Home Desh CM ਮਾਨ ਦੀ ਸਿਹਤ ‘ਚ ਸੁਧਾਰ, ਮੋਹਾਲੀ ਫੌਰਟਿਸ ਵਿੱਚ ਦਾਖਲ, AAP ਆਗੂ...

CM ਮਾਨ ਦੀ ਸਿਹਤ ‘ਚ ਸੁਧਾਰ, ਮੋਹਾਲੀ ਫੌਰਟਿਸ ਵਿੱਚ ਦਾਖਲ, AAP ਆਗੂ ਮਨੀਸ਼ ਸਿਸੋਦੀਆ ਨੇ ਜਾਣਿਆ ਹਾਲ

42
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਕਾਫੀ ਸੁਧਰ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਅੱਜ ਉਨ੍ਹਾਂ ਦੀ ਮਾਂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਨ੍ਹਾਂ ਦਾ ਹਾਲ ਜਾਣਿਆ। ਹੁਣ ਸੀਐਮ ਮਾਨ ਦੀ ਸਿਹਤ ਵਿੱਚ ਕਾਫੀ ਸੁਧਾਰ ਹੈ। ਉਨ੍ਹਾਂ ਦੀ Pulse ਰੇਟ ਪਹਿਲਾਂ ਨਾਲੋਂ ਕਾਫੀ ਬਿਹਤਰ ਹੈ। ਮੈਡੀਕਲ ਟੀਮਾਂ ਲਗਾਤਾਰ ਉਨ੍ਹਾਂ ਦੀ ਸਿਹਤ ਦੀ ਨਿਗਰਾਨੀ ਕਰ ਰਹੀਆਂ ਹਨ।
ਹਸਪਤਾਲ ਪ੍ਰਸ਼ਾਸਨ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ ਧੜਕਣ ਹੌਲੀ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਇੱਥੇ ਡਾਕਟਰਾਂ ਦੀ ਟੀਮ ਨੇ ਤੁਰੰਤ ਉਨ੍ਹਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਨਿਗਰਾਨੀ ਲਈ ਦਾਖਲ ਕਰਨ ਦੀ ਸਲਾਹ ਦਿੱਤੀ।

ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ਲਿਆਂਦਾ

ਮਿਲੀ ਜਾਣਕਾਰੀ ਮੁਤਾਬਕ, CM ਭਗਵੰਤ ਮਾਨ ਪਿਛਲੇ ਦੋ ਦਿਨਾਂ ਤੋਂ ਬਿਮਾਰ ਸਨ। ਇਸ ਕਾਰਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦਾ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਵੀ ਮੁਲਤਵੀ ਕਰ ਦਿੱਤਾ ਗਿਆ ਸੀ। ਉਦੋਂ ਤੋਂ ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਆਰਾਮ ਕਰ ਰਹੇ ਸਨ ਅਤੇ ਉੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਪਰ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੌਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੁੱਖ ਮੰਤਰੀ ਦੀ ਸਿਹਤ ਖਰਾਬ ਹੋਣ ਕਾਰਨ, ਸ਼ੁੱਕਰਵਾਰ ਸ਼ਾਮ ਨੂੰ ਕੈਬਨਿਟ ਮੀਟਿੰਗ ਨੂੰ ਵੀ ਮੁਲਤਵੀ ਕਰਨਾ ਪਿਆ।

ਪਿਛਲੇ ਸਾਲ ਵੀ ਸਤੰਬਰ ਵਿੱਚ ਵਿਗੜੀ ਸੀ ਸਿਹਤ

CM ਭਗਵੰਤ ਮਾਨ ਦੀ ਸਿਹਤ ਪਿਛਲੇ ਸਾਲ ਵੀ ਵਿਗੜੀ ਸੀ। 26 ਸਤੰਬਰ 2024 ਨੂੰ ਉਨ੍ਹਾਂ ਨੂੰ ਮੋਹਾਲੀ ਦੇ ਫੌਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇੱਕ ਰੁਟੀਨ ਚੈੱਕਅਪ ਤੋਂ ਪਤਾ ਲੱਗਾ ਕਿ ਉਨ੍ਹਾਂ ਦੇ ਫੇਫੜਿਆਂ ਦੀ ਧਮਣੀ ਵਿੱਚ ਸੋਜ ਸੀ, ਜੋ ਦਿਲ ‘ਤੇ ਦਬਾਅ ਵਧਾ ਰਹੀ ਸੀ ਅਤੇ ਬਲੱਡ ਪ੍ਰੈਸ਼ਰ ਅਸਥਿਰ ਹੋ ਰਿਹਾ ਸੀ।

LEAVE A REPLY

Please enter your comment!
Please enter your name here