Home Desh ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਅਲਰਟ, ਬੀਤੇ ਦਿਨ ਹੁਸ਼ਿਆਰਪੁਰ...

ਪੰਜਾਬ ਦੇ 7 ਜ਼ਿਲ੍ਹਿਆਂ ‘ਚ ਅੱਜ ਧੁੰਦ ਦਾ ਅਲਰਟ, ਬੀਤੇ ਦਿਨ ਹੁਸ਼ਿਆਰਪੁਰ ਦਾ ਰਿਹਾ ਸਭ ਤੋਂ ਘੱਟ ਤਾਪਮਾਨ

50
0

ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ ਬੀਤੇ ਦਿਨ 0.1 ਡਿਗਰੀ ਦੀ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ।

ਪੰਜਾਬ ‘ਚ ਸੰਘਣੀਆਂ ਧੁੰਦਾਂ ਦਾ ਦੌਰ ਜਾਰੀ ਹੈ। ਅੱਜ ਵੀ ਸੱਤ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਦਾ ਅਲਰਟ ਜਾਰੀ ਹੈ। ਫਾਜ਼ਿਲਕਾ, ਮੁਕਤਸਰ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਤਰਨਤਾਰਨ ਤੇ ਮੋਗਾ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ‘ਚ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਅੱਜ ਸੂਬੇ ਭਰ ‘ਚ ਮੌਸਮ ਖੁਸ਼ਕ ਰਹੇਗਾ, ਮੌਸਮ ਵਿਗਿਆਨ ਕੇਂਦਰ ਵੱਲੋਂ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ ਬੀਤੇ ਦਿਨ 0.1 ਡਿਗਰੀ ਦੀ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ, ਇਹ ਆਮ ਨਾਲੋਂ 2.7 ਡਿਗਰੀ ਵੱਧ ਹੈ। ਸੂਬੇ ‘ਚ ਸਭ ਤੋਂ ਘੱਟ ਤਾਪਮਾਨ 6.6 ਡਿਗਰੀ ਹੁਸ਼ਿਆਰਪੁਰ ‘ਚ ਦਰਜ ਕੀਤਾ ਗਿਆ।
ਅੰਮ੍ਰਿਤਸਰ ‘ਚ ਘੱਟੋ-ਘੱਟ ਤਾਪਮਾਨ 7.6 ਡਿਗਰੀ, ਲੁਧਿਆਣਾ ‘ਚ 11.4 ਡਿਗਰੀ, ਪਟਿਆਲਾ ‘ਚ 10.2 ਡਿਗਰੀ, ਪਠਾਨਕੋਟ ‘ਚ 6.9 ਡਿਗਰੀ, ਬਠਿੰਡਾ ‘ਚ 7.0 ਡਿਗਰੀ, ਫਰੀਦਕੋਟ ‘ਚ 7.1 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ‘ਚ 9.0 ਡਿਗਰੀ ਦਰਜ ਕੀਤਾ ਗਿਆ।
ਸਮਰਾਲਾ (ਲੁਧਿਆਣਾ) ਦਾ ਘੱਟੋ-ਘੱਟ ਤਾਪਮਾਨ 11.8 ਡਿਗਰੀ, ਮਾਨਸਾ ਦਾ 8.0 ਡਿਗਰੀ, ਰੋਪੜ ਦਾ 8.1 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 10.9 ਡਿਗਰੀ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here