Home Crime Jalandhar Police ਸਟੇਸ਼ਨ ਗ੍ਰਨੇਡ ਹਮਲੇ ਦੇ ਮੁਲਜ਼ਮਾਂ ਨੂੰ ਝਟਕਾ, ਮੋਹਾਲੀ NIA...

Jalandhar Police ਸਟੇਸ਼ਨ ਗ੍ਰਨੇਡ ਹਮਲੇ ਦੇ ਮੁਲਜ਼ਮਾਂ ਨੂੰ ਝਟਕਾ, ਮੋਹਾਲੀ NIA ਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

17
0

ਐਨਆਈਏ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਨਾਲ ਜੁੜੇ ਹੋਏ ਸਨ।

ਜਲੰਧਰ ਦੇ ਮਕਸੂਦਾਂ ਪੁਲਿਸ ਸਟੇਸ਼ਨ ‘ਤੇ ਸੱਤ ਸਾਲ ਪਹਿਲਾਂ 2018 ਵਿੱਚ ਹੋਏ ਗ੍ਰਨੇਡ ਹਮਲੇ ਦੇ ਮੁਲਜ਼ਮਾਂ ਨੂੰ ਇੱਕ ਵਿਸ਼ੇਸ਼ ਰਾਸ਼ਟਰੀ ਜਾਂਚ ਏਜੰਸੀ (NIA) ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਹਮਲੇ ਦੇ ਤਿੰਨ ਮੁੱਖ ਦੋਸ਼ੀਆਂ: ਆਮਿਰ ਨਜ਼ੀਰ, ਸ਼ਾਹਿਦ ਅਤੇ ਫਾਜ਼ਿਲ ਬਸੀਰ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ।
ਇਹ ਫੈਸਲਾ ਮਾਮਲੇ ਦੀ ਗੰਭੀਰਤਾ, ਅੱਤਵਾਦੀ ਗਤੀਵਿਧੀਆਂ ਦੇ ਦੋਸ਼ਾਂ ਅਤੇ ਸਬੂਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ। ਏਜੰਸੀ ਨੇ ਮੁਲਜ਼ਮਾਂ ਖਿਲਾਫ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 307 (ਕਤਲ ਦੀ ਕੋਸ਼ਿਸ਼), 120B (ਅਪਰਾਧਿਕ ਸਾਜ਼ਿਸ਼), 427, 153, 153A, 153B ਦੇ ਨਾਲ-ਨਾਲ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੀਆਂ ਧਾਰਾਵਾਂ 10, 13, 15, 16, 18, 20 ਅਤੇ 23 ਤਹਿਤ ਕੇਸ ਦਰਜ ਕੀਤਾ ਸੀ।

ਕਸ਼ਮੀਰ ਤੋਂ ਪਹਿਲਾਂ ਆਏ ਸੀ ਚੰਡੀਗੜ੍ਹ

ਐਨਆਈਏ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਖਾਲਿਸਤਾਨ ਪੱਖੀ ਅੱਤਵਾਦੀ ਸੰਗਠਨਾਂ ਨਾਲ ਜੁੜੇ ਹੋਏ ਸਨ। ਉਹ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਰਚ ਰਹੇ ਸਨ। ਤਿੰਨੋਂ ਮੁਲਜ਼ਮ ਇਸ ਸਮੇਂ ਨਿਆਂਇਕ ਹਿਰਾਸਤ ਅਤੇ ਜੇਲ੍ਹ ਵਿੱਚ ਹਨ। ਐਨਆਈਏ ਨੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।
ਰਿਪੋਰਟ ਦੇ ਅਨੁਸਾਰ, 9 ਸਤੰਬਰ, 2018 ਨੂੰ ਜਲੰਧਰ ਦੇ ਵੇਰਕਾ ਪਲਾਂਟ ਨੇੜੇ ਅੱਤਵਾਦੀ ਸੰਗਠਨ ਦੇ ਇੱਕ ਅਣਪਛਾਤੇ ਮੈਂਬਰ ਤੋਂ ਚਾਰ ਹੈਂਡ ਗ੍ਰਨੇਡ ਇਕੱਠੇ ਕੀਤੇ ਗਏ ਸਨ। ਇਸ ਤੋਂ ਬਾਅਦ, 13 ਸਤੰਬਰ ਨੂੰ ਰੂਫ ਅਹਿਮਦ ਮੀਰ ਅਤੇ ਉਮਰ ਰਮਜ਼ਾਨ ਕਸ਼ਮੀਰ ਤੋਂ ਚੰਡੀਗੜ੍ਹ ਲਈ ਉਡਾਣ ਭਰੀ, ਜਿੱਥੋਂ ਉਹ ਸੜਕ ਰਾਹੀਂ ਜਲੰਧਰ ਗਏ।

ਹੈਂਡ ਗ੍ਰਨੇਡ ਨਾਲ ਕੀਤੇ ਸਨ ਚਾਰ ਧਮਾਕੇ

ਮਕਸੂਦਨ ਪੁਲਿਸ ਸਟੇਸ਼ਨ ‘ਤੇ ਚਾਰ ਹੈਂਡ ਗ੍ਰਨੇਡ ਨਾਲ ਹਮਲੇ ਕੀਤੇ ਗਏ। ਪੁਲਿਸ ਜਾਂਚ ਤੋਂ ਬਾਅਦ, ਇੱਕ ਨਿੱਜੀ ਇੰਜੀਨੀਅਰਿੰਗ ਕਾਲਜ ਦੇ ਦੋ ਕਸ਼ਮੀਰੀ ਵਿਦਿਆਰਥੀਆਂ, ਸ਼ਾਹਿਦ ਅਤੇ ਫਾਜ਼ਿਲ ਬਸ਼ੀਰ ਨੂੰ ਸਭ ਤੋਂ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ। ਇੱਕ ਨੂੰ ਜੰਮੂ ਅਤੇ ਕਸ਼ਮੀਰ ਦੇ ਅਵੰਤੀਪੋਰਾ ਤੋਂ ਅਤੇ ਦੂਜੇ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ।
ਦੋਵੇਂ ਮੁਲਜ਼ਮਾਂ ਨੂੰ ਅੱਤਵਾਦੀ ਸੰਗਠਨ ਗਜ਼ਵਤ-ਉਲ-ਹਿੰਦ ਨਾਲ ਜੋੜਿਆ ਗਿਆ ਸੀ। ਜਿਸਦੀ ਅਗਵਾਈ ਇਸ ਦੇ ਨੇਤਾ ਜ਼ਾਕਿਰ ਰਾਸ਼ਿਦ ਭੱਟ ਉਰਫ ਜ਼ਾਕਿਰ ਮੂਸਾ ਕਰ ਰਹੇ ਸਨ। ਜਿਨ੍ਹਾਂ ਨੇ ਦੇਸ਼ ਭਰ ਵਿੱਚ ਸੁਰੱਖਿਆ ਸਥਾਪਨਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ।

LEAVE A REPLY

Please enter your comment!
Please enter your name here