Home Desh Punjab ‘ਚ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, ਸੰਜੀਵ ਅਰੋੜਾ...

Punjab ‘ਚ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ, ਸੰਜੀਵ ਅਰੋੜਾ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋਈ ਸੀ ਸੀਟ

35
0

ਰਾਜ ਸਭਾ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ ਤੇ ਨਾਮਜ਼ਦਗੀਆਂ 6-13 ਅਕਤੂਬਰ ਦੇ ਵਿਚਕਾਰ ਦਾਖਲ ਕੀਤੀਆਂ ਜਾਣਗੀਆਂ।

ਚੋਣ ਕਮਿਸ਼ਨ ਨੇ ਪੰਜਾਬ ਦੀ ਰਾਜ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਹੈ। ਇਹ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ ਤੇ ਨਾਮਜ਼ਦਗੀਆਂ 6 ਤੋਂ 13 ਅਕਤੂਬਰ ਦੇ ਵਿਚਕਾਰ ਦਾਖਲ ਕੀਤੀਆਂ ਜਾਣਗੀਆਂ। ਚੋਣ ਨੋਟੀਫਿਕੇਸ਼ਨ 6 ਅਕਤੂਬਰ ਨੂੰ ਜਾਰੀ ਕੀਤਾ ਜਾਵੇਗਾ।
ਉਮੀਦਵਾਰ ਇਸ ਚੋਣ ਲਈ 6 ਅਕਤੂਬਰ ਤੋਂ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 13 ਅਕਤੂਬਰ ਨਿਰਧਾਰਤ ਕੀਤੀ ਗਈ ਹੈ। ਉਮੀਦਵਾਰਾਂ ਦੁਆਰਾ ਜਮ੍ਹਾਂ ਕਰਵਾਏ ਗਏ ਨਾਮਜ਼ਦਗੀ ਪੱਤਰਾਂ ਦੀ ਜਾਂਚ 14 ਅਕਤੂਬਰ ਨੂੰ ਕੀਤੀ ਜਾਵੇਗੀ ਤਾਂ ਜੋ ਸਾਰੇ ਲੋੜੀਂਦੇ ਦਸਤਾਵੇਜ਼ਾਂ ਤੇ ਯੋਗਤਾ ਦੀ ਪੁਸ਼ਟੀ ਕੀਤੀ ਜਾ ਸਕੇ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 16 ਅਕਤੂਬਰ ਹੈ।

ਸੰਜੀਵ ਅਰੋੜਾ ਨੇ ਦਿੱਤਾ ਸੀ ਅਸਤੀਫ਼ਾ

ਦੱਸ ਦੇਈਏ ਪੰਜਾਬ ਦੀ ਰਾਜ ਸਭਾ ਸੀਟ ਸੰਜੀਵ ਅਰੋੜਾ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋ ਗਈ ਸੀ। ਸੰਜੀਵ ਅਰੋੜਾ ਨੇ 1 ਜੁਲਾਈ ਨੂੰ ਆਪਣੀ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜੋ ਕਿ ਮਨਜ਼ੂਰ ਹੋ ਚੁੱਕਿਆ ਹੈ। ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਤੋਂ ਵਿਧਾਨ ਸਭਾ ਜ਼ਿਮਨੀ ਚੋਣ ਲੜੀ ਸੀ ਤੇ ਜਿੱਤ ਦਰਜ ਕੀਤੀ ਸੀ। ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਕੈਬਨਿਟ ‘ਚ ਸ਼ਾਮਲ ਕੀਤਾ ਸੀ।

ਉੱਥੇ ਹੀ, ਸੰਜੀਵ ਅਰੋੜਾ ਦੇ ਜ਼ਿਮਨੀ ਚੋਣ ਲੜਨ ‘ਤੇ ਚਰਚਾ ਛਿੜ ਗਈ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਤੋਂ ਰਾਜ ਸਭਾ ਸੀਟ ‘ਤੇ ਚੋਣ ਲੜ ਸਕਦੇ ਹਨ। ਪਰ ਉਨ੍ਹਾਂ ਨੇ ਬਾਅਦ ਚ ਇਸ ਗੱਲ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਹੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵੇਲੇ ਐਲਾਨ ਕੀਤਾ ਸੀ ਕਿ ਜੇਕਰ ਸੰਜੀਵ ਅਰੋੜਾ ਜਿੱਤਦੇ ਹਨ ਤਾਂ ਉਨ੍ਹਾਂ ਨੂੰ ਮੰਤਰੀ ਬਣਾ ਦਿੱਤਾ ਜਾਵੇਗਾ।

ਵੋਟਿੰਗ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ

ਵੋਟਿੰਗ ਸਵੇਰੇ 9:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਉਸੇ ਦਿਨ ਸ਼ਾਮ 5:00 ਵਜੇ ਸ਼ੁਰੂ ਹੋਵੇਗੀ ਤੇ ਨਤੀਜੇ ਐਲਾਨੇ ਜਾਣਗੇ।

LEAVE A REPLY

Please enter your comment!
Please enter your name here