Home Desh ਸਿੱਖਾਂ ਦੇ ਧਾਰਮਿਕ ਅਧਿਕਾਰ ਖ਼ਤਮ ਕੀਤੇ ਜਾ ਰਹੇ… ਨਨਕਾਣਾ ਸਾਹਿਬ ਯਾਤਰਾ ਰੱਦ...

ਸਿੱਖਾਂ ਦੇ ਧਾਰਮਿਕ ਅਧਿਕਾਰ ਖ਼ਤਮ ਕੀਤੇ ਜਾ ਰਹੇ… ਨਨਕਾਣਾ ਸਾਹਿਬ ਯਾਤਰਾ ਰੱਦ ਕਰਨ ‘ਤੇ ਬੋਲੇ ਹਰਪ੍ਰੀਤ ਸਿੰਘ

49
0

ਹਰਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਪਾਸੇ ਵਪਾਰਕ ਦ੍ਰਿਸ਼ਟੀ ਦੇ ਮੱਦੇਨਜ਼ਰ ਭਾਰਤ ਤੇ ਪਾਕਿਸਤਾਨ ਵਿਚਕਾਰ ਮੈਚ ਹੋ ਰਿਹਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਨਨਕਾਣਾ ਸਾਹਿਬ ਦੀ ਯਾਤਰਾ ਰੱਦ ਕਰਨ ਤੇ ਵਿਰੋਧ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਇਸ ਸਾਲ ਨਨਕਾਣਾ ਸਾਹਿਬ ਯਾਤਰਾ ਦੇ ਰੋਕ ਲਗਾਏ ਜਾਣ ਦੇ ਫੈਸਲੇ ਨੂੰ ਧਾਰਮਿਕ ਅਧਿਕਾਰ ਨੂੰ ਕੁਚਲਣ ਦੀ ਕਾਰਵਾਈ ਕਰਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਇਹ ਬਹੁੱਤ ਦੁਖਦ ਹੈ।
ਹਰਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਪਾਸੇ ਵਪਾਰਕ ਦ੍ਰਿਸ਼ਟੀ ਦੇ ਮੱਦੇਨਜ਼ਰ ਭਾਰਤ ਤੇ ਪਾਕਿਸਤਾਨ ਵਿਚਕਾਰ ਮੈਚ ਹੋ ਰਿਹਾ ਹੈ। ਦੂਜੇ ਪਾਸੇ ਭਾਰਤ ਸਰਕਾਰ ਵੱਲੋਂ ਸਿੱਖਾਂ ਦੇ ਅਧਿਕਾਰੀ ਤੇ ਵੱਡਾ ਢਾਕਾ ਮਾਰਿਆ ਜਾ ਰਿਹਾ ਹੈ। ਹਰ ਸਾਲ ਗੁਰਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਾਂ ਦਾ ਜੱਥਾ ਨਨਕਾਣਾ ਸਾਹਿਬ ਜਾਂਦਾ ਹੈ। 1965 ਤੇ 1971 ਦੀ ਜੰਗ ਦੌਰਾਨ ਵੀ ਇਹ ਯਾਤਰਾ ਨਹੀਂ ਰੋਕੀ ਗਈ। ਏਜੰਸੀਆਂ ਸਰਕਾਰ ਨੂੰ ਗੁਮਰਾਹ ਕਰਦੀਆਂ ਹਨ ਤੇ ਸਿੱਖਾਂ ਦੇ ਜਜ਼ਬਾਤਾਂ ਦੇ ਨਾਲ ਖੇਡਿਆ ਜਾਂਦਾ ਹੈ। ਸਿੱਖਾਂ ਦੇ ਧਾਰਮਿਕ ਅਧਿਕਾਰ ਖ਼ਤਮ ਕੀਤੇ ਜਾ ਰਹੇ ਹਨ। ਮੁਸਲਮਾਨਾਂ ਨੂੰ ਕਦੇ ਹੱਜ ਤੋਂ ਜਾਣ ਲਈ ਨਹੀਂ ਰੋਕਿਆ ਜਾ ਸਕਦਾ। ਹਿੰਦੂਆਂ ਨੂੰ ਕਦੇ ਮੰਦਰ ਦੇ ਦਰਸ਼ਨ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ। ਭਾਰਤ ਸਰਕਾਰ ਨੂੰ ਨਨਕਾਣਾ ਸਾਹਿਬ ਯਾਤਰਾ ਤੇ ਮੁੜ ਵਿਚਾਰ ਕਰਨ ਦੀ ਲੋੜ ਹੈ।

SGPC ਨੇ ਵੀ ਜਤਾਇਆ ਵਿਰੋਧ

ਐਸਜੀਪੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਅਪਮਾਨ ਹੈ। ਜਦੋਂ ਕ੍ਰਿਕਟ ਦੇ ਲਈ ਭਾਰਤ ਤੇ ਪਾਕਿਸਤਾਨ ਤੇ ਭਾਰਤਚ ਸਬੰਧ ਬਣਾਏ ਜਾ ਸਕਦੇ ਹਨ ਤਾਂ ਸ਼ਰਧਾਲੂਆਂ ਨੂੰ ਆਪਣੇ ਪਵਿੱਤਰ ਅਸਥਾਨਾਂਤੇ ਜਾਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਰਹੀ ਹੈ।
ਐਸਜੀਪੀ ਅਨੁਸਾਰ ਪਹਿਲੇ ਵੀ ਵਿਸ਼ੇਸ਼ ਯੋਜਨਾਵਾਂ ਦੇ ਤਹਿਤ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਛੋਟ ਦਿੱਤੀ ਜਾਂਦੀ ਰਹੀ ਹੈ। ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬਤੇ ਵਿਸ਼ੇਸ਼ ਸਮਾਗਮ ਆਯੋਜਿਤ ਕੀਤੇ ਜਾਣਗੇ, ਜਿਨ੍ਹਾਂਚ ਭਾਰਤੀ ਸ਼ਰਧਾਲੂ ਸ਼ਾਮਲ ਹੋਣਾ ਚਾਹੁੰਦੇ ਹਨ।

ਸਰਕਾਰ ਨੂੰ ਮੁੜ ਵਿਚਾਰ ਕਰਨ ਦੀ ਅਪੀਲ

ਐਸਜੀਪੀਸੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਫੈਸਲੇਤੇ ਮੁੜ ਵਿਚਾਰ ਕਰੇ ਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨਚ ਹੋਣ ਵਾਲੇ ਸਮਾਗਮਾਂਚ ਸ਼ਾਮਲ ਹੋਣ ਦੀ ਇਜਾਜ਼ਤ ਦੇਵੇ। ਐਸਜੀਪੀ ਦਾ ਕਹਿਣਾ ਹੈ ਕਿ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here