ਪੰਜਾਬ ਦੇ 8 ਜ਼ਿਲ੍ਹਿਆਂ- ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਫਾਜ਼ਿਲਕਾ ਤੇ ਫਿਰੋਜ਼ਪੁਰ ਹੜ੍ਹ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਨ।
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੜ੍ਹ ਦੀ ਸਥਿਤੀ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਮੰਤਰੀਆਂ ਤੇ ਅਧਿਕਾਰੀਆਂ ਦੀ ਐਮਰਜੈਂਸੀ ਮੀਟਿੰਗ ਸੱਦੀ ਹੈ। ਇਸ ਬੈਠਕ ‘ਚ ਹੜ੍ਹ ਦੇ ਹਾਲਾਤਾਂ ਦਾ ਫੀਡਬੈਕ ਲਿਆ ਜਾਵੇਗਾ ਦੇ ਅੱਗੇ ਦੀ ਯੋਜਨਾ ਤਿਆਰ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੀਐਮ ਮਾਨ ਨੇ ਇੱਕ ਹਾਈ ਲੈਵਲ ਕਮੇਟੀ ਬਣਾਈ ਸੀ, ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਰਹੀ ਹੈ। ਉੱਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਦੀ ਮਦਦ ਨੂੰ ਲੈ ਕੇ ਮਾਨ ਸਰਕਾਰ ਨੇ ਪੱਤਰ ਲਿਖਿਆ ਹੈ।
ਸੀਐਮ ਮਾਨ ਨੇ ਬੀਤੇ ਦੋ ਦਿਨ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਬੁੱਧਵਾਰ ਉਨ੍ਹਾਂ ਨੇ ਗੁਰਦਾਸਪੁਰ ਤੇ ਪਠਾਨਕੋਟ ‘ਚ ਹੜ੍ਹ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਆਪਣਾ ਸਰਕਾਰੀ ਹੈਲੀਕਾਪਟਰ ਪ੍ਰਸ਼ਾਸਨ ਨੂੰ ਸੌਂਪ ਦਿੱਤਾ ਤਾਂ ਜੋ ਇਸ ਦਾ ਇਸਤੇਮਾਲ ਰਾਹਤ ਤੇ ਬਚਾਅ ਕਾਰਜਾਂ ਲਈ ਕੀਤਾ ਜਾ ਸਕਦੇ। ਉੱਥੇ ਹੀ ਵੀਰਵਾਰ ਨੂੰ ਸੀਐਮ ਅੰਮ੍ਰਿਤਸਰ ਦੇ ਅਜਨਾਲਾ ਪਹੁੰਚੇ।
ਪੰਜਾਬ ਦੇ 8 ਜ਼ਿਲ੍ਹਿਆਂ- ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਫਾਜ਼ਿਲਕਾ ਤੇ ਫਿਰੋਜ਼ਪੁਰ ਹੜ੍ਹ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਨ। ਕਈ ਪਿੰਡਾਂ ‘ਚ 5 ਤੋਂ 7 ਫੁੱਟ ਤੱਕ ਪਾਣੀ ਭਰ ਗਿਆ ਹੈ। ਪਸ਼ੂਆਂ ਲਈ ਪੱਠੇ ਖ਼ਤਮ ਹੋ ਗਏ ਹਨ। ਲੋਕ ਰਾਹਤ ਕੈਂਪਾਂ ਤੇ ਘਰਾਂ ਦੀ ਛੱਤਾਂ ‘ਤੇ ਬੈਠ ਕੇ ਚਿੰਤਾ ਜ਼ਾਹਰ ਕੀਤੀ ਹੈ। ਹੜ੍ਹ ਨਾਲ ਕਿੰਨਾ ਨੁਕਸਾਨ ਹੋਇਆ ਹੈ, ਇਸ ਦੇ ਅੰਕੜੇ ਅਜੇ ਆਉਣੇ ਬਾਕੀ ਹੈ। ਇਸ ਸਮੇਂ ਲੋਕਾਂ ਨੂੰ ਰੈਸਕਿਊ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।
ਹਰਿਆਣਾ ਨੇ ਵਧਾਇਆ ਮਦਦ ਦਾ ਹੱਥ
ਗੁਆਂਢੀ ਸੂਬੇ ਹਰਿਆਣਾ ਨੇ ਵੀ ਪੰਜਾਬ ਲਈ ਮਦਦ ਦਾ ਹੱਥ ਵਧਾਇਆ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਕਿਸੇ ਵੀ ਤਰੀਕੇ ਦੀ ਮਦਦ ਦੀ ਲੋੜ ਹੋਵੇ ਤਾਂ ਉਹ ਸਹਿਯੋਗ ਲਈ ਤਿਆਰ ਹਨ। ਉਨ੍ਹਾਂ ਨੇ ਪੰਜਾਬ ਦੀ ਹੜ੍ਹ ਦੀ ਸਥਿਤੀ ‘ਤੇ ਦੁੱਖ ਪ੍ਰਗਟ ਕੀਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਗਵੰਤ ਮਾਨ ਕਈ ਵਾਰ ਬਿਆਨ ਦੇ ਚੁੱਕੇ ਹਨ ਕਿ ਜਦੋਂ ਹੜ੍ਹ ਆਉਂਦੇ ਹਨ ਤਾਂ ਗੁਆਂਢੀ ਸੂਬੇ ਕਹਿੰਦੇ ਹਨ ਕਿ ਪਾਣੀ ਆਪਣੇ ਕੋਲ ਰੱਖੋਂ ਤੇ ਜਦੋਂ ਗਰਮੀਆਂ ਆਉਂਦੀਆਂ ਹਨ ਤਾਂ ਪਾਣੀ ਦੀ ਮੰਗ ਕੀਤੀ ਜਾਂਦੀ ਹੈ। ਬਰਸਾਤ ‘ਚ ਪਾਣੀ ‘ਚ ਡੁੱਬਣ ਲਈ ਪੰਜਾਬ ਨੂੰ ਇਕੱਲਾ ਰਹਿ ਜਾਂਦਾ ਹੈ।