Home Desh ਸਿੱਧੂਆਂ ਦਾ ਮਾਮਲਾ ਹੁਣ ਬੰਦ! Raja Warring ਨੇ ਦਿੱਤਾ ਜਵਾਬ- ਵਾਰ-ਵਾਰ ਗੱਲ...

ਸਿੱਧੂਆਂ ਦਾ ਮਾਮਲਾ ਹੁਣ ਬੰਦ! Raja Warring ਨੇ ਦਿੱਤਾ ਜਵਾਬ- ਵਾਰ-ਵਾਰ ਗੱਲ ਨਹੀਂ ਕਰਾਂਗਾ

1
0

ਬੀਤੇ ਦਿਨੀਂ ਤੋਂ ਚੱਲ ਰਹੇ ਪੰਜਾਬ ਕਾਂਗਰਸ ਦੇ ਕਲੇਸ਼ ਤੋਂ ਬਾਅਦ ਸੂਬਾ ਪਾਰਟੀ ਪ੍ਰਧਾਨ ਵੱਲੋਂ ਅਜਿਹੇ ਬਿਆਨ ਨੇ ਚਰਚਾ ਛੇੜ ਦਿੱਤੀ ਹੈ।

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਨਵਜੋਤ ਕੌਰ ਸਿੱਧੂ ਮਾਮਲੇ ਦਾ ਚੈਪਟਰ ਹੁਣ ਬੰਦ ਹੋ ਚੁੱਕਿਆ ਹੈ। ਬੀਤੇ ਦਿਨ ਰਾਜਾ ਵੜਿੰਗ ਤੋਂ ਪੁੱਛਿਆ ਗਿਆ ਸੀ ਕਿ ਨਵਜੋਤ ਕੌਰ ਸਿੱਧੂ ਕਹਿ ਰਹੇ ਸਨ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਬਣਾਓਗੇ ਤਾਂ ਹੀ ਉਹ ਰਾਜਨੀਤੀ ਚ ਐਕਟਿਵ ਹੋਣਗੇ ਤੇ ਦੂਜੇ ਪਾਸੇ ਮੈਡਮ ਸਿੱਧੂ ਭਾਜਪਾ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਕੋਈ ਕਿਸੇ ਨੂੰ ਵੀ ਮਿਲ ਸਕਦਾ ਹੈ, ਕਿਸੇ ਨੂੰ ਰੋਕ ਥੋੜ੍ਹੇ ਹੈ। ਇਸ ਬਾਰੇ ਚ ਵਾਰ-ਵਾਵ ਚਰਚਾ ਨਹੀਂ ਕਰਨੀ ਹੈ, ਜਿਹੜਾ ਕੰਮ ਬੰਦ ਹੋ ਚੁੱਕਿਆ ਹੈ, ਖ਼ਤਮ ਹੋ ਚੱਕਿਆ ਹੈ, ਉਸ ਬਾਰੇ ਵਾਰ-ਵਾਰ ਗੱਲ ਨਹੀਂ ਕਰਾਂਗਾ।
ਬੀਤੇ ਦਿਨੀਂ ਤੋਂ ਚੱਲ ਰਹੇ ਪੰਜਾਬ ਕਾਂਗਰਸ ਦੇ ਕਲੇਸ਼ ਤੋਂ ਬਾਅਦ ਸੂਬਾ ਪਾਰਟੀ ਪ੍ਰਧਾਨ ਵੱਲੋਂ ਅਜਿਹੇ ਬਿਆਨ ਨੇ ਚਰਚਾ ਛੇੜ ਦਿੱਤੀ ਹੈ। ਹਾਲਾਂਕਿ, ਹੁਣ ਇਹ ਦੇਖਣਾ ਹੋਵੇਗਾ ਕੀ ਪਾਰਟੀ ਨੇ ਸਿੱਧੂ ਜੋੜੇ ਨੂੰ ਪੂਰੀ ਤਰ੍ਹਾਂ ਤਰਜ਼ੀਹ ਦੇਣੀ ਛੱਡ ਦਿੱਤੀ ਹੈ ਜਾਂ ਫਿਰ ਅੰਦਰ ਹੀ ਅੰਦਰ ਇਸ ਮੁੱਦੇ ਤੇ ਲੈ ਕੇ ਕੋਈ ਹੋਰ ਚਰਚਾ ਹੋ ਰਹੀ ਹੈ। ਹਾਲਾਂਕਿ, ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪਾਰਟੀ ਪ੍ਰਧਾਨ ਨੇ ਨਵਜੋਤ ਕੌਰ ਸਿੱਧੂ ਦੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਸਪੈਂਡ ਕਰ ਦਿੱਤੀ ਸੀ।
ਦੂਜੇ ਪਾਸੇ ਨਵਜੋਤ ਕੌਰ ਸਿੱਧੂ ਵੀ ਇਸ ਮੁੱਦੇ ਤੇ ਕੋਈ ਬਿਆਨ ਨਹੀਂ ਦੇ ਰਹੇ ਹਨ। ਹਾਲਾਂਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਕਈ ਵਾਰ ਕਾਂਗਰਸ ਦੇ ਸੀਨੀਅਰ ਆਗੂਆਂ ਤੇ ਨਿਸ਼ਾਨਾ ਸਾਧਿਆ ਸੀ। ਇਸ ਸਭ ਦੇ ਦੌਰਾਨ ਨਵਜੋਤ ਕੌਰ ਸਿੱਧੂ ਦੀਆਂ ਭਾਜਪਾ ਨਾਲ ਨਜ਼ਦੀਕੀਆਂ ਵੀ ਵਧੀਆਂ ਸਨ। ਉਨ੍ਹਾਂ ਨੇ ਕੇਂਦਰੀ ਮੰਤਰੀ ਨਿਤੀਨ ਗਡਕਰੀ ਨਾਲ ਕਿਸੇ ਕੰਮ ਨੂੰ ਲੈ ਕੇ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਗਡਕਰੀ ਦੀ ਕਾਫ਼ੀ ਤਾਰੀਫ਼ ਵੀ ਕੀਤੀ ਸੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੀਤੀ ਸੀਤਾਰੀਫ਼

ਨਵਜੋਤ ਕੌਰ ਸਿੱਧੂ ਨੇ ਪੰਜਾਬ ਚ ਮਾਈਨਿੰਗ ਅਤੇ ਜੰਗਲਾਤ ਹੇਠ ਘਟ ਰਹੀ ਜ਼ਮੀਨ ਦੇ ਮੁੱਦੇ ਤੇ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਲਈ ਅਮਿਤ ਸ਼ਾਹ ਦਾ ਵੀ ਧੰਨਵਾਦ ਕੀਤਾ ਸੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਵੀ ਸ਼ਲਾਘਾ ਕੀਤੀ। ਇਨ੍ਹਾਂ ਤਾਰੀਫ਼ਾਂ ਤੋਂ ਬਾਅਦ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਸਿੱਧੂ ਜੋੜਾ ਭਾਜਪਾ ਚ ਵਾਪਸੀ ਦੀ ਤਿਆਰੀ ਕਰ ਰਿਹਾ ਹੈ।
ਦੱਸਣ ਯੋਗ ਹੈ ਕਿ ਨਵਜੋਤ ਕੌਰ ਸਿੱਧੂ ਪਹਿਲਾਂ ਹੀ ਕਾਂਗਰਸ ਪਾਰਟੀ ਤੋਂ ਸਸਪੈਂਡ ਚੱਲ ਰਹੇ ਹਨ ਤੇ ਉਹ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਪ੍ਰਧਾਨ ਮੰਨਣ ਤੋਂ ਇਨਕਾਰ ਕਰ ਚੁੱਕੇ ਹਨ। ਹਾਲ ਹੀ ਚ ਨਵਜੋਤ ਕੌਰ ਸਿੱਧੂ ਦੇ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਵਾਲੇ ਬਿਆਨ ਤੋਂ ਸਿਆਸਤ ਕਾਫ਼ੀ ਭਖ ਗਈ ਸੀ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਇਸ ਵਿਚਾਲੇ ਹੁਣ ਨਵਜੋਤ ਕੌਰ ਸਿੱਧੂ ਦਾ ਭਾਜਪਾ ਆਗੂਆਂ ਪ੍ਰਤੀ ਝੁਕਾਅ ਨਵੇਂ ਸੰਕੇਤ ਦੇ ਰਿਹਾ ਹੈ।

ਬੀਜੇਪੀ ਦੇ ਵਿਧਾਇਕ ਰਹਿ ਚੁੱਕੇ ਹਨ ਨਵਜੋਤ ਕੌਰ ਸਿੱਧੂ

ਨਵਜੋਤ ਕੌਰ ਭਾਜਪਾ ਲਈ ਕੋਈ ਨਵੇਂ ਨਹੀਂ ਹਨ। ਉਨ੍ਹਾਂ ਨੇ ਆਪਣਾ ਰਾਜਨੀਤਿਕ ਕਰੀਅਰ ਭਾਜਪਾ ਨਾਲ ਸ਼ੁਰੂ ਕੀਤਾ ਸੀ। ਉਹ 2012 ਚ ਭਾਜਪਾ ਦੀ ਟਿਕਟ ਤੇ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਚੁਣੇ ਗਏ ਸਨ। ਬਾਅਦ ਚ ਉਨ੍ਹਾਂ ਨੇ ਉਸ ਸਮੇਂ ਦੀ ਅਕਾਲੀ-ਭਾਜਪਾ ਗੱਠਜੋੜ ਵਾਲੀ ਸਰਕਾਰ ਚ ਮੁੱਖ ਸੰਸਦੀ ਸਕੱਤਰ ਵਜੋਂ ਸੇਵਾ ਨਿਭਾਈ ਸੀ। 2016 ਚ, ਉਹ ਆਪਣੇ ਪਤੀ ਨਵਜੋਤ ਸਿੱਧੂ ਨਾਲ ਕਾਂਗਰਸ ਪਾਰਟੀ ਚ ਸ਼ਾਮਲ ਹੋ ਗਏ ਸਨ।

ਮੈਡਮ ਸਿੱਧੂ 2027 ਚੋਣਾਂ ਲਈ ਐਕਟਿਵ

ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਸਿਆਸਤ ਚ ਤਾਂ ਹੀ ਮੁੜ ਐਕਟਿਵ ਹੋਣਗੇ, ਜੇਕਰ ਕਾਂਗਰਸ ਉਨ੍ਹਾਂ ਨੂੰ 2027 ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਣਾਏਗੀ। ਫਿਲਹਾਲ ਇਸ ਦੀ ਕਈ ਵੀ ਸੰਭਾਵਨਾ ਨਹੀਂ ਲੱਗ ਰਹੀ। ਨਤੀਜੇ ਵਜੋਂ, 2027 ਦੀ ਰਾਜਨੀਤੀ ਚ ਸਿੱਧੂ ਦੇ ਸ਼ਾਮਲ ਹੋਣ ਦੀ ਸੰਭਾਵਨਾ ਵੀ ਲਗਾਤਾਰ ਘੱਟ ਨਜ਼ਰ ਆ ਰਹੀ ਹੈ। ਨਵਜੋਤ ਕੌਰ ਨੇ ਕਿਹਾ ਹੈ ਕਿ ਸਿੱਧੂ ਨੇ ਉਨ੍ਹਾਂ ਨੂੰ ਫ੍ਰੀ ਹੈਂਡ ਦਿੱਤਾ ਹੈ, ਉਹ ਜੋ ਵੀ ਕਰਨਾ ਚਾਹੁੰਦੇ ਹਨ ਕਰ ਸਕਦੇ ਹਨ। ਕਿਆਸ ਇਹ ਵੀ ਲਗਾਇਆ ਜਾ ਰਿਹਾ ਹੈ ਕਿ ਜੇਕਰ ਸਿੱਧੂ ਸਿਆਸਤ ਪੂਰੀ ਤਰ੍ਹਾਂ ਛੱਡ ਦਿੰਦੇ ਹਨ ਤਾਂ ਮੈਡਮ ਸਿੱਧੂ ਬੀਜੇਪੀ ਚ ਸ਼ਾਮਲ ਹੋ ਸਕਦੇ ਹਨ।

LEAVE A REPLY

Please enter your comment!
Please enter your name here