ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਰੋਧੀਆਂ ਤੇ ਸ਼ਬਦੀ ਨਿਸ਼ਾਨਾ ਸਾਧਦਿਆਂ ਕਿਹਾ
ਤਰਨ ਤਾਰਨ ਜਿਮਨੀ ਚੋਣ ਨੂੰ ਲੈਕੇ ਅਖਾੜਾ ਭਖ ਗਿਆ ਹੈ, ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ।
ਉਹਨਾਂ ਨੇ ਆਪਣੇ ਵਿਰੋਧੀਆਂ ਤੇ ਸ਼ਬਦੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਰਸੀਆਂ ਆਮ ਘਰਾਂ ਦੇ ਲੜਕੇ ਲੜਕੀਆਂ ਨੂੰ ਦਿੱਤੀਆਂ ਹਨ, ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸ ਕਰਕੇ ਹੁਣ ਉਹ ਇਹਨਾਂ ਕੁਰਸੀਆਂ ਤੇ ਵਾਪਸ ਆਉਣ ਲਈ ਤਰਸ ਰਹੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਕੋਈ ਇਸ ਚੋਣ ਨੂੰ 2027 ਦਾ ਸੈਮੀ ਫਾਈਨਲ ਕਹਿ ਰਿਹਾ ਹੈ, ਕੋਈ ਇਸ ਨੂੰ ਕੁਆਟਰ-ਫਾਈਨਲ ਕਹਿ ਰਿਹਾ ਹੈ। ਇਹ ਸਿਆਸਤ ਨੂੰ ਖੇਡ ਸਮਝਦੇ ਹਨ। ਇਹ ਆਮ ਲੋਕਾਂ ਦੀਆਂ ਜਿੰਦਗੀਆਂ ਨਾਲ ਖੇਡਦੇ ਹਨ।