ਬੀਤੇ ਦਿਨ ਮੁਹਾਲੀ ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਸ਼ੂਟਰਾਂ ਦੇ ਨਾਮ ਦਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਦੋਵੇਂ ਸ਼ੂਟਰ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ।
ਮੁਹਾਲੀ ਦੇ ਸੋਹਾਣਾ ‘ਚ ਕਬੱਡੀ ਖਿਡਾਰੀ ਦੇ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ‘ਚ ਹੁਣ ਦੋਵਾਂ ਸ਼ੂਟਰਾਂ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ। ਬੀਤੇ ਦਿਨ ਮੁਹਾਲੀ ਐਸਐਸਪੀ ਹਰਮਨਦੀਪ ਸਿੰਘ ਹੰਸ ਨੇ ਸ਼ੂਟਰਾਂ ਦੇ ਨਾਮ ਦਾ ਖੁਲਾਸਾ ਕਰਦੇ ਹੋਏ ਦੱਸਿਆ ਕਿ ਦੋਵੇਂ ਸ਼ੂਟਰ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਅਦਿਤਿਆ ਕਪੂਰ ਤੇ ਕਰਨ ਪਾਠਕ ਨੇ ਕਤਲ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਸੀ । ਹੁਣ ਇਸ ਮਾਮਲੇ ‘ਚ ਦੋਵੇਂ ਸ਼ੂਟਰਾਂ ਦੀਆਂ ਤਸਵੀਰਾਂ ਵੀ ਸਾਹਮਣੇ ਆ ਗਈਆਂ ਹਨ। ਪੁਲਿਸ ਨੇ ਉਨ੍ਹਾਂ ਦੇ ਇੱਕ ਹੋਰ ਸਾਥੀ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ, ਸ਼ੂਟਰਾਂ ਦੇ ਤੀਸਰੇ ਸਾਥੀ ਦੀ ਪਹਿਚਾਣ ਅਜੇ ਤੱਕ ਪੁਲਿਸ ਵੱਲੋਂ ਜਾਰੀ ਨਹੀਂ ਕੀਤੀ ਗਈ ਹੈ।

































![shooters-rana-balachauria[2]](https://publicpostmedia.in/wp-content/uploads/2025/12/shooters-rana-balachauria2-640x360.jpg)






