ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ।
ਪੰਜਾਬ ਦੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਥੇ ਹੀ, ਹੁਣ ਉਨ੍ਹਾਂ ਨੂੰ ਜ਼ਮਾਨਤ ਦੇ ਲਈ ਸੁਪਰਿਮ ਕੋਰਟ ਦਾ ਰੁਖ ਕਰਨਾ ਪਵੇਗਾ। ਹਾਲਾਂਕਿ, ਇਸ ਮਾਮਲੇ ‘ਚ ਅਜੇ ਤੱਕ ਆਰਡਰ ਨਹੀਂ ਆਇਆ ਹੈ
ਉਨ੍ਹਾਂ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇਸੇ ਸਾਲ 25, ਜੂਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਓਦੋਂ ਤੋਂ ਜੇਲ੍ਹ ‘ਚ ਬੰਦ ਹਨ। ਬਿਕਰਮ ਸਿੰਘ ਮਜੀਠੀਆ ਦੇ ਖਿਲਾਫ਼ ਵਿਜੀਲੈਂਸ ਬਿਊਰੋ ਚਾਰਜਸ਼ੀਟ ਦਾਇਰ ਕਰ ਚੁੱਕੀ ਹੈ। ਇਸ ਚਾਰਜਸ਼ੀਟ ‘ਚ ਕਈ ਅਕਾਲੀ, ਭਾਜਪਾ ਆਗੂਆਂ, ਹੋਰ ਪਾਰਟੀਆਂ ਦੇ ਆਗੂਆਂ ਸਮੇਤ ਪੁਲਿਸ ਅਧਿਕਾਰੀਆਂ ਦੇ ਬਿਆਨ ਦਰਜ ਕੀਤੇ ਗਏ ਹਨ। ਵਿਜੀਲੈਂਸ ਦਾ ਦਾਅਵਾ ਹੈ ਕਿ 400 ਦੇ ਕਰੀਬ ਬੈਂਕ ਖਾਤਿਆਂ ਦੀ ਜਾਂਚ ਕੀਤੀ ਗਈ। ਇਸ ‘ਚ ਪਿਛਲੇ 10 ਸਾਲਾਂ ਦਾ ਰਿਕਾਰਡ ਚੈੱਕ ਕੀਤਾ ਗਿਆ। ਕੇਸ ‘ਚ 200 ਦੇ ਕਰੀਬ ਗਵਾਹ ਬਣਾਏ ਗਏ ਹਨ।