Home Desh Dera Beas ਦੇ ਸਾਬਕਾ ਮੁੱਖੀ Gurinder Dhillon ਮਜੀਠੀਆ ਨੂੰ ਮਿਲਣ ਲਈ ਨਾਭਾ...

Dera Beas ਦੇ ਸਾਬਕਾ ਮੁੱਖੀ Gurinder Dhillon ਮਜੀਠੀਆ ਨੂੰ ਮਿਲਣ ਲਈ ਨਾਭਾ ਜੇਲ੍ਹ ਪਹੁੰਚੇ, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹਨ ਬੰਦ

33
0

ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨਾਲ ਪਤਨੀ ਗਨੀਵ ਕੌਰ ਤੇ ਉਨ੍ਹਾਂ ਦੀ ਭੈਣ ਹਰਸਿਮਰਤ ਕੌਰ ਬਾਦਲ ਮੁਲਾਕਾਤ ਕਰ ਚੁੱਕੇ ਹਨ।

ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਡੇਰਾ ਬਿਆਸ ਦੇ ਸਾਬਕਾ ਡੇਰਾ ਮੁੱਖੀ ਗੁਰਿੰਦਰ ਸਿੰਘ ਢਿੱਲੋਂ ਨਾਭਾ ਜੇਲ੍ਹ ਚ ਪਹੁੰਚੇ ਹਨ। ਉਨ੍ਹਾਂ ਨੇ ਆਗੂ ਨਾਲ ਮੁਲਾਕਾਤ ਕੀਤੀ। ਗੁਰਿੰਦਰ ਸਿੰਘ ਜੇਲ੍ਹ ਚ ਆਪਣੀ ਕਾਰ ‘ਤੇ ਸਖ਼ਤ ਸੁਰੱਖਿਆ ਵਿਚਕਾਰ ਪਹੁੰਚੇ।
ਜੇਲ੍ਹ ਮੈਨੂਅਲ ਦੇ ਅਨੁਸਾਰ ਬਿਕਰਮ ਸਿੰਘ ਮਜੀਠੀਆ ਨਾਲ ਹਰ ਕੋਈ ਮੁਲਾਕਾਤ ਨਹੀਂ ਕਰ ਸਕਦਾ ਹੈ। ਸੂਤਰਾਂ ਮੁਤਾਬਕ ਮਜੀਠੀਆ ਨਾਲ ਮਿਲਣ ਵਾਲਿਆਂ ਦੀ ਸੂਚੀ ਚ ਜਿਨ੍ਹਾਂ ਲੋਕਾਂ ਦੇ ਨਾਮ ਦਿੱਤੇ ਗਏ ਹਨ, ਉਸ ਚ ਗੁਰਿੰਦਰ ਸਿੰਘ ਢਿੱਲੋਂ ਦਾ ਨਾਮ ਵੀ ਸ਼ਾਮਲ ਹੈ।
ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਨਾਲ ਪਤਨੀ ਗਨੀਵ ਕੌਰ ਤੇ ਉਨ੍ਹਾਂ ਦੀ ਭੈਣ ਹਰਸਿਮਰਤ ਕੌਰ ਬਾਦਲ ਮੁਲਾਕਾਤ ਕਰ ਚੁੱਕੇ ਹਨ। ਹਰਸਿਮਰਤ ਕੌਰ ਬਾਦਲ ਰੱਖੜੀ ਮੌਕੇ ਮਜੀਠੀਆ ਨਾਲ ਮਿਲਣ ਲਈ ਪਹੁੰਚੇ ਸਨ। ਹਾਲਾਂਕਿ, ਇਸ ਤੋਂ ਪਹਿਲਾਂ ਵੀ ਉਹ ਉਨ੍ਹਾਂ ਨੂੰ ਮਿਲਣ ਪਹੁੰਚੇ ਸਨ, ਪਰ ਇਜਾਜ਼ਤ ਨਹੀਂ ਦਿੱਤੀ ਗਈ ਸੀ।

25 ਜੂਨ ਨੂੰ ਰੇਡ, ਕੀਤਾ ਸੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਲਗਭਗ 540 ਕਰੋੜ ਦੀ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਚ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਮਜੀਠਿਆ ਦੀ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ 26 ਥਾਂਵਾਂ ਤੇ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਨੇ ਮਜੀਠਿਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ 29 ਮੋਬਾਇਲ ਫ਼ੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਤੇ ਹੋ ਦਸਤਾਵੇਜ਼ ਬਰਾਮਦ ਕੀਤੇ ਸਨ।
ਵਿਜੀਲੈਂਸ ਬਿਊਰੋ ਨੇ ਖੁਲਾਸਾ ਕੀਤਾ ਕਿ ਬਿਕਰਮ ਸਿੰਘ ਮਜੀਠੀਆ ਵੱਲੋਂ 2007 ਤੋਂ 2009 ਦਰਮਿਆਨ 161 ਕਰੋੜ ਰੁਪਏ ਦੇ ਨਕਦ ਲੈਣ-ਦੇਣ ਦੇ ਦਸਤਾਵੇਜ਼ ਮਿਲੇ ਹਨ। ਇਸ ਸਮੇਂ ਦੌਰਾਨ, ਵਿਦੇਸ਼ੀ ਸ਼ੈੱਲ ਕੰਪਨੀਆਂ ਤੋਂ 141 ਕਰੋੜ ਰੁਪਏ ਦੀ ਆਮਦਨ ਦਾ ਖੁਲਾਸਾ ਕੀਤਾ ਗਿਆ ਹੈ ਅਤੇ 194 ਕਰੋੜ ਰੁਪਏ ਦੀ ਜਾਇਦਾਦ ਖਰੀਦੀ ਗਈ ਹੈ। ਵਿਜੀਲੈਂਸ ਨੂੰ ਆਮਦਨ ਦਾ ਕੋਈ ਜਾਇਜ਼ ਸਰੋਤ ਨਹੀਂ ਮਿਲਿਆ ਹੈ। ਵਿਜੀਲੈਂਸ ਨੇ ਪਾਇਆ ਹੈ ਕਿ ਇਸ ਵਿੱਚੋਂ 237 ਕਰੋੜ ਰੁਪਏ ਉਨ੍ਹਾਂ ਦੀਆਂ ਕੰਪਨੀਆਂ ਵਿੱਚ ਨਿਵੇਸ਼ ਕੀਤੇ ਗਏ ਹਨ। ਇਸ ਦਾ ਵੀ ਕੋਈ ਜਾਇਜ਼ ਸਰੋਤ ਨਹੀਂ ਮਿਲਿਆ ਹੈ ਤੇ ਨਾ ਹੀ ਇਸ ਸੰਬੰਧੀ ਕੋਈ ਤਸੱਲੀਬਖਸ਼ ਜਵਾਬ ਦਿੱਤਾ ਗਿਆ ਹੈ।
ਵਿਜੀਲੈਂਸ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਇਸ ਗੱਲ ਦੇ ਸਬੂਤ ਹਨ ਕਿ ਜਦੋਂ ਉਹ ਕੈਬਨਿਟ ਮੰਤਰੀ ਸੀ ਤਾਂ ਉਨ੍ਹਾਂ ਨੇ ਗੈਰ-ਕਾਨੂੰਨੀ ਦੌਲਤ ਇਕੱਠੀ ਕੀਤੀ ਸੀ ਅਤੇ ਸ਼ੈੱਲ ਕੰਪਨੀਆਂ ‘ਚ ਵੱਡੀ ਰਕਮ ਦਾ ਨਿਵੇਸ਼ ਕੀਤਾ ਗਿਆ ਸੀ।

LEAVE A REPLY

Please enter your comment!
Please enter your name here