰ ਦੇ ਕਈ ਪਿੰਡ ਜਿੱਥੇ ਪਹਿਲਾਂ ਹੀ ਹੜ੍ਹ ‘ਚ ਡੁੱਬ ਗਏ ਹਨ, ਉੱਥੇ ਹੀ ਹੁਣ ਪੌਂਗ ਡੈਮ ਤੋਂ ਹੋਰ ਪਾਣੀ ਛੱਡੇ ਜਾਣ ਤੋਂ ਬਾਅਦ ਸਥਿਤੀ ਹੋਰ ਵਿਗੜ ਸਕਦੀ ਹੈ।

ਅੱਜ ਛੱਡਿਆ ਜਾਵੇਗਾ 1 ਲੱਖ 10 ਹਜ਼ਾਰ ਕਿਊਸਕ ਪਾਣੀ

ਬੀਬੀਐਮਬੀ ਵੱਲੋਂ ਅੱਜ ਦੁਪਹਿਰ 2 ਵਜੇ ਪੌਂਗ ਡੈਮ ‘ਚ 1 ਲੱਖ 10 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਵੇਗਾ, ਜਿਸ ਦੇ ਕਾਰਨ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਹੋਰ ਵੀ ਸਥਿਤੀ ਵਿਗੜ ਸਕਦੀ ਹੈ। ਬਿਆਸ ਦਰਿਆ ਦੇ ਪਾਣੀ ਦਾ ਪੱਧਰ ਪਹਿਲਾਂ ਹੀ ਬਹੁਤ ਉੱਪਰ ਹੈ, ਅਜਿਹੀ ਸਥਿਤੀ ‘ਚ ਪੌਂਗ ਡੈਮ ਤੋਂ ਇੱਕ ਲੱਖ ਤੋਂ ਵੱਧ ਕਿਊਸਿਕ ਪਾਣੀ ਛੱਡਣ ਨਾਲ ਬਿਆਸ ਦਰਿਆ ‘ਚ ਹੋਰ ਉਫਾਨ ਆਵੇਗਾ। ਜਿਸ ਦੇ ਚੱਲਦਿਆਂ ਕਪੂਰਥਲਾ ਸਮੇਤ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਹੋਰ ਵੀ ਬਦਤਰ ਹੋ ਸਕਦੀ ਹੈ।
ਪੰਜਾਬ ਸਰਕਾਰ ਹੜ੍ਹ ਨਾਲ ਨਜਿੱਠਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜੇਕਰ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੀ ਗੱਲ ਕਰੀਏ ਤਾਂ ਬਿਆਸ ਦਰਿਆ ਦੇ ਐਡਵਾਂਸ ਬੰਨ੍ਹ ਟੁੱਟਣ ਕਾਰਨ ਆਏ ਪਾਣੀ ਕਾਰਨ ਸੁਲਤਾਨਪੁਰ ਲੋਧੀ ਦੇ ਕਈ ਪਿੰਡ ਡੁੱਬ ਗਏ ਹਨ। ਪਿੰਡ ਵਾਸੀਆਂ ਨੂੰ ਬਚਾਇਆ ਜਾ ਰਿਹਾ ਹੈ ਅਤੇ ਸੁਰੱਖਿਅਤ ਥਾਂ ‘ਤੇ ਲਿਆਂਦਾ ਜਾ ਰਿਹਾ ਹੈ।

ਬੀਤੇ ਦਿਨ ਸੁਲਤਾਨਪੁਰ ਲੋਧੀ ਦੇ ਹੜ੍ਹ ਵਾਲੇ ਇਲਾਕੇ ‘ਚੋਂ ਮਿਲੀ ਸੀ ਲਾਸ਼

ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰ ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਿੰਡ ਬਾਊਪੁਰ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਦੱਸ ਦਈਏ ਕਿ ਦਰਿਆ ਬਿਆਸ ਨੇ ਇਸ ਇਲਾਕੇ ਨੂੰ ਵੱਡੀ ਮਾਰ ਮਾਰੀ ਹੈ ਤੇ ਆਰਜੀ ਬਣ ਟੁੱਟਣ ਤੋਂ ਬਾਅਦ ਪੂਰਾ ਇਲਾਕਾ ਪਾਣੀ ਚ ਡੁੱਬਿਆ ਹੋਇਆ ਹੈ। ਇਸ ਵਿਚਾਲੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ।

SDRF ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਪਾਣੀ ਚੋਂ ਬਾਹਰ ਕੱਢਿਆ ਗਿਆ ਹੈ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਚ ਲੈ ਲਿਆ ਗਿਆ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਚ ਰਖਵਾ ਕੇ ਜਾਂਚ ਸ਼ੁਰੂ ਦਿੱਤੀ ਗਈ। ਫਿਲਹਾਲ ਲਾਸ਼ ਦੀ ਸ਼ਨਾਖਤ ਨਹੀਂ ਹੋਈ ਹੈ।

LEAVE A REPLY

Please enter your comment!
Please enter your name here