ਅੱਗ ਲੱਗਣ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਚੱਲਿਆ ਹੈ।
ਲੁਧਿਆਣਾ ਦੇ ਭਾਰਤ ਨਗਰ ਚੌਂਕ ਨੇੜੇ ਪੈਟ੍ਰੋਲ ਪੰਪ ਵਾਲੀ ਗਲੀ ‘ਚ ਅੱਜ ਅਚਾਨਕ ਦੋ ਕੋਠੀਆਂ ‘ਚ ਭਿਆਨਕ ਅੱਗ ਲੱਗ ਗਈ। ਘਰਾਂ ‘ਚ ਧੂੰਆਂ ਨਿਕਲਦੇ ਦੇਖ ਹਫੜਾ-ਧਫੜੀ ਮੱਚ ਗਈ। ਇਸ ਤੋਂ ਬਾਅਦ ਦੋਵੇਂ ਕੋਠੀਆਂ ਦੇ ਆਸ-ਪਾਸ ਰਹਿੰਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।
ਫ਼ਿਲਹਾਲ ਅੱਗ ਲੱਗਣ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਨਹੀਂ ਚੱਲਿਆ ਹੈ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਲੋਕਾਂ ਨੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਹਾਲਾਤ ਕਾਫ਼ੀ ਵਿਗੜ ਗਏ। ਅੱਗ ਲੱਗਣ ਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ।
ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਸੁਰੱਖਿਆ ਦੇ ਮੱਦੇਨਜ਼ਰ ਆਸ-ਪਾਸ ਦੇ ਘਰਾਂ ਨੂੰ ਖਾਲੀ ਕਰਵਾ ਦਿੱਤਾ। ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਅੱਗ ਲੱਗਣ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।