Home Desh Phagwara-Jalandhar Highway ‘ਤੇ ਵੱਡਾ ਹਾਦਸਾ, ਦੋ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ,...

Phagwara-Jalandhar Highway ‘ਤੇ ਵੱਡਾ ਹਾਦਸਾ, ਦੋ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ, ਕਈ ਜ਼ਖਮੀ

10
0

ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ 3 ਤੋਂ 4 ਲੋਕ ਗੰਭੀਰ ਜ਼ਖਮੀ ਹੋ ਗਏ ਹਨ

ਫਗਵਾੜਾ-ਜਲੰਧਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਰਿਪੋਰਟਾਂ ਅਨੁਸਾਰ, ਫਗਵਾੜਾ-ਜਲੰਧਰ ਰਾਸ਼ਟਰੀ ਰਾਜਮਾਰਗ ‘ਤੇ ਦੋ ਕਾਰਾਂ, ਇੱਕ ਆਟੋ-ਰਿਕਸ਼ਾ, ਇੱਕ ਐਕਟਿਵਾ ਅਤੇ ਇੱਕ ਮੋਟਰਸਾਈਕਲ ਦੀ ਟੱਕਰ, ਇੱਕ ਟੈਂਕਰ ਨਾਲ ਹੋ ਗਈ। ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਜਾਣ ਦਾ ਖਦਸਾ ਜਤਾਇਆ ਦਾ ਰਿਹਾ ਹੈ।
 ਫਗਵਾੜਾ ਤੋਂ ਜਲੰਧਰ ਜਾ ਰਹੇ ਕਾਰਾਂ ਨੂੰ ਲੈ ਕੇ ਜਾਣ ਵਾਲੇ ਇੱਕ ਟਰੱਕ ਨੇ ਇੱਕ ਤੋਂ ਬਾਅਦ ਇੱਕ ਵਹੀਕਲਾਂ ਨਾਲ ਟਕਰਾਅ ਗਿਆ, ਜਿਸ ਕਾਰਨ ਇੱਕ ਕਾਰ ਨੂੰ ਅੱਗ ਲੱਗ ਗਈ। ਕਾਰ ਤੋਂ ਲੱਗੀ ਅੱਗ ਦੂਜੀ ਕਾਰ ਵਿੱਚ ਫੈਲ ਗਈ ਅਤੇ ਟਰੱਕ ਨੂੰ ਵੀ ਅੱਗ ਲੱਗ ਗਈ। ਇੱਕ ਆਟੋ-ਰਿਕਸ਼ਾ ਟੈਂਕਰ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਐਕਟਿਵਾ ਸਵਾਰ ਲੋਕ ਅਤੇ ਮੋਟਰਸਾਈਕਲ ਸਵਾਰ ਵੀ ਉੱਥੇ ਆ ਕੇ ਟਕਰਾਅ ਗਿਆ।
ਇਸ਼ਾਂਤ ਸ਼ਰਮਾ ਨੇ ਦੱਸਿਆ ਕਿ ਇਸ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਅਤੇ 3 ਤੋਂ 4 ਲੋਕ ਗੰਭੀਰ ਜ਼ਖਮੀ ਹੋ ਗਏ ਹਨ ਅਤੇ ਜ਼ਖਮੀਆਂ ਦੀ ਹਾਲਤ ਵੀ ਨਾਜ਼ੁਕ ਹੈ। ਇਸ਼ਾਂਤ ਸ਼ਰਮਾ ਨੇ ਦੱਸਿਆ ਕਿ ਜਦੋਂ ਸੜਕ ਹਾਦਸਾ ਹੋਇਆ, ਉਹ ਵੀ ਉਸੇ ਜਗ੍ਹਾ ਤੋਂ ਲੰਘ ਰਿਹਾ ਸੀ।

LEAVE A REPLY

Please enter your comment!
Please enter your name here