Home Desh ਇਹ ਸਿੱਖ ਸਿਧਾਤਾਂ ‘ਤੇ ਸਿੱਧਾ ਹਮਲਾ… ‘ਵੀਰ ਬਾਲ ਦਿਵਸ’ ਦੇ ਪੋਸਟਰ ‘ਤੇ...

ਇਹ ਸਿੱਖ ਸਿਧਾਤਾਂ ‘ਤੇ ਸਿੱਧਾ ਹਮਲਾ… ‘ਵੀਰ ਬਾਲ ਦਿਵਸ’ ਦੇ ਪੋਸਟਰ ‘ਤੇ ਹਰਸਿਮਰਤ ਬਾਦਲ ਦਾ ਕੇਂਦਰ ‘ਤੇ ਨਿਸ਼ਾਨਾ

3
0

ਕੇਂਦਰ ਤੋਂ ਜਿੱਥੇ ਪਹਿਲਾਂ ਹੀ ਸਿੱਖ ਕੌਮ ਦੇ ਲੋਕ ਤੇ ਹਸਤੀਆਂ ਨਾਰਾਜ਼ ਸਨ।

ਵੀਰ ਬਾਲ ਦਿਵਸ ਨਾਮ ਨੂੰ ਲੈ ਕੇ ਜਿੱਥੇ ਪਹਿਲਾਂ ਹੀ ਸਿੱਖ ਪੰਥ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਉੱਥੇ ਹੀ, ਹੁਣ ਕੇਂਦਰ ਸਰਕਾਰ ਦੇ ਇੱਕ ਪ੍ਰੋਗਰਾਮ ਦੇ ਪੋਸਟਰ ਨੂੰ ਲੈ ਕੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ, ਕੇਂਦਰ ਸਰਕਾਰ ਵੱਲੋਂ 26 ਦਸੰਬਰ ਨੂੰ ਵੀਰ ਬਾਲ ਦਿਵਸ ਮਨਾਇਆ ਜਾਂਦਾ ਹੈ। ਸਿੱਖ ਕੌਮ ਦੇ ਲੋਕ, ਧਾਰਮਿਕ ਹਸਤੀਆਂ ਤੇ ਆਗੂਆਂ ਵੱਲੋਂ ਇਸ ਦਿਵਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਹਾਲਾਂਕਿ, ਕੇਂਦਰ ਤੋਂ ਜਿੱਥੇ ਪਹਿਲਾਂ ਹੀ ਸਿੱਖ ਕੌਮ ਨਾਰਾਜ਼ ਸੀ। ਹੁਣ ਕੇਂਦਰ ਦੇ ਇੱਕ ਹੋਰ ਪ੍ਰੋਗਰਾਮ ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਪ੍ਰੈਸ ਇਨਫੋਰਮੇਸ਼ਨ ਬਿਊਰੋ ਵੱਲੋਂ ਵੀਰ ਬਾਲ ਦਿਵਸ ਦਾ ਇੱਕ ਪੋਸਟਰ ਸ਼ੇਅਰ ਕੀਤਾ ਗਿਆ ਹੈ, ਜਿਸ ਚ ਇੱਕ ਪ੍ਰੋਗਰਾਮ ਦੇ ਸਿੱਧੇ ਪ੍ਰਸਾਰਨ ਦੀ ਜਾਣਕਾਰੀ ਦਿੱਤੀ ਗਈ ਹੈ। ਇਸ ਚ ਹਿੰਦੀ ਚ ਲਿਖਿਆ ਹੋਇਆ ਹੈ- जब नन्हे सपनों को उडान मिलती है, राष्ट्र प्रगति करता है। उन सपनों का उत्सव है वीर बाल दिवस।

ਪੋਸਟਰ ਨੂੰ ਲੈ ਕੇ ਵਿਵਾਦ

ਇਸ ਪ੍ਰੋਗਰਾਮ ਦੇ ਪੋਸਟਰ ਨੂੰ ਲੈ ਕੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਕੇਂਦਰ ਵੱਲੋਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਕੇ ਤੇ ਸਿੱਖ ਮਰਿਆਦਾ ਦੇ ਖਿਲਾਫ਼ ਚੱਲ ਕੇ ਛੋਟੇ ਸਾਹਿਜ਼ਾਦਿਆਂ ਦੇ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਦਾ ਨਾਮ ਵੀਰ ਬਾਲ ਦਿਵਸ ਰੱਖਿਆ ਗਿਆ।
ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਹੁਣ ਛੋਟੇ ਸਾਹਿਬਦਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਦਿਹਾੜੇ ਨੂੰ ਗੈਰ-ਸਿੱਖ ਵਿਚਾਰਧਾਰਾ ਨਾਲ ਜੋੜ ਕੇ ਪੇਸ਼ ਕਰਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ। ਇਹ ਬਹੁਤ ਮੰਦਭਾਗਾ ਤੇ ਨਿੰਦਣਯੋਗ ਹੈ। ਅਜਿਹਾ ਪ੍ਰਚਾਰ ਸਿੱਖ ਸਿਧਾਂਤਾਂ ਤੇ ਸਿੱਧਾ ਹਮਲਾ ਹੈ ਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ। ਕੇਂਦਰ ਸਰਕਾਰ ਤੁਰੰਤ ਅਜਿਹੇ ਗੁਮਰਾਹਕੁੰਨ ਪ੍ਰਚਾਰ ਨੂੰ ਬੰਦ ਕਰੇ ਅਤੇ ਅਜਿਹੇ ਪ੍ਰੋਗਰਾਮਾਂ ਉੱਪਰ ਪੂਰਨ ਪਾਬੰਦੀ ਲਗਾਈ ਜਾਵੇ।

LEAVE A REPLY

Please enter your comment!
Please enter your name here