Home Desh CM ਮਾਨ ਨੇ 24 ਸਤੰਬਰ ਨੂੰ ਬੁਲਾਈ ਕੈਬਨਿਟ ਮੀਟਿੰਗ, ਹੜ੍ਹ ਪੀੜਤਾਂ ਲਈ...

CM ਮਾਨ ਨੇ 24 ਸਤੰਬਰ ਨੂੰ ਬੁਲਾਈ ਕੈਬਨਿਟ ਮੀਟਿੰਗ, ਹੜ੍ਹ ਪੀੜਤਾਂ ਲਈ ਰਾਹਤ ਨਿਯਮਾਂ ‘ਚ ਹੋਵੇਗਾ ਸੋਧ

33
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 24 ਸਤੰਬਰ ਨੂੰ ਕੈਬਨਿਟ ਦੀ ਬੈਠਕ ਬੁਲਾਈ ਹੈ।

ਪੰਜਾਬ ਕੈਬਨਿਟ ਦੀ ਮੀਟਿੰਗ ਦੋ ਦਿਨ ਬਾਅਦ ਬੁੱਧਵਾਰ ਨੂੰ ਹੋਵੇਗੀ। ਮੁੱਖ ਮੰਤਰੀ ਭਗਵੰਤ ਨੇ 24 ਸਤੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਨਿਯਮਾਂ ਵਿੱਚ ਸੋਧ ਕਰਨ ‘ਤੇ ਵਿਚਾਰ ਕੀਤਾ ਜਾਵੇਗਾ। ਵਿਧਾਨ ਸਭਾ ਸੈਸ਼ਨ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ। ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਬਾਅਦ, 26 ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ, ਜਿੱਥੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਨਵੇਂ ਕਾਨੂੰਨਾਂ ਨੂੰ ਮਨਜ਼ੂਰੀ ਦੇਣ ਅਤੇ ਕੁਝ ਆਫ਼ਤ ਨਾਲ ਸਬੰਧਤ ਨਿਯਮਾਂ ਵਿੱਚ ਸੋਧ ਕਰਨ ਲਈ ਬੁਲਾਇਆ ਗਿਆ ਹੈ, ਤਾਂ ਜੋ ਲੋਕਾਂ ਦੇ ਹੱਕ ਵਿੱਚ ਮਹੱਤਵਪੂਰਨ ਫੈਸਲੇ ਲਏ ਜਾ ਸਕਣ।
ਵਿਧਾਨ ਸਭਾ ਸਕੱਤਰ ਨੇ ਸੈਸ਼ਨ ਬੁਲਾਉਣ ਸੰਬੰਧੀ ਇੱਕ ਨੋਟਿਸ ਵੀ ਜਾਰੀ ਕੀਤਾ ਹੈ। ਨੋਟਿਸ ਦੇ ਮੁਤਾਬਕ ਵਿਧਾਨ ਸਭਾ ਸੈਸ਼ਨ ਜੋ ਕਿ 15 ਜੁਲਾਈ ਨੂੰ ਮੁਲਤਵੀ ਹੋਣ ਵਾਲਾ ਸੀ ਉਸ ਨੂੰ ਹੀ ਅੱਗੇ ਵਧਾਇਆ ਗਿਆ ਹੈ।

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਵੇਗੀ ਸਰਕਾਰ

ਪਹਿਲਾਂ, ਸਰਕਾਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਿਧਾਨ ਸਭਾ ਵਿੱਚ ਕਈ ਫੈਸਲੇ ਲਏ ਸਨ ਜਿਨ੍ਹਾਂ ਨੂੰ ਇਸ ਸੈਸ਼ਨ ਦੌਰਾਨ ਪ੍ਰਵਾਨਗੀ ਲਈ ਵੀ ਪੇਸ਼ ਕੀਤਾ ਜਾ ਸਕਦਾ ਹੈ। ਇਸ ਵਿੱਚ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦੇਣ ਦਾ ਫੈਸਲਾ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ ਵੀ ਮਨਜ਼ੂਰ ਕੀਤਾ ਗਿਆ। ਹੜ੍ਹਾਂ ਨੇ ਕਿਸਾਨਾਂ ਦੀਆਂ ਫਸਲਾਂ ਖਾਸ ਕਰਕੇ ਝੋਨੇ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਜਿਸ ਦਾ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ। ਹੜ੍ਹਾਂ ਵਿੱਚ ਵਹਿ ਗਏ, ਨੁਕਸਾਨੇ ਗਏ ਘਰਾਂ ਅਤੇ ਜਾਨਵਰਾਂ ਦੇ ਸਰਵੇਖਣ ਤੋਂ ਬਾਅਦ ਮੁਆਵਜ਼ਾ ਦਿੱਤਾ ਜਾਵੇਗਾ।

LEAVE A REPLY

Please enter your comment!
Please enter your name here