ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਤੁਰੰਤ ਬਾਅਦ ਹਰਕਤ ‘ਚ ਆ ਗਏ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੀਤੇ ਦਿਨ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਤੁਰੰਤ ਹਰਕਤ ‘ਚ ਆ ਗਏ। ਜਿਵੇਂ ਹੀ ਉਹ ਹਸਪਤਾਲ ਤੋਂ ਮੁੱਖ ਮੰਤਰੀ ਨਿਵਾਸ ਪਹੁੰਚੇ, ਉਨ੍ਹਾਂ ਨੇ ਅਧਿਕਾਰੀਆਂ ਤੋਂ ਹੜ੍ਹ ਰਾਹਤ ਕਾਰਜਾਂ ਦੀ ਪੂਰੀ ਰਿਪੋਰਟ ਮੰਗੀ। ਮੁੱਖ ਮੰਤਰੀ ਮਾਨ ਨੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਹੜ੍ਹ ਰਾਹਤ ਕਾਰਜਾਂ ਬਾਰੇ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਸਾਰੇ ਵਿਭਾਗਾਂ ਦੇ ਸਕੱਤਰ ਮੀਟਿੰਗ ‘ਚ ਮੌਜੂਦ ਰਹਿਣਗੇ।
ਸਾਰੇ ਜ਼ਿਲ੍ਹਿਆਂ ਦੇ ਡੀਸੀ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ। ਸਾਰੇ ਅਧਿਕਾਰੀ ਰਾਹਤ ਕਾਰਜਾਂ ਬਾਰੇ ਜਾਣਕਾਰੀ ਦੇਣਗੇ। ਪਾਣੀ ਘਟਣ ਤੋਂ ਬਾਅਦ, ਮੁੱਖ ਮੰਤਰੀ ਸਫਾਈ ਤੇ ਹੋਰ ਰਾਹਤ ਕਾਰਜਾਂ ਦੀ ਯੋਜਨਾ ਦਾ ਨਿਰੀਖਣ ਕਰਨਗੇ। ਉਨ੍ਹਾਂ ਨੇ ਖੁਦ ਇਹ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੈਂ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ (12 ਸਤੰਬਰ) ਸਵੇਰੇ 11 ਵਜੇ ਮੀਟਿੰਗ ਕਰਾਂਗਾ। ਮੁੱਖ ਮੰਤਰੀ ਮਾਨ ਨੂੰ 5 ਸਤੰਬਰ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।
ਇਸ ਮੀਟਿੰਗ ‘ਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਡਿਪਟੀ ਕਮਿਸ਼ਨਰ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲੈਣਗੇ ਤੇ ਸਕੱਤਰ ਤੇ ਮੁੱਖ ਸਕੱਤਰ ਸੀਐਮ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਪਹੁੰਚਣਗੇ। ਮੀਟਿੰਗ ‘ਚ ਲੋਕਾਂ ਨੂੰ ਉਪਲਬਧ ਡਾਕਟਰੀ ਸਹੂਲਤਾਂ, ਮੁਆਵਜ਼ਾ ਤੇ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
5 ਸਤੰਬਰ ਨੂੰ ਹਸਪਤਾਲ ‘ਚ ਕਰਵਾਇਆ ਗਿਆ ਸੀ ਭਰਤੀ
ਹਸਪਤਾਲ ‘ਚ ਰਹਿੰਦੇ ਹੋਏ ਵੀ, ਭਗਵੰਤ ਮਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਤੇ ਰਾਹਤ ਕਾਰਜਾਂ ਨਾਲ ਲਗਾਤਾਰ ਜੁੜੇ ਰਹੇ। 5 ਸਤੰਬਰ ਨੂੰ ਮੁੱਖ ਮੰਤਰੀ ਮਾਨ ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ, ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸਿਹਤ ‘ਚ ਸੁਧਾਰ ਹੋਣ ਤੋਂ ਬਾਅਦ, ਉਨ੍ਹਾਂ ਨੇ ਸੋਮਵਾਰ ਨੂੰ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਪਹਿਲਾਂ ਮੁੱਖ ਮੰਤਰੀ ਦੀ ਸਿਹਤ ਖਰਾਬ ਹੋਣ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ।