ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਮਾਡਲ ਟਾਊਨ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ।
ਜਲੰਧਰ ਵਿੱਚ ਸਾਬਕਾ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦਾ ਅੰਤਿਮ ਸੰਸਕਾਰ ਮੰਗਲਵਾਰ ਨੂੰ ਮਾਡਲ ਟਾਊਨ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਪਿਤਾ ਨੇ ਆਪਣੇ ਛੋਟੇ ਪੁੱਤਰ ਦੀ ਲਾਸ਼ ਨੂੰ ਮੋਢਾ ਦਿੱਤਾ ਅਤੇ ਮੁੱਖ ਅਗਨੀ ਲਗਾਉਂਦੇ ਸਮੇਂ ਉਨ੍ਹਾਂ ਦੀਆਂ ਅੱਖਾਂ ਹੰਝੂਆਂ ਨਾਲ ਭਰ ਗਈਆਂ। ਉਨ੍ਹਾਂ ਨੇ ਆਪਣੇ ਪੁੱਤਰ ਨੂੰ ਨਮਸਕਾਰ ਕਰ ਅੰਤਿਮ ਵਿਦਾਈ ਦਿੱਤੀ। ਦੱਸ ਦਈਏ ਕਿ ਸ਼ਨੀਵਾਰ ਨੂੰ ਇੱਕ ਕਾਰ ਦੀ ਟੱਕਰ ਤੋਂ ਬਾਅਦ ਰਿਚੀ ਕੇਪੀ ਦੀ ਇਲਾਜ਼ ਦੌਰਾਨ ਮੌਤ ਹੋ ਗਈ।
ਦੱਸਣ ਯੋਗਾ ਹੈ ਕਿ ਮੋਹਿੰਦਰ ਕੇ.ਪੀ. ਦੇ ਘਰ 19 ਸਤੰਬਰ ਨੂੰ ਅਖੰਡ ਪਾਠ ਹੋਵੇਗਾ ਅਤੇ 21 ਸਤੰਬਰ ਨੂੰ ਆਤਮਾ ਦੀ ਸ਼ਾਂਤੀ ਲਈ ਭੋਗ ਅਤੇ ਅਰਦਾਸ ਕੀਤੀ ਜਾਵੇਗੀ।
ਦੁੱਖ਼ ਸਾਂਝਾ ਕਰਨ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ
ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਸਾਬਕਾ ਐੱਮ. ਪੀ. ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਮੌਤ ‘ਤੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ ਗਿਆ।
ਇਸ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਅਤੇ ਸ਼ੀਤਲ ਅੰਗੁਰਾਲ, ਪੰਜਾਬ ਭਰ ਤੋਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਨਾਲ-ਨਾਲ ਕਈ ਹੋਰ ਸ਼ਖਸੀਅਤਾਂ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਇਸ ਤੋਂ ਪਹਿਲਾਂ, ਮ੍ਰਿਤਕ ਦੇਹ ਨੂੰ ਘਰ ਵਿਖੇ ਅੰਤਿਮ ਦਰਸ਼ਨ ਲਈ ਰੱਖਿਆ ਗਿਆ ਸੀ, ਜਿੱਥੋਂ ਇਸ ਨੂੰ ਇੱਕ ਵਾਹਨ ਵਿੱਚ ਸ਼ਮਸ਼ਾਨਘਾਟ ਲਿਆਂਦਾ ਗਿਆ।