Home latest News ਅਨੰਦਪੁਰ ਵਿੱਚ ਇਜਲਾਸ ਸੱਦਣ ਦੀ ਤਿਆਰੀ, ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ...

ਅਨੰਦਪੁਰ ਵਿੱਚ ਇਜਲਾਸ ਸੱਦਣ ਦੀ ਤਿਆਰੀ, ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਹੋਵੇਗਾ ਸ਼ੈਸਨ

29
0

ਮੁੱਖ ਮੰਤਰੀ ਭਗਵੰਤ ਮਾਨ 5 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਦਾ ਉਦਘਾਟਨ ਕਰਨਗੇ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਸੱਦਿਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇ ਸ਼ਹੀਦੀ ਸਮਾਗਮ ਮੁੱਖ ਤੌਰ ਤੇ 23 ਨਵੰਬਰ ਨੂੰ ਸ਼ੁਰੂ ਹੋ ਰਹੇ ਹਨ ਅਤੇ 24 ਨਵੰਬਰ ਨੂੰ ਸ਼ਹੀਦੀ ਦਿਹਾੜਾ ਹੈ। ਇਤਿਹਾਸ ਚ ਪਹਿਲੀ ਵਾਰ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਸੈਸ਼ਨ ਰਾਜਧਾਨੀ ਤੋਂ ਬਾਹਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦਿਆ ਜਾ ਰਿਹਾ ਹੈ।
ਪੰਜਾਬ ਸਰਕਾਰ ਨੇ ਇਸ ਇਜਲਾਸ ਦੀ ਤਿਆਰੀ ਵਿੱਢ ਦਿੱਤੀ ਹੈ ਅਤੇ ਇਸ ਸਰਕਾਰੀ ਤਜਵੀਜ਼ ਤੇ ਮੰਥਨ ਲਈ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਵਿਸ਼ੇਸ਼ ਮੀਟਿੰਗ ਸੱਦੀ ਹੈ। ਸਪੀਕਰ ਦਫ਼ਤਰ ਅਨੁਸਾਰ ਭਾਰਤੀ ਸੰਵਿਧਾਨ ਮੁਤਾਬਿਕ ਵਿਧਾਨ ਸਭਾ ਦਾ ਸੈਸ਼ਨ ਕਿਤੇ ਵੀ ਹੋ ਸਕਦਾ ਹੈ ਅਤੇ ਗਵਰਨਰ ਦੀ ਮਨਜ਼ੂਰੀ ਨਾਲ ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ 24 ਨਵੰਬਰ ਨੂੰ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਵਿਖੇ ਇਹ ਇਜਲਾਸ ਸੱਦਣ ਦੀ ਤਿਆਰੀ ਚ ਹੈ।

ਸੋਮਵਾਰ ਨੂੰ ਹੋ ਸਕਦਾ ਫੈਸਲਾ

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ 5 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਦਾ ਉਦਘਾਟਨ ਕਰਨਗੇ। ਵਿਧਾਨ ਸਭਾ ਸਪੀਕਰ ਦਫ਼ਤਰ ਵੱਲੋ ਜਾਰੀ ਜਾਣਕਾਰੀ ਅਨੁਸਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਕਰਨ ਲਈ ਇੱਕ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬੁਲਾਈ ਹੈ ਜਿਸ ਚ ਸੈਸ਼ਨ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਨਾਲ ਇਸ ਬਾਰੇ ਚਿੱਠੀ ਪੱਤਰ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਵੀ ਕਰਵਾ ਰਹੀ ਹੈ ਸਮਾਗਮ

ਇੱਥੇ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸ਼ਹੀਦੀ ਪੁਰਬ ਨੂੰ ਲੈਕੇ ਦੇਸ਼ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਜਿੰਨਾ ਜਿੰਨਾ ਥਾਵਾਂ ਤੇ ਗੁਰੂ ਤੇਗ ਬਹਾਦਰ ਜੀ ਨੇ ਯਾਤਰਾਵਾਂ ਕੀਤੀਆਂ ਸਨ। ਉੱਥੇ ਨਗਰ ਕੀਰਤਨ ਸਜਾਏ ਜਾ ਰਹੇ ਹਨ। ਇਸ ਤੋਂ ਇਲਾਵਾ ਹੋਰ ਧਾਰਮਿਕ ਸਮਾਗਮ ਵੀ ਹੋ ਰਹੇ ਹਨ। ਇਹ ਸ਼ਹੀਦੀ ਪੁਰਬ ਦੇਸ਼ ਵਿਦੇਸ਼ ਵਿੱਚ ਸੰਗਤਾਂ ਵੱਲੋਂ ਸਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ।

LEAVE A REPLY

Please enter your comment!
Please enter your name here