ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ‘ਚ ਅੱਜ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਅੱਜ 18 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ ਹੈ। ਦੂਜੇ ਪਾਸੇ, ਅੱਜ ਮੌਸਮ ਖੁਸ਼ਕ ਰਹੇਗਾ। ਮੌਸਮ ਕੇਂਦਰ ਵੱਲੋਂ ਬਾਰਿਸ਼ ਨੂੰ ਲੈ ਕੇ ਕੋਈ ਸੰਭਾਵਨਾ ਨਹੀਂ ਜਤਾਈ ਹੈ।
ਇਨ੍ਹਾਂ ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਤੇ ਫਾਜ਼ਿਲਕਾ ‘ਚ ਧੁੰਦ ਦਾ ਕੋਈ ਅਲਰਟ ਨਹੀਂ ਹੈ।
ਕਿੰਨਾ ਰਿਹਾ ਘੱਟੋ-ਘੱਟ ਤਾਪਮਾਨ?
ਬੀਤੇ 24 ਘੰਟਿਆਂ ‘ਚ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 0.1 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਤਾਪਮਾਨ ਆਮ ਨਾਲੋਂ ਕਰੀਬ 1.6 ਡਿਗਰੀ ਵੱਧ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਲੁਧਿਆਣਾ ਤੇ ਬਠਿੰਡਾ ‘ਚ ਦਰਜ ਕੀਤਾ ਗਿਆ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ‘ਚ ਘੱਟੋ-ਘੱਟ ਤਾਪਮਾਨ 6 ਡਿਗਰੀ ਰਿਹਾ।
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.2 ਡਿਗਰੀ, ਪਟਿਆਲਾ ਦਾ 8.2 ਡਿਗਰੀ, ਪਠਾਨਕੋਟ ਦਾ 9.6 ਡਿਗਰੀ, ਫਰੀਦਕੋਟ ਦਾ 9.8 ਡਿਗਰੀ, ਗੁਰਦਾਸਪੁਰ ਦਾ 7.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 10.5 ਡਿਗਰੀ, ਫਰੀਦਕੋਟ ਦਾ 11.2 ਡਿਗਰੀ, ਹੁਸ਼ਿਆਰਪੁਰ ਦਾ 9.8 ਡਿਗਰੀ, ਸਮਰਾਲਾ (ਲੁਧਿਆਣਾ) ਦਾ 11.0 ਡਿਗਰੀ, ਮਾਨਸਾ ਦਾ 8.5 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 11.3 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 9.5 ਡਿਗਰੀ ਦਰਜ ਕੀਤਾ ਗਿਆ।