ਸੀਐਮ ਭਗਵੰਤ ਮਾਨ ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਆਪਣੇ ਪਰਿਵਾਰ ਨਾਲ ਆਪਣੀ ਵੋਟ ਦੀ ਵਰਤੋਂ ਕੀਤੀ।
ਪੰਜਾਬ ਵਿੱਚ ਅੱਜ ਜਿਲ੍ਹਾਂ ਪਰੀਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਲਈ ਵੋਟਿੰਗ ਮੁਕੰਮਲ ਹੋ ਗਈ ਹੈ। ਪੇਪਰ ਬੈਲਟ ਦੀ ਵਰਤੋਂ ਨਾਲ ਵੋਟਾਂ ਪਾਈਆ ਗਈਆ। ਸੂਬੇ ਭਰ ਵਿੱਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 ਬਲਾਕ ਸੰਮਤੀ ਲਈ ਉਮੀਦਵਾਰ ਚੁਣੇ ਜਾਣਗੇ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁੱਲ 9,775 ਉਮੀਦਵਾਰ ਚੋਣ ਲੜ ਰਹੇ ਹਨ। ਚੋਣਾਂ ਲਈ ਲਗਭਗ 90,000 ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਇਸ ਦੌਰਾਨ 48 ਫੀਸਦੀ ਪੋਲਿਗ ਦਰਜ ਕੀਤੀ ਗਈ
ਸੀਐਮ ਨੇ ਪਿੰਡ ਮੰਗਵਾਲ ਵਿਖੇ ਕੀਤੀ ਵੋਟਿੰਗ
ਸੀਐਮ ਭਗਵੰਤ ਮਾਨ ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਆਪਣੇ ਪਰਿਵਾਰ ਨਾਲ ਆਪਣੀ ਵੋਟ ਦੀ ਵਰਤੋਂ ਕੀਤੀ। ਸੀਐਮ ਨੇ ਕਿਹਾ ਕੀ ਵੋਟ ਦੇ ਅਧਿਕਾਰ ਦੀ ਵਰਤੋਂ ਸਾਨੂੰ ਬੜੀਆਂ ਕੁਰਬਾਨੀਆਂ ਤੋਂ ਬਾਅਦ ਮਿਲੀ ਹੈ। ਜਿਹੜਾ ਵੀ ਉਮੀਦਵਾਰ ਤੁਹਾਨੂੰ ਚੰਗਾ ਲਗਦਾ ਹੈ, ਉਸ ਨੂੰ ਆਪਣੀ ਵੋਟ ਪਾਓ। ਕਿਉਂਕਿ ਇਹ ਚੋਣਾਂ ਲੋਕਲ ਮੁੱਦੀਆਂ ਦੇ ਆਧਾਰ ਤੇ ਹਨ। ਇਸ ਲਈ ਆਪਣੀ ਵੋਟ ਉਸ ਉਮੀਦਵਾਰ ਨੂੰ ਪਾਓ ਜੋ ਤੁਹਾਡੇ ਲੋਕਲ ਮੁੱਦੀਆਂ ਨੂੰ ਸੁਣਦਾ ਹੈ। ਇਸ ਆਧਾਰ ਤੇ ਤੁਸੀਂ ਆਪਣੇ ਖੇਤਰ ਦੀ ਤੱਰਕੀ ਦਾ ਰਾਹ ਪਧਰਾ ਕਰ ਸਕਦੇ ਹੋ।
ਨਿਰਪੱਖ ਚੋਣਾਂ ਲਈ ਸੀਨੀਅਰ ਅਧਿਕਾਰੀ ਨਿਗਰਾਨ ਨਿਯੁਕਤ
ਰਾਜ ਚੋਣ ਕਮਿਸ਼ਨ ਨੇ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਸਨ। ਕਮਿਸ਼ਨ ਦੇ ਅਨੁਸਾਰ ਪਹਿਲੀ ਵਾਰ 23 ਜ਼ਿਲ੍ਹਿਆਂ ਵਿੱਚ ਸੀਨੀਅਰ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਨੂੰ ਨਿਗਰਾਨ ਵਜੋਂ ਨਿਯੁਕਤ ਕੀਤਾ ਗਿਆ ਸੀ। ਪਟਿਆਲਾ, ਸੰਗਰੂਰ, ਬਰਨਾਲਾ, ਤਰਨਤਾਰਨ, ਰੂਪਨਗਰ, ਜਲੰਧਰ, ਕਪੂਰਥਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਵੀ ਆਈਪੀਐਸ ਅਧਿਕਾਰੀਆਂ ਨੂੰ ਨਿਗਰਾਨ ਵਜੋਂ ਤਾਇਨਾਤ ਕੀਤਾ ਗਿਆ ਸੀ।
860 ਪੋਲਿੰਗ ਸਟੇਸ਼ਨ ਅਤਿ ਸੰਵੇਦਨਸ਼ੀਲ
ਖੁਫੀਆ ਜਾਣਕਾਰੀ ਅਤੇ ਪੁਲਿਸ ਰਿਪੋਰਟਾਂ ਦੇ ਆਧਾਰ ਤੇ, ਚੋਣ ਕਮਿਸ਼ਨ ਨੇ ਰਾਜ ਦੇ 860 ਪੋਲਿੰਗ ਸਟੇਸ਼ਨਾਂ ਨੂੰ ਅਤਿ ਸੰਵੇਦਨਸ਼ੀਲ ਅਤੇ 3,405 ਨੂੰ ਸੰਵੇਦਨਸ਼ੀਲ ਐਲਾਨਿਆ ਸੀ। ਇਨ੍ਹਾਂ ਸਾਰੇ ਕੇਂਦਰਾਂ ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਸਖ਼ਤ ਸੁਰੱਖਿਆ ਉਪਾਅ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ।
ਪੰਚਾਇਤ ਸੰਮਤੀ ਵਿੱਚ 340 ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਚਾਇਤ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ 340 ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ। ਇਸ ਤੋਂ ਇਲਾਵਾ, ਤਿੰਨ ਕਾਂਗਰਸੀ ਉਮੀਦਵਾਰ ਅਤੇ ਅੱਠ ਆਜ਼ਾਦ ਉਮੀਦਵਾਰ ਵੀ ਬਿਨਾਂ ਮੁਕਾਬਲਾ ਜਿੱਤੇ ਹਨ। ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਦੇ ਇਲਜ਼ਾਮਾਂ ਨੂੰ ਸਪੱਸ਼ਟ ਤੌਰ ਤੇ ਰੱਦ ਕਰ ਦਿੱਤਾ ਕਿ ਨਾਮਜ਼ਦਗੀਆਂ ਦਾਖਲ ਨਹੀਂ ਹੋਣ ਦਿੱਤੀਆਂ ਗਈਆਂ ਜਾਂ ਰੱਦ ਕੀਤੀਆਂ ਜਾ ਰਹੀਆਂ ਹਨ।