Home Crime Ludhiana ‘ਚ ਪੁਲਿਸ ਤੇ ਕੈਦਿਆਂ ਵਿਚਾਲੇ ਝੜਪ, ਹਮਲੇ ਦੌਰਾਨ ਜੇਲ੍ਹ ਸੁਪਰਡੈਂਟ ਜ਼ਖਮੀ,...

Ludhiana ‘ਚ ਪੁਲਿਸ ਤੇ ਕੈਦਿਆਂ ਵਿਚਾਲੇ ਝੜਪ, ਹਮਲੇ ਦੌਰਾਨ ਜੇਲ੍ਹ ਸੁਪਰਡੈਂਟ ਜ਼ਖਮੀ, ਹਸਪਤਾਲ ਚ ਚੱਲ ਰਿਹਾ ਇਲਾਜ

4
0

ਲੁਧਿਆਣਾ ਤ ਕੇਂਦਰੀ ਜੇਲ੍ਹ ਵਿੱਚ ਮੰਗਲਵਾਰ ਸ਼ਾਮ 7 ਵਜੇ ਦੇ ਕਰੀਬ ਕੈਦੀਆਂ ਵਿਚਕਾਰ ਝਗੜਾ ਹੋ ਗਿਆ।

ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਸਥਿਤ ਕੇਂਦਰੀ ਜੇਲ੍ਹ ਵਿੱਚ ਮੰਗਲਵਾਰ ਸ਼ਾਮ 7 ਵਜੇ ਦੇ ਕਰੀਬ ਕੈਦੀਆਂ ਵਿਚਕਾਰ ਝਗੜਾ ਹੋ ਗਿਆ। ਇਸ ਦੌਰਾਨ ਜਦੋਂ ਜੇਲ੍ਹ ਅਧਿਕਾਰੀ ਨਿਯਮਤ ਨਿਰੀਖਣ ਲਈ ਪਹੁੰਚੇ ਤਾਂ ਕੁਝ ਕੈਦੀਆਂ ਨੇ ਇੱਕ ਪੁਲਿਸ ਅਧਿਕਾਰੀ ‘ਤੇ ਹਮਲਾ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਜੇਲ੍ਹ ਸੁਪਰਡੈਂਟ ਕੁਲਵੰਤ ਸਿੱਧੂ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਇੱਕ ਕੈਦੀ ਨੇ ਜੇਲ੍ਹ ਸੁਪਰਡੈਂਟ ਦੇ ਸਿਰ ‘ਤੇ ਇੱਟ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਤੋਂ ਬਾਅਦ ਤਿੰਨ ਥਾਣਿਆਂ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ।
ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਵੀ ਇਸ ਘਟਨਾ ਦੀ ਜਾਣਕਾਰੀ ਮਿਲ ਗਈ ਹੈ। ਇਸ ਘਟਨਾ ਨੂੰ ਲੈ ਕੇ ਜੇਲ੍ਹ ਮੰਤਰੀ ਨੇ ਜੇਲ੍ਹ ਅਧਿਕਾਰੀਆਂ ਤੋਂ ਸਥਿਤੀ ਬਾਰੇ ਰਿਪੋਰਟ ਮੰਗੀ ਹੈ। ਦੱਸ ਦਈਏ ਕਿ ਸੀਨੀਅਰ ਪੁਲਿਸ ਅਧਿਕਾਰੀ ਜੇਲ੍ਹ ਕੰਪਲੈਕਸ ਵਿੱਚ ਮੌਜੂਦ ਹਨ ਅਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੈਰਕ ਦੇ ਲਗਭਗ 200 ਤੋਂ 250 ਕੈਦੀਆਂ ਨੇ ਪੁਲਿਸ ‘ਤੇ ਹਮਲਾ ਕੀਤਾ ਹੈ।

ਰੁਟੀਨ ਚੈਕਿੰਗ ਦੌਰਾਨ ਹਮਲਾ

ਮਿਲੀ ਜਾਣਕਾਰੀ ਮੁਤਾਬਕ, ਕੈਦੀ ਆਪਸ ਵਿੱਚ ਲੜ ਰਹੇ ਸਨ। ਸ਼ਾਮ 7 ਵਜੇ ਦੇ ਕਰੀਬ, ਅਧਿਕਾਰੀ ਰੁਟੀਨ ਚੈਕਿੰਗ ਲਈ ਅੰਦਰ ਗਏ। ਇਸ ਦੌਰਾਨ ਕੈਦੀਆਂ ਨੇ ਇੱਕ ਪੁਲਿਸ ਅਧਿਕਾਰੀ ‘ਤੇ ਹਮਲਾ ਕਰ ਦਿੱਤਾ। ਹਮਲੇ ਦੀ ਖ਼ਬਰ ਸੁਣਦਿਆਂ ਹੀ, ਜੇਲ੍ਹ ਸੁਪਰਡੈਂਟ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਨ੍ਹਾਂ ‘ਤੇ ਵੀ ਹਮਲਾ ਹੋ ਗਿਆ।
ਕੇਂਦਰੀ ਜੇਲ੍ਹ ਦੇ ਬਾਹਰ ਮਾਹੌਲ ਤਣਾਅਪੂਰਨ
ਇਸ ਘਟਨਾ ਤੋਂ ਤੁਰੰਤ ਬਾਅਦ ਲੁਧਿਆਣਾ ਕੇਂਦਰੀ ਜੇਲ੍ਹ ਦੇ ਬਾਹਰ ਮਾਹੌਲ ਤਣਾਅਪੂਰਨ ਹੋ ਗਿਆ। ਚਸ਼ਮਦੀਦਾਂ ਦੇ ਦੱਸਿਆ ਕਿ ਜੇਲ੍ਹ ਦੇ ਅੰਦਰੋਂ ਲਗਭਗ 20 ਮਿੰਟਾਂ ਤੱਕ ਸਾਇਰਨ ਦੀ ਆਵਾਜ਼ ਸੁਣਾਈ ਦਿੱਤੀ, ਜੋ ਸਥਿਤੀ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ।
ਜੇਲ੍ਹ ਦੇ ਬਾਹਰ ਸੀਨੀਅਰ ਪੁਲਿਸ ਅਤੇ ਜੇਲ੍ਹ ਅਧਿਕਾਰੀਆਂ ਦੀਆਂ ਗੱਡੀਆਂ ਦੀਆਂ ਲਾਈਨਾਂ ਲੱਗ ਗਈਆਂ। ਕਈ ਸੀਨੀਅਰ ਅਧਿਕਾਰੀ ਜੇਲ੍ਹ ਦੇ ਅੰਦਰ ਅਤੇ ਬਾਹਰ ਲਗਾਤਾਰ ਆਉਂਦੇ ਵੇਖੇ ਗਏ। ਸਥਿਤੀ ਨੂੰ ਦੇਖਦੇ ਹੋਇਆਂ ਐਂਬੂਲੈਂਸਾਂ ਅਤੇ ਵਾਧੂ ਪੁਲਿਸ ਬਲਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਇਸ ਪੂਰੀ ਘਟਨਾ ਬਾਰੇ ਜੇਲ੍ਹ ਪ੍ਰਸ਼ਾਸਨ ਜਾਂ ਪੁਲਿਸ ਵੱਲੋਂ ਹਾਲੇ ਤੱਕ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ। ਅਧਿਕਾਰੀ ਇਸ ਮਾਮਲੇ ‘ਤੇ ਫਿਲਹਾਲ ਚੁੱਪੀ ਧਾਰ ਕੇ ਬੈਠੇ ਹਨ।

LEAVE A REPLY

Please enter your comment!
Please enter your name here