ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹੈ।
ਪੂਰੇ ਪੰਜਾਬ ਭਰ ‘ਚ ਹੜ੍ਹਾਂ ਨਾਲ ਭਾਰੀ ਨੁਕਸਾਨ ਹੋਇਆ ਹੈ। 2,000 ਤੋਂ ਵੱਧ ਪਿੰਡ ਪ੍ਰਭਾਵਿਤ ਹੋ ਚੁੱਕੇ ਹਨ ਤੇ ਹੁਣ ਤੱਕ 55 ਲੋਕਾਂ ਨੇ ਇਸ ਕਹਿਰ ‘ਚ ਆਪਣੀ ਜਾਨ ਗੁਆ ਦਿੱਤੀ। ਪੰਜਾਬ ਸਰਕਾਰ ਹੜ੍ਹ ਦੇ ਹਾਲਾਤਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਐਕਟਿਵ ਹੈ ਤੇ ਉੱਥੇ ਹੀ ਅੱਜ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਹੜ੍ਹ ਪੀੜਤਾਂ ਦੀ ਮਦਦ ਲਈ 10 ਐਂਬੂਲੈਂਸਾਂ ਰਵਾਨਾ ਕੀਤੀਆਂ। ਇਹ ਐਂਬੂਲੈਂਸਾਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਮਰੀਜ਼ਾਂ ਦੀ ਮਦਦ ਲਈ ਵਰਤੀਆਂ ਜਾਣਗੀਆਂ।
ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹੈ। ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ, ਜਿਸ ਦੀ ਲੜੀ ਦੇ ਤਹਿਤ ਅੱਜ ਪੰਜਾਬ ਸਰਕਾਰ ਦੇ ਵੱਲੋਂ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ 10 ਐਂਬੂਲੈਂਸ ਨੂੰ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡ-ਪਿੰਡ ਅੰਦਰ ਸਿਹਤ ਕੈਂਪ ਲਗਾਏ ਗਏ ਹਨ ਤੇ ਉੱਥੇ ਮਾਹਿਰ ਡਾਕਟਰਾਂ ਦੀ ਡਿਊਟੀਆਂ ਲਗਾਈਆਂ ਗਈਆਂ ਹਨ। ਜੇਕਰ ਕਿਸੇ ਨੂੰ ਵੀ ਕੋਈ ਵੀ ਦਿੱਕਤ ਆਉਂਦੀ ਹੈ ਉਹ ਇਸ ਕੈਂਪ ‘ਚ ਆ ਕੇ ਆਪਣਾ ਇਲਾਜ ਕਰਵਾ ਸਕਦੇ ਹਨ।
ਗੁਰਦੇ ਦੀ ਬਿਮਾਰੀ ਨਾਲ ਪੀੜਤ ਅਵਜੋਤ ਨਾਲ ਮੁਲਾਕਾਤ
ਬੀਤੇ ਦਿਨੀਂ ਇੱਕ ਬੱਚੇ ਦੀ ਵੀਡੀਓ ਕਾਫ਼ੀ ਵਾਇਰਲ ਹੋਰ ਰਹੀ ਸੀ, ਜਿਸ ਨੂੰ ਗੁਰਦੇ ਦੀ ਗੰਭੀਰ ਬਿਮਾਰੀ ਸੀ। ਉਸ ਬੱਚੇ ਨੂੰ ਬੀਤੀ ਦਿਨੀਂ ਰੈਸਕਿਊ ਕਰ ਹਸਪਤਾਲ ਪਹੁੰਚਾਇਆ ਗਿਆ ਸੀ। ਪੰਜਾਬ ਸਰਕਾਰ ਹੁਣ ਉਸ ਦਾ ਇਲਾਜ਼ ਕਰਵਾ ਰਹੀ ਹੈ।
ਸਿਹਤ ਮੰਤਰੀ ਨੇ ਦੱਸਿਆ ਅਜਨਾਲਾ ਦੇ ਪਿੰਡ ਤਲਵੰਡੀ ਦੇ ‘ਚ ਇੱਕ ਅੱਠ ਸਾਲਾ ਬੱਚਾ ਅਵਜੋਤ ਜੋ ਕਿ ਗੰਭੀਰ ਗੁਰਦੇ ਦੀ ਬਿਮਾਰੀ ਨਾਲ ਗ੍ਰਸਤ ਸੀ, ਉਸ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਕਰਾਇਆ ਜਾ ਰਿਹਾ ਹੈ। ਮੰਤਰੀ ਉਸ ਬੱਚੇ ਅਵਜੋਤ ਨੂੰ ਵੀ ਮਿਲੇ, ਉਸ ਦਾ ਹਾਲ ਜਾਣਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵੱਲੋਂ ਇਸ ਬੱਚੇ ਦਾ ਮੁਫਤ ਇਲਾਜ ਕਰਵਾਇਆ ਜਾਵੇਗਾ ਤੇ ਪਰਿਵਾਰ ਦੀ ਹਰ ਇੱਕ ਸੰਭਵ ਮਦਦ ਕੀਤੀ ਜਾਵੇਗੀ।
ਸੂਰਾਂ ‘ਚ ਅਫਰੀਕਨ ਸਵਾਈਨ ਫੀਵਰ ਬਾਰੇ ਕੀ ਬੋਲੇ?
ਅਜਨਾਲਾ ਦੇ ਪਿੰਡ ਧਾਰੀਵਾਲ ਕਲੇਰ ਵਿਖੇ ਅਫਰੀਕਨ ਸਵਾਈਨ ਫੀਵਰ ਫੈਲਣ ਨੂੰ ਲੈ ਕੇ ਸਿਹਤ ਮੰਤਰੀ ਨੇ ਕਿਹਾ ਕਿ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਸੂਅਰ ਦੀ ਬਿਕਰੀ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ, ਉਨ੍ਹਾਂ ਨੇ ਕਿਹਾ ਕਿ ਇਸ ਬਿਮਾਰੀ ਦਾ ਮਨੁੱਖੀ ਜੀਵਨ ਦੇ ਨਾਲ ਕੋਈ ਵੀ ਲਿੰਕ ਨਹੀਂ ਹੈ। ਬਿਮਾਰੀ ਸੂਰ ਤੋਂ ਸੂਰ ਤੱਕ ਹੀ ਫੈਲਦੀ ਹੈ ਤੇ ਸੂਰ ਤੋਂ ਕਿਸੇ ਵੀ ਹੋਰ ਜਾਨਵਰ ਤੱਕ ਨਹੀਂ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪੂਰੇ ਪੰਜਾਬ ਭਰ ਦੇ ਪਿੱਗ ਫਾਰਮ, ਮੁਰਗੀ ਫਾਰਮ ਦੇ ਸੈਂਪਲ ਲਏ ਜਾ ਰਹੇ ਹਨ। ਪੰਜਾਬ ਵਾਸੀਆਂ ਨੂੰ ਬਿਲਕੁਲ ਵੀ ਘਬਰਾਉਣ ਦੀ ਜਰੂਰਤ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਇੱਕ ਪੰਜਾਬ ਵਾਸੀ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।