Home Crime ASI ਕਤਲਕਾਂਡ ਦੇ ਦੋਸ਼ੀ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਬੋਲਿਆ ਜੱਗੂ...

ASI ਕਤਲਕਾਂਡ ਦੇ ਦੋਸ਼ੀ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਬੋਲਿਆ ਜੱਗੂ ਭਗਵਾਨਪੂਰੀਆ ਗੈਂਗ ਤੋਂ ਸੀ ਖ਼ਤਰਾ

39
0

ਗੋਲੀਆਂ ਲੱਗਣ ਦੇ ਬਾਵਜੂਦ ਧਰਮਾ ਨੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਚ ਅੱਧੀ ਰਾਤ ਨੂੰ ਦਹਿਸ਼ਤ ਫੈਲਾਉਣ ਵਾਲੀ ਘਟਨਾ ਵਾਪਰੀ ਹੈ। 2012 ਚ ਏਐਸਆਈ ਰਵਿੰਦਰ ਪਾਲ ਸਿੰਘ ਕਤਲ ਕਾਂਡ ਚ ਦੋਸ਼ੀ ਠਹਿਰਾਏ ਗਏ ਤੇ ਸਜ਼ਾ ਭੁਗਤ ਰਹੇ ਧਰਮਜੀਤ ਸਿੰਘ ਉਰਫ਼ ਧਰਮਾ, ਜੋ ਕਿ 14 ਦਿਨ ਦੀ ਪੈਰੋਲ ਤੇ ਜੇਲ੍ਹ ਤੋਂ ਬਾਹਰ ਆਇਆ ਸੀ, ਨੂੰ ਉਸ ਦੇ ਘਰ ਦੇ ਸਾਹਮਣੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮੋਟਰਸਾਈਕਲ ਤੇ ਸਵਾਰ ਕਰੀਬ ਤਿੰਨ ਨੌਜਵਾਨ ਰਾਤ ਲਗਭਗ 12 ਵਜੇ ਧਰਮਾ ਦੇ ਘਰ ਦੇ ਸਾਹਮਣੇ ਪਹੁੰਚੇ ਅਤੇ ਉਸ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।
ਗੋਲੀਆਂ ਲੱਗਣ ਦੇ ਬਾਵਜੂਦ ਧਰਮਾ ਨੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਚਾਰ ਤੋਂ ਪੰਜ ਗੋਲੀਆਂ ਲੱਗਣ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਧਰਮਾ ਦੀ ਪਤਨੀ ਨੇ ਖੁਲਾਸਾ ਕੀਤਾ ਹੈ ਕਿ ਜੇਲ੍ਹ ਅੰਦਰ ਉਸ ਦਾ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰਾਂ ਨਾਲ ਝਗੜਾ ਹੋਇਆ ਸੀ। ਉਸ ਨੇ ਇਹ ਵੀ ਦੱਸਿਆ ਕਿ ਧਰਮਾ ਨੇ ਘਰ ਆ ਕੇ ਕਿਹਾ ਸੀ ਕਿ ਉਸ ਨੂੰ ਜੱਗੂ ਭਗਵਾਨਪੁਰੀਆ ਤੋਂ ਖ਼ਤਰਾ ਹੈ ਤੇ ਉਹ ਆਪਣੀ ਜਾਨ ਲਈ ਚਿੰਤਤ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਛੇਹਰਟਾ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਪੂਰੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਕਿਹਾ ਹੈ ਕਿ ਨੇੜਲੇ ਘਰਾਂ ਤੇ ਦੁਕਾਨਾਂ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕਰਕੇ ਜਲਦ ਗ੍ਰਿਫਤਾਰੀ ਕੀਤੀ ਜਾ ਸਕੇ।
ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਇਹ ਕਤਲ ਗੈਂਗਵਾਰ ਨਾਲ ਜੁੜਿਆ ਹੋਇਆ ਦਿਸਦਾ ਹੈ। ਹਾਲਾਂਕਿ, ਅਧਿਕਾਰੀਆਂ ਨੇ ਕਿਹਾ ਕਿ ਸਾਰੇ ਪੱਖਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਐਂਗਲ ਨੂੰ ਅਣਦੇਖਾ ਨਹੀਂ ਕੀਤਾ ਜਾਵੇਗਾ। ਇਸ ਕਤਲ ਨਾਲ ਛੇਹਰਟਾ ਤੇ ਆਸ-ਪਾਸ ਦੇ ਇਲਾਕੇ ਚ ਲੋਕਾਂ ‘ਚ ਡਰ ਤੇ ਰੋਸ ਹੈ।
ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਗੈਂਗਵਾਰ ਤੇ ਬੇਕਸੂਰ ਲੋਕਾਂ ਦੀ ਜ਼ਿੰਦਗੀਆਂ ਨਾਲ ਖਿਲਵਾੜ ਰੋਕਣ ਲਈ ਪੁਲਿਸ ਨੂੰ ਹੋਰ ਸਖ਼ਤ ਕਦਮ ਚੁੱਕਣੇ ਚਾਹੀਦਾ। ਪੁਲਿਸ ਨੇ ਯਕੀਨ ਦਵਾਇਆ ਹੈ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫਤਾਰ ਕਰਕੇ ਕਾਨੂੰਨ ਦੇ ਹਵਾਲੇ ਕੀਤਾ ਜਾਵੇਗਾ।

LEAVE A REPLY

Please enter your comment!
Please enter your name here