Home Desh ਭਲਕੇ Punjab Cabinet ਦੀ ਅਹਿਮ ਬੈਠਕ, ਹੜ੍ਹ ਨਿਯਮਾਂ ‘ਚ ਸੋਧਾਂ ਸਣੇ...

ਭਲਕੇ Punjab Cabinet ਦੀ ਅਹਿਮ ਬੈਠਕ, ਹੜ੍ਹ ਨਿਯਮਾਂ ‘ਚ ਸੋਧਾਂ ਸਣੇ ਕਈ ਮੁੱਦਿਆਂ ‘ਤੇ ਪੇਸ਼ ਹੋਣਗੇ ਪ੍ਰਸਤਾਵ

37
0

ਮੁੱਖ ਮੰਤਰੀ ਭਗਵੰਤ ਨੇ 24 ਸਤੰਬਰ ਨੂੰ ਪੰਜਾਬ ਕੈਬਨਿਟ ਮੀਟਿੰਗ ਬੁਲਾਈ ਹੈ।

ਪੰਜਾਬ ਸਰਕਾਰ ਨੇ ਹੜ੍ਹਾਂ ਨਾਲ ਨਜਿੱਠਣ ਲਈ 26 ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ 24 ਸਤੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦੌਰਾਨ ਸਰਕਾਰ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਬਣਾਏ ਗਏ ਨਿਯਮਾਂ ਨੂੰ ਮਨਜ਼ੂਰੀ ਦੇਵੇਗੀ। ਫਿਰ ਇਹ ਪ੍ਰਸਤਾਵ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣਗੇ।
ਕੈਬਨਿਟ ਦੀ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਦੇ ਨਿਵਾਸ ਸਥਾਨ ‘ਤੇ ਹੋਵੇਗੀ। ਸਾਰੇ ਮੰਤਰੀ ਅਤੇ ਵਿਧਾਇਕ ਮੌਜੂਦ ਰਹਿਣਗੇ। ਵਿਧਾਨ ਸਭਾ ਸੈਸ਼ਨ ਲਈ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਹ 26 ਸਤੰਬਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਹਾਲਾਂਕਿ, ਕਾਰਵਾਈ ਸਿਰਫ ਦੋ ਦਿਨ ਹੀ ਚੱਲੇਗੀ, ਕਿਉਂਕਿ 27 ਅਤੇ 28 ਸਤੰਬਰ ਨੂੰ ਸ਼ਨੀਵਾਰ ਅਤੇ ਐਤਵਾਰ ਹੋਣ ਕਾਰਨ ਜਨਤਕ ਛੁੱਟੀਆਂ ਹਨ।

CM ਨੇ ਪਹਿਲਾਂ ਹਸਪਤਾਲ ਤੋਂ ਕੀਤੀ ਸੀ ਕੈਬਨਿਟ ਬੈਠਕ

ਮੁੱਖ ਮੰਤਰੀ ਭਗਵੰਤ ਮਾਨ ਨੇ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਸ ਸਮੇਂ ਦੌਰਾਨ, 9 ਸਤੰਬਰ ਨੂੰ ਮੁੱਖ ਮੰਤਰੀ ਮਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਹੜ੍ਹ ਰਾਹਤ ਪੈਕੇਜ ਦਾ ਐਲਾਨ ਕੀਤਾ। ਇਸ ਦੌਰਾਨ ਨੌਂ ਵੱਡੇ ਫੈਸਲੇ ਲਏ ਗਏ, ਜਿਨ੍ਹਾਂ ਵਿੱਚ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ, “ਜਿਸ ਦੇ ਖੇਤ ਉਸ ਦੀ ਰੇਤ” ਯੋਜਨਾ ਅਤੇ ਸਹਿਕਾਰੀ ਸਭਾਵਾਂ ਤੋਂ ਕਰਜ਼ੇ ਦੀਆਂ ਕਿਸ਼ਤਾਂ ਮੁਆਫ਼ ਕਰਨਾ ਸ਼ਾਮਲ ਹੈ।
ਪੰਜਾਬ ਸਰਕਾਰ ਵੱਲੋਂ ਅੱਜ ਇੱਸ ਸਿਬਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਦੌਰਾ ਕੀਤਾ ਸੀ। ਇਸ ਦੌਰਾਨ ਪੀਐਮ ਨੇ 1,600 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਸੀ।

LEAVE A REPLY

Please enter your comment!
Please enter your name here