ਇਸ ਤੋਂ ਪਹਿਲਾਂ 18 ਅਗਸਤ ਨੂੰ ਮਾਮਲੇ ‘ਚ ਐਸਆਈੀ ਨੇ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ।
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਸੁਣਵਾਈ ਹੋਵੇਗੀ। ਹਾਈਕੋਰਟ ਦੀ ਬੈਂਚ ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਤੇ ਜਸਟਿਸ ਦੀਪਕ ਮਨਚੰਦਾ ਸਾਹਮਣੇ ਪਿਛਲੀ ਸੁਣਵਾਈ ਦੌਰਾਨ ਅਮਿਕਸ ਕਿਊਰਾਈ (ਕਿਸੇ ਖਾਸ ਮਾਮਲੇ ਵਿੱਚ ਅਦਾਲਤ ਦਾ ਨਿਰਪੱਖ ਸਲਾਹਕਾਰ।) ਤਨੂ ਬੇਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦਲੀਲਾਂ ਪੇਸ਼ ਕੀਤੀਆਂ ਸਨ।
ਸੁਣਵਾਈ ਦੌਰਾਨ ਤਨੂ ਬੇਦੀ ਨੇ ਐਸਆਈਟੀ ਦੁਆਰਾ ਪੇਸ਼ ਕੀਤੀ ਗਈ ਰਿਪੋਰਟ ਦਾ ਵਿਸ਼ਲੇਸ਼ਣ ਕਰਨ ਲਈ ਕੁੱਝ ਸਮਾਂ ਮੰਗਿਆ ਸੀ। ਕੋਰਟ ਨੇ ਹੁਕਮ ਦਿੱਤੇ ਸਨ ਕਿ 18 ਸਤੰਬਰ ਨੂੰ ਸੁਣਵਾਈ ‘ਚ ਐਸਆਈਟੀ ਪ੍ਰਮੁੱਕ ਪ੍ਰਬੋਧ ਕੁਮਾਰ ਤੇ ਅਮਿਕਸ ਕਿਊਰਾਈ ਤਨੂ ਬੇਦੀ ਨੂੰ ਵੀ ਅਦਾਲਤ ‘ਚ ਖੁਦ ਪੇਸ਼ ਹੋਣਾ ਹੋਵੇਗਾ। 18 ਸਤੰਬਰ ਨੂੰ ਯਾਨੀ ਅੱਜ ਰਿਪੋਰਟ ‘ਤੇ ਵਿਸਤਾਰ ਨਾਲ ਵਿਚਾਰ ਕੀਤਾ ਜਾਵੇਗਾ ਤੇ ਅੱਗੇ ਦੀ ਕਾਰਵਾਈ ਤੈਅ ਹੋਵੇਗੀ।
18 ਅਗਸਤ ਨੂੰ ਐਸਆਈਟੀ ਨੇ ਸਿਲਬੰਦ ਰਿਪੋਰਟ ਸੌਂਪੀ
ਇਸ ਤੋਂ ਪਹਿਲਾਂ 18 ਅਗਸਤ ਨੂੰ ਮਾਮਲੇ ‘ਚ ਐਸਆਈੀ ਨੇ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਇਸ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਵੀ ਰਿਪੋਰਟ ਦੀ ਕਾਪੀ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਮੁਲਜ਼ਮਾਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ। ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਇਸ ਮਾਮਲੇ ‘ ਕੀ ਕੀਤਾ ਹੈ। ਕੋਰਟ ਨੇ ਕਿਹਾ ਸੀ ਕਿ ਜਿਸ ਤਰ੍ਹਾਂ ਦੇ ਪੰਜਾਬ ‘ਚ ਹਾਲਾਤ ਬਣੇ ਹੋਏ ਹਨ, ਉਸ ਨੂੰ ਲੈ ਕੇ ਅਸੀਂ ਚਿੰਤਤ ਹਾਂ।
ਕੋਰਟ ਨੇ ਕਿਹਾ ਸੀ ਕਿ ਲਾਰੈਂਸ ਬਿਸ਼ਨੋਈ ਇੰਟਰਵਿਊ ਤੋਂ ਬਾਅਦ ਪੰਜਾਬ ‘ਚ ਅਪਰਾਧ ‘ਚ ਵਾਧਾ ਹੋਇਆ ਹੈ। ਕੋਰਟ ਨੇ ਕਿਹਾ ਸੀ ਕਿ ਇਸ ਮਾਮਲੇ ‘ਚ ਪਹਿਲਾਂ ਇਸ ਰਿਪੋਰਟ ਦਾ ਵਿਸ਼ਲੇਸ਼ਣ ਕਰੇਗਾ ਤੇ ਉਸ ਤੋਂ ਬਾਅਦ ਅੱਗੇ ਦਾ ਹੁਕਮ ਜਾਰੀ ਕਰੇਗਾ।