Home Desh ਪੰਜਾਬ ‘ਚ ਕੱਲ੍ਹ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’, ਹਰ...

ਪੰਜਾਬ ‘ਚ ਕੱਲ੍ਹ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’, ਹਰ ਜ਼ਿਲ੍ਹੇ ‘ਚ ਲੱਗਣਗੇ 128 ਕੈਂਪ

30
0

ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਾਨ ਨੂੰ ਲਾਗੂ ਕਰਨ ਤੋਂ ਬਾਅਦ ਸੁਝਾਅ ਲਏ ਜਾਣਗੇ।

ਪੰਜਾਬ ਸਰਕਾਰ ਵੱਲੋਂ 23 ਸਤੰਬਰ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਤਰਨਤਾਰਨ ਤੇ ਬਰਨਾਲਾ ਚ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ, ਜਿਸ ਦੇ ਤਹਿਤ ਲੋਕਾਂ ਦੇ ਕਾਰਡ ਬਣਾਏ ਜਾਣਗੇ। ਇਸ ਦੇ ਲਈ ਵਿਸ਼ੇਸ਼ ਕੈਂਪ ਬਣਾਏ ਜਾਣਗੇ। ਹਰ ਇੱਕ ਜ਼ਿਲ੍ਹੇ ਚ 128 ਕੈਂਪ ਲਗਾਏ ਜਾਣਗੇ। ਯੋਜਨਾ ਤਹਿਤ 10 ਲੱਖ ਦਾ ਬੀਮਾ ਕਵਰੇਜ ਦਿੱਤਾ ਜਾਵੇਗਾ। ਬਜਟ ਚ ਇਸ ਯੋਜਨਾ ਦਾ ਐਲਾਨ ਕੀਤਾ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਾਨ ਨੂੰ ਲਾਗੂ ਕਰਨ ਤੋਂ ਬਾਅਦ ਸੁਝਾਅ ਲਏ ਜਾਣਗੇ। ਉਨ੍ਹਾਂ ਕਿਹਾ ਕੈਂਪ ਦੌਰਾਨ ਜੋ ਵੀ ਕਮੀ ਆਵੇਗੀ ਉਸ ਨੂੰ ਦੂਰ ਕੀਤਾ ਜਾਵੇਗਾ। ਰਜਿਸਟ੍ਰੇਸ਼ਨ ਪੂਰਾ ਹੋਣ ਤੋਂ ਬਾਅਦ ਲੋਕਾਂ ਨੂੰ 10 ਲੱਖ ਦੇ ਬੀਮਾ ਕਵਰੇਜ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।
ਸੀਐਮ ਮਾਨ ਨੇ ਕਿਹਾ ਕਿ ਦੋ-ਤਿੰਨ ਦਿਨ ਇਹ ਕੈਂਪ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਕਾਰਡ ਬਣਾਉਣ ਲਈ ਆਪਣੇ ਘਰ ਤੋਂ ਦੂਰ ਨਾ ਜਾਣਾ ਪਵੇ। ਇਸ ਦੇ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਹਰ ਇੱਕ ਨੂੰ ਸੁਵਿਧਾ ਦਾ ਲਾਭ ਮਿਲ ਸਕੇ। ਲੋਕਾਂ ਨੂੰ ਕਾਰਡ ਬਣਾਉਣ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਪਾਸਪੋਰਟ ਦੀ ਇੱਕ ਕਾਪੀ ਨਾਲ ਲਿਆਉਣੀ ਹੋਵੇਗੀ। ਸੀਐਮ ਮਾਨ ਨੇ ਕਿਹਾ ਕਿ ਰਜਿਸ਼ਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਆਸਾਨ ਰੱਖਿਆ ਗਿਆ ਹੈ।

LEAVE A REPLY

Please enter your comment!
Please enter your name here