ਬੀਤੇ ਦਿਨ 30 ਸਤੰਬਰ ਨੂੰ ਦੱਸਿਆ ਗਿਆ ਕਿ ਸਰੀਰ ‘ਚ ਆਕਸੀਜਨ ਦੀ ਕਮੀ ਬਣੀ ਹੋਈ ਹੈ।
ਸੜਕ ਹਾਦਸੇ ਦਾ ਸ਼ਿਕਾਰ ਹੋਏ ਮਸ਼ਹੂਰ ਪੰਜਾਬ ਸਿੰਗਰ ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਲਗਾਤਾਰ ਵੈਂਟੀਲੇਟਰ ਸਪੋਰਟ ‘ਤੇ ਹਨ। ਸਿਰ ਤੇ ਰੀੜ ਦੀ ਹੱਡੀ ‘ਤੇ ਆਈ ਸੱਟ ਕਾਰਨ ਉਨ੍ਹਾਂ ਦਾ ਇਲਾਜ਼ ਨਿਊਰੋ ਸਰਜਰੀ ਤੇ ਕ੍ਰਿਟੀਕਲ ਕੇਅਰ ਦੀ ਮਾਹਿਰ ਟੀਮ ਕਰ ਰਹੀ ਹੈ।
ਬੀਤੇ ਦਿਨ ਦੇ ਮੈਡਿਕਲ ਬੁਲੇਟਿਨ ਮੁਤਾਬਕ ਜਵੰਦਾ ਦੇ ਸ਼ਰੀਰ ‘ਚ ਆਕਸੀਜਨ ਦੀ ਕਮੀ ਬਣੀ ਹੋਈ ਹੈ, ਜਿਸ ਕਾਰਨ ਉਨ੍ਹਾਂ ਦੇ ਅੰਗਾਂ ਨੂੰ ਵਿਆਪਕ ਆਕਸੀਜਨ ਨਹੀਂ ਮਿਲ ਪਾ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਵੈਂਟੀਲੇਟਰ ‘ਤੇ ਰੱਖਣਾ ਪੈ ਸਕਦਾ ਹੈ।
ਬੀਤੇ ਦਿਨਾਂ ਦਾ ਮੈਡਿਕਲ ਬੁਲੇਟਿਨ
ਰਾਜਵੀਰ ਜਵੰਦਾ ਨੂੰ 27 ਸਤੰਬਰ ਦੀ ਦੁਪਹਿਰ ਨੂੰ ਫੋਰਟਿਸ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੇ ਸਿਰ ਤੇ ਰੀੜ ਦੀ ਹੱਡੀ ‘ਤੇ ਗੰਭੀਰ ਸੱਟਾਂ ਆਈਆਂ ਸਨ। ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ‘ਚ ਪਹੁੰਚਦੇ ਹੀ ਐਡਵਾਂਸਡ ਲਾਈਫ ਸਪੋਰਟ ‘ਤੇ ਰੱਖਿਆ। ਡਾਕਟਰਾਂ ਦੇ ਦੱਸਿਆ ਕਿ ਉਨ੍ਹਾਂ ਨੂੰ ਪਹਿਲੇ ਦਿਲ ਦਾ ਦੌਰਾ ਵੀ ਪਿਆ ਸੀ। ਉਨ੍ਹਾਂ ਦੀ ਹਾਲਤ ਬਹੁੱਤ ਨਾਜ਼ੁਕ ਹੈ।
ਇਸ ਤੋਂ ਅਗਲੇ ਦਿਨ 28 ਸਤੰਬਰ ਨੂੰ ਡਾਕਟਰਾਂ ਨੇ ਦੱਸਿਆ ਕਿ ਉਹ ਹੁਣ ਵੀ ਵੈਂਟੀਲੇਟਰ ‘ਤੇ ਹਨ। ਨਿਊਰੋਸਰਜਰੀ ਤੇ ਕ੍ਰਿਟੀਕਲ ਕੇਅਰ ਮਾਹਿਰ ਟੀਮ ਲਗਾਤਾਰ ਨਜ਼ਰ ਰੱਖ ਰਹੀ ਹੈ। ਸਿਹਤ ‘ਚ ਕੋਈ ਖਾਸ ਸੁਧਾਰ ਨਹੀਂ ਹੈ। 29 ਸਤੰਬਰ ਨੂੰ ਡਾਕਟਰਾਂ ਨੇ ਦੱਸਿਆ ਕਿ ਥੋੜ੍ਹਾ ਸੁਧਾਰ ਆਇਆ ਹੈ, ਪਰ ਅਜੇ ਵੀ ਵੈਂਟੀਲੇਟਰ ਸਪੋਰਟ ਜਾਰੀ ਹੈ। ਡਾਕਟਰਾਂ ਦੀ ਟੀਮ ਨਿਗਰਾਨੀ ਰੱਖ ਰਹੀ ਹੈ।
ਬੀਤੇ ਦਿਨ 30 ਸਤੰਬਰ ਨੂੰ ਦੱਸਿਆ ਗਿਆ ਕਿ ਸਰੀਰ ‘ਚ ਆਕਸੀਜਨ ਦੀ ਕਮੀ ਬਣੀ ਹੋਈ ਹੈ। ਇਸ ਨਾਲ ਸਰੀਰ ਦੇ ਅੰਗਾਂ ਨੂੰ ਪੂਰੀ ਤਰ੍ਹਾਂ ਆਕਸੀਜਨ ਨਹੀਂ ਮਿਲ ਪਾ ਰਹੀ ਹੈ। ਉਨ੍ਹਾਂ ਦੀ ਐਮਆਰਆਈ ਰਿਪੋਰਟ ਤੋਂ ਪਤਾ ਚੱਲਿਆ ਹੈ ਕਿ ਗਰਦਨ ਤੇ ਰੀੜ ‘ਚ ਗਹਿਰੀਆਂ ਸੱਟਾਂ ਆਈਆਂ ਹਨ। ਇਸ ਨਾਲ ਉਨ੍ਹਾਂ ਦੇ ਹੱਥਾਂ ਪੈਰਾਂ ‘ਚ ਕਮਜ਼ੋਰੀ ਹੈ, ਉਨ੍ਹਾਂ ਨੂੰ ਲੰਬੇ ਸਮੇਂ ਤੱਕ ਵੈਂਟੀਲੇਟਰ ‘ਤੇ ਰੱਖਣਾ ਪੈ ਸਕਦਾ ਹੈ।