Home Desh ਮਜੀਠੀਆ ਮਾਮਲੇ ‘ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ, ਅਗਲੇ ਸਾਲ ਤੈਅ ਹੋਣਗੇ...

ਮਜੀਠੀਆ ਮਾਮਲੇ ‘ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ, ਅਗਲੇ ਸਾਲ ਤੈਅ ਹੋਣਗੇ Charges, ਆਮਦਨ ਤੋਂ ਵੱਧ ਜਾਇਦਾਦ ਦਾ ਇਲਜ਼ਾਮ

2
0

ਵਿਜੀਲੈਂਸ ਵਿਭਾਗ ਨੇ 22 ਅਗਸਤ ਨੂੰ ਮੋਹਾਲੀ ਦੀ ਇੱਕ ਅਦਾਲਤ ਵਿੱਚ ਬਿਕਰਮ ਸਿੰਘ ਮਜੀਠੀਆ ਖਿਲਾਫ ਚਾਰਜਸ਼ੀਟ ਦਾਇਰ ਕੀਤੀ।

ਮੋਹਾਲੀ ਦੀ ਅਦਾਲਤ ਨੇ ਅੱਜ ਯਾਨੀ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਸੁਣਵਾਈ ਕੀਤੀ। ਹਾਲਾਂਕਿ, ਉਨ੍ਹਾਂ ਖਿਲਾਫ ਦੋਸ਼ ਤੈਅ ਨਹੀਂ ਕੀਤੇ ਗਏ ਹਨ। ਦੋਸ਼ ਤੈਅ ਕਰਨ ਦੀ ਪ੍ਰਕਿਰਿਆ ਹੁਣ 2026 ਵਿੱਚ ਸ਼ੁਰੂ ਹੋਵੇਗੀ। ਅਦਾਲਤ ਨੇ ਅਗਲੀ ਸੁਣਵਾਈ 3 ਜਨਵਰੀ ਨੂੰ ਤੈਅ ਕੀਤੀ ਹੈ।
ਇਸ ਮਾਮਲੇ ਵਿੱਚ, ਵਿਜੀਲੈਂਸ ਵਿਭਾਗ ਨੇ 22 ਅਗਸਤ ਨੂੰ ਮੋਹਾਲੀ ਦੀ ਇੱਕ ਅਦਾਲਤ ਵਿੱਚ ਬਿਕਰਮ ਸਿੰਘ ਮਜੀਠੀਆ ਖਿਲਾਫ ਚਾਰਜਸ਼ੀਟ ਦਾਇਰ ਕੀਤੀ। ਵਿਜੀਲੈਂਸ ਵਿਭਾਗ ਨੇ ਇਸ ਮਾਮਲੇ ਵਿੱਚ 200 ਤੋਂ ਵੱਧ ਗਵਾਹਾਂ ਨੂੰ ਪੇਸ਼ ਕੀਤਾ ਹੈ ਅਤੇ 40,000 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਹੈ। ਜਿਸ ਨੂੰ ਚਾਰ ਟਰੰਕਾਂ ਵਿੱਚ ਅਦਾਲਤ ਵਿੱਚ ਲਿਆਂਦਾ ਗਿਆ ਸੀ। ਇਸ ਦੌਰਾਨ, ਮਜੀਠੀਆ ਨੇ ਜ਼ਮਾਨਤ ਲਈ ਹਾਈ ਕੋਰਟ ਤੋਂ ਬਾਅਦ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਜਿੱਥੇ ਮਾਮਲੇ ਦੀ ਸੁਣਵਾਈ 19 ਜਨਵਰੀ ਨੂੰ ਹੋਵੇਗੀ।

ਅੰਮ੍ਰਿਤਸਰ ਤੋਂ ਹੋਈ ਸੀ ਮਜੀਠੀਆ ਦੀ ਗ੍ਰਿਫ਼ਤਾਰੀ

ਮਜੀਠੀਆ ਨੂੰ 25 ਜੂਨ ਨੂੰ ਅੰਮ੍ਰਿਤਸਰ ਵਿੱਚ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ‘ਤੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ ਹੈ। ਇਸ ਤੋਂ ਪਹਿਲਾਂ 2021 ਵਿੱਚ, ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਜੀਠੀਆ ‘ਤੇ ਐਨਡੀਪੀਐਸ ਐਕਟ ਤਹਿਤ ਵੀ ਦੋਸ਼ ਲਗਾਇਆ ਗਿਆ ਸੀ।
ਹੁਣ ਤੱਕ ਛੇ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਸਿਧਾਰਥ ਚਟੋਪਾਧਿਆਏ ਅਤੇ ਈਡੀ ਦੇ ਸਾਬਕਾ ਡਿਪਟੀ ਡਾਇਰੈਕਟਰ ਸ਼ਾਮਲ ਹਨ। ਪੰਜਾਬ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਮਜੀਠੀਆ ਦੀਆਂ ਜਾਇਦਾਦਾਂ ‘ਤੇ ਛਾਪੇਮਾਰੀ ਕੀਤੀ ਗਈ ਹੈ। ਸਰਕਾਰ ਦਾ ਦਾਅਵਾ ਹੈ ਕਿ ਉਸ ਕੋਲ ਠੋਸ ਸਬੂਤ ਹਨ, ਜਦੋਂ ਕਿ ਮਜੀਠੀਆ ਦੇ ਵਕੀਲ ਇਸ ਮਾਮਲੇ ਨੂੰ ਰਾਜਨੀਤੀ ਤੋਂ ਪ੍ਰੇਰਿਤ ਅਤੇ ਬੇਬੁਨਿਆਦ ਦੱਸ ਰਹੇ ਹਨ।

LEAVE A REPLY

Please enter your comment!
Please enter your name here