ਥਾਣਾ ਅਜਨਾਲਾ ਦੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਟੀਮ ਮੌਕੇ ਤੇ ਪਹੁੰਚ ਗਈ ਸੀ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਅਤੇ ਗਵਾਹਾਂ ਦੇ ਬਿਆਨਾਂ ਦੇ ਅਧਾਰ ਤੇ ਜਲਦੀ ਹੀ ਦੋਸ਼ੀਆਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ। ਫਿਲਹਾਲ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ ਅਤੇ ਵਾਧੂ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ।
ਫੋਨ ‘ਤੇ ਮਿਲੀਆਂ ਸਨ ਧਮਕੀਆਂ
ਡਾਕਟਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਨੂੰ ਪਹਿਲਾਂ ਵੀ ਫੋਨ ‘ਤੇ ਧਮਕੀਆਂ ਮਿਲੀਆਂ ਸਨ ਅਤੇ ਇੱਕ ਵਾਰ ਪਹਿਲਾਂ ਵੀ ਗੋਲੀ ਚਲਾਈ ਗਈ ਸੀ, ਜਿਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਸੀ। ਪਰਿਵਾਰ ਨੇ ਸੁਰੱਖਿਆ ਪ੍ਰਬੰਧਾਂ ਵਿੱਚ ਲਾਪਰਵਾਹੀ ਦੇ ਇਲਜ਼ਾਮ ਲਗਾਉਂਦੇ ਹੋਏ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਸਥਾਨਕ ਲੋਕਾਂ ਅਤੇ ਨੇਤਾਵਾਂ ਨੇ ਘਟਨਾ ਦੀ ਨਿੰਦਾ ਕੀਤੀ ਹੈ। ਪੁਲਿਸ ਨੇ ਭਰੋਸਾ ਦਿਵਾਇਆ ਹੈ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।