Home Desh ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦਾ ਹਵਾਈ ਸਰਵੇ ਕੀਤਾ, ਹੜ੍ਹ ਪ੍ਰਭਾਵਿਤ ਖੇਤਰਾਂ...

ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦਾ ਹਵਾਈ ਸਰਵੇ ਕੀਤਾ, ਹੜ੍ਹ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜ਼ਾ

69
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਤੋਂ ਬਾਅ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਰਹੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਤੋਂ ਬਾਅਦ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੇ ਪਠਾਨਕੋਟ ਪਹੁੰਚੇ। ਜਿੱਥੇ ਉਨ੍ਹਾਂ ਦਾ ਸਵਾਗਤ ਜੈ ਇੰਦਰ ਕੌਰ ਵੱਲੋਂ ਕੀਤਾ ਗਿਆ। ਜਿਸ ਤੋਂ ਬਾਅਦ ਪੀਐਮ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਸ਼ੁਰੂ ਕਰ ਦਿੱਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੁਨੀਲ ਜਾਖੜ, ਬੀਜੇਪੀ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਤਰੁਣ ਚੁੱਘ ਮੌਜੂਦ ਹਨ।
ਪੀਐਮ ਮੋਦੀ ਵੱਲੋਂ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਦੇ ਨਾਲ ਗੁਰਦਾਸਪੁਰ ਦੇ ਤਿਬੜੀ ਕੈਂਟ ਵਿੱਚ ਗੱਲਬਾਤ ਕੀਤੀ। ਪੀਐਮ ਨੇ ਪੀੜਤ ਲੋਕਾਂ ਦੀ ਆਪ ਬੀਤੀ ਸੁਣੀ। ਫਸਲਾਂ ਦੇ ਹੋਏ ਨੁਕਸਾਨ ਦਾ ਦੁੱਖ ਵੀ ਸਣਿਆ। ਇਸ ਦੌਰਾਨ ਉਨ੍ਹਾਂ ਨੇ ਰੈਸਕਿਊ ਟੀਮਾਂ ਦੇ ਨਾਲ ਵੀ ਚਰਚਾ ਕੀਤੀ। ਕਿਸਾਨਾਂ ਨੇ ਪੀਐਮ ਨਾਲ ਹੋਈ ਚਰਚਾ ਦੌਰਾਨ ਹਰ ਬਿਪਤਾ ਦੀ ਛੋਟੀ-ਵੱਡੀ ਗੱਲ੍ਹ ਸਾਂਝੀ ਕੀਤੀ ਹੈ।
ਪੰਜਾਬ ਦੇ ਲੋਕਾਂ ਨੂੰ ਵੱਡੇ ਐਲਾਨ ਦੀ ਉਮੀਦ
ਇਸ ਤੋਂ ਪਹਿਲਾਂ 5 ਸਤੰਬਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ। ਹਲਾਂਕਿ ਪੰਜਾਬ ਅਤੇ ਕਿਸਾਨਾਂ ਲਈ ਉਨ੍ਹਾਂ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਸੀ, ਪਰ ਪ੍ਰਧਾਨ ਮੰਤਰੀ ਮੋਦੀ ਦੇ ਇਸ ਦੌਰੇ ਤੋਂ ਬਾਅਦ ਪੰਜਾਬ ਦੇ ਲੋਕਾਂ ਨੂੰ ਕਿਸੇ ਵੱਡੇ ਐਲਾਨ ਦੀ ਉਮੀਦ ਹੈ।
ਹਿਮਾਚਲ ਲਈ 1500 ਕਰੋੜ ਦੀ ਵਿੱਤੀ ਸਹਾਇਤਾ ਦਾ ਐਲਾਨ
ਦੱਸ ਦਈਏ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਵੱਲੋਂ 20 ਹਜ਼ਾਰ ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਪੀਐਮ ਮੋਦੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਹਵਾਈ ਸਰਵੇਖਣ ਕਰਨ ਤੋਂ ਬਾਅਦ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ।

LEAVE A REPLY

Please enter your comment!
Please enter your name here