Home latest News Amritsar: ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ,...

Amritsar: ਨਵੇਂ ਸਾਲ ਦੇ ਜਸ਼ਨਾਂ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ, ਪੂਰੇ ਸ਼ਹਿਰ ‘ਚ ਲਗਾਏ ਗਏ ਸਪੈਸ਼ਲ ਨਾਕੇ

1
0

ਥਾਣਾ ਸਿਵਲ ਲਾਈਨ ਦੇ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਹਰ ਕੋਨੇ ‘ਚ ਨਾਕੇ ਲਗਾਏ ਗਏ ਹਨ ।

ਅੰਮ੍ਰਿਤਸਰ ਚ ਨਵਾਂ ਸਾਲ ਅਮਨ-ਚੈਨ ਤੇ ਸੁਰੱਖਿਅਤ ਢੰਗ ਨਾਲ ਮਨਾਉਣ ਦੇ ਮਕਸਦ ਨਾਲ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਵੱਲੋਂ ਸ਼ਹਿਰ ਭਰ ਚ ਸਪੈਸ਼ਲ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਕਮਿਸ਼ਨਰ ਵੱਲੋਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸ਼ਹਿਰ ਚ ਕਿਸੇ ਵੀ ਤਰ੍ਹਾਂ ਦੀ ਹੁੜਦੰਗਬਾਜ਼ੀ ਨਾ ਹੋਣ ਦਿੱਤੀ ਜਾਵੇ ਤੇ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਥਾਣਾ ਸਿਵਲ ਲਾਈਨ ਦੇ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਹਰ ਕੋਨੇ ਚ ਨਾਕੇ ਲਗਾਏ ਗਏ ਹਨ ਤੇ ਹਰ ਇੱਕ ਗੱਡੀ ਤੇ ਦੋ ਪਹੀਆ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ। ਜੇ ਕੋਈ ਵਿਅਕਤੀ ਸ਼ਰਾਬ ਪੀ ਕੇ ਵਾਹਨ ਚਲਾਉਂਦਾ ਮਿਲਦਾ ਹੈ ਤਾਂ ਉਸ ਦੀ ਬ੍ਰੈਥ ਐਨਾਲਾਈਜ਼ਰ ਰਾਹੀਂ ਜਾਂਚ ਕੀਤੀ ਜਾ ਰਹੀ ਹੈ ਤੇ ਨਿਯਮਾਂ ਅਨੁਸਾਰ ਚਾਲਾਨ ਵੀ ਕੱਟੇ ਜਾ ਰਹੇ ਹਨ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਵਾਂ ਸਾਲ ਪਰਿਵਾਰ ਸਮੇਤ ਸ਼ਾਂਤੀ ਤੇ ਸੁਕੂਨ ਨਾਲ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਗੁਰੂ ਨਗਰੀ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਨਵੇਂ ਸਾਲ ਦੇ ਮੌਕੇ ਤੇ ਪਹੁੰਚਦੇ ਹਨ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚ ਮੱਥਾ ਟੇਕਣ ਆਉਂਦੇ ਹਨ। ਇਸ ਲਈ ਪੁਲਿਸ ਕਮਿਸ਼ਨਰ ਵੱਲੋਂ ਖ਼ਾਸ ਟ੍ਰੈਫਿਕ ਪਲਾਨ ਤਿਆਰ ਕੀਤਾ ਗਿਆ ਹੈ ਤੇ ਸਪੈਸ਼ਲ ਟ੍ਰੈਫਿਕ ਫੋਰਸ ਤਾਇਨਾਤ ਕੀਤੀ ਗਈ ਹੈ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਪੁਲਿਸ ਵੱਲੋਂ ਹਰ ਪ੍ਰਮੁੱਖ ਚੌਕ, ਬਾਜ਼ਾਰ ਤੇ ਸੰਵੇਦਨਸ਼ੀਲ ਥਾਵਾਂ ਤੇ ਕੜੀ ਨਿਗਰਾਨੀ ਰੱਖੀ ਜਾ ਰਹੀ ਹੈ। ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਨਵੇਂ ਸਾਲ ਦਾ ਜਸ਼ਨ ਕਾਨੂੰਨ ਦੇ ਦਾਇਰੇ ਚ ਰਹਿ ਕੇ ਮਨਾਇਆ ਜਾਵੇ ਤਾਂ ਜੋ ਅੰਮ੍ਰਿਤਸਰ ਵਾਸੀ ਨਵਾਂ ਸਾਲ ਖੁਸ਼ੀ, ਸੁਕੂਨ ਤੇ ਅਮਨ ਨਾਲ ਮਨਾ ਸਕਣ।

LEAVE A REPLY

Please enter your comment!
Please enter your name here