Home Desh Amritsar ‘ਚ ਭਿਆਨਕ ਸੜਕ ਹਾਦਸਾ, ਬੱਸ ਤੇ ਟਿੱਪਰ ਦੀ ਟੱਕਰ ‘ਚ 15...

Amritsar ‘ਚ ਭਿਆਨਕ ਸੜਕ ਹਾਦਸਾ, ਬੱਸ ਤੇ ਟਿੱਪਰ ਦੀ ਟੱਕਰ ‘ਚ 15 ਸਾਲਾਂ ਬੱਚੇ ਦੀ ਮੌਤ, ਕਈ ਗੰਭੀਰ ਜ਼ਖ਼ਮੀ

12
0

ਹਾਦਸੇ ‘ਚ ਇੱਕ 15 ਸਾਲਾ ਬੱਚੇ ਦੀ ਮੌਤ ਹੋ ਗਈ ਹੈ।

ਅੰਮ੍ਰਿਤਸਰਪਠਾਨਕੋਟ ਮੁੱਖ ਮਾਰਗ ਤੇ ਇੱਕ ਪ੍ਰਾਈਵੇਟ ਬੱਸ ਤੇ ਟਿੱਪਰ ਟਰੱਕ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਚ ਇੱਕ ਯਾਤਰੀ ਦੀ ਮੌਤ ਹੋ ਗਈ, ਜਦਕਿ ਦਰਜਨ ਤੋਂ ਵੱਧ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ।
ਇਸ ਹਾਦਸੇ ਚ ਇੱਕ 15 ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਉੱਥੇ ਜ਼ਖ਼ਮੀ ਯਾਤਰੀਆਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਸਮੇਤ ਵੱਖ-ਵੱਖ ਹਸਪਤਾਲਾਂ ਚ ਦਾਖਲ ਕਰਵਾਇਆ ਗਿਆ। ਬੱਸ ਚ ਸਵਾਰ ਇੱਕ ਯਾਤਰੀ ਨੇ ਘਟਨਾ ਦੇ ਬਾਰੇ ਜਾਣਕਾਰੀ ਦਿੰਦ ਹੋਏ ਦੱਸਿਆ ਕਿ ਬੱਸ ਅੰਮ੍ਰਿਤਸਰ ਵੱਲ ਜਾ ਰਹੀ ਹੈ। ਉਹ ਬੱਸ ਚ ਸਵਾਰ ਸੀ ਤੇ ਅਚਾਨਕ ਹੀ ਹਾਦਸਾ ਹੋਇਆ। ਉਨ੍ਹਾਂ ਨੂੰ ਹਾਦਸੇ ਦਾ ਪਤਾ ਨਹੀਂ ਚੱਲਿਆ।
ਇਸ ਸਬੰਧੀ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਦੇ ਉੱਪਰ ਗੋਪਾਲਪੁਰਾ ਨਜ਼ਦੀਕ ਇੱਕ ਬੱਸ ਤੇ ਟਿੱਪਰ ਦਾ ਉਸ ਸਮੇਂ ਹਾਦਸਾ ਵਾਪਰ ਗਿਆ, ਜਦੋਂ ਟਿੱਪਰ ਉਥੋਂ ਯੂਟਰਨ ਲੈ ਰਿਹਾ ਸੀ ਤੇ ਬਟਾਲਾ ਸਾਈਡ ਤੋਂ ਆ ਰਹੀ ਬੱਸ ਉਸ ਨਾਲ ਜਾ ਟਕਰਾਈ। ਇਸ ਹਾਦਸੇ ਦੌਰਾਨ ਇੱਕ ਬੱਚੇ ਦੀ ਮੌਤ ਹੋਈ ਹੈ, ਜਦਕਿ ਬਾਕੀ ਲੋਕ ਜ਼ਖਮੀ ਹੋਏ ਹਨ।
ਉਨ੍ਹਾਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਵੱਖ-ਵੱਖ ਹਸਪਤਾਲਾਂ ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਹ ਜ਼ਖ਼ਮੀਆਂ ਦਾ ਹਾਲ ਚਾਲ ਜਾਣ ਰਹੇ ਹਨ ਤੇ ਹੁਣ ਤੱਕ ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ, ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਤੇ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਜਖਮੀਆਂ ਦਾ ਹਾਲ ਚਾਲ ਜਾਣ ਚੁੱਕੇ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਟਿੱਪਰ ਦਾ ਡਰਾਈਵਰ ਫਰਾਰ ਹੈ। ਇਸ ਹਾਦਸੇ ਚ ਬੱਸ ਡਰਾਈਵਰ ਜ਼ਖ਼ਮੀ ਹੈ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here