ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਚਾਰਟਡ ਅਕਾਊਂਟੈਂਟ ਅਤੇ ਸੁਖਬੀਰ ਬਾਦਲ ਦੇ ਕਰੀਬੀ ਸਾਥੀ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਸੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਲਾਪਤਾ ਮਾਮਲੇ ਚ ਵੱਡੀ ਕਾਰਵਾਈ ਹੋਈ ਹੈ। ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਚਾਰਟਡ ਅਕਾਊਂਟੈਂਟ ਅਤੇ ਸੁਖਬੀਰ ਬਾਦਲ ਦੇ ਕਰੀਬੀ ਸਾਥੀ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਵੀਰਵਾਰ ਨੂੰ ਕੋਹਲੀ ਨੂੰ ਅੰਮ੍ਰਿਤਸਰ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ। ਸੂਤਰਾਂ ਮੁਤਾਬਕ ਕੋਰਟ ਨੇ ਕੋਹਲੀ ਨੂੰ ਛੇ ਦਿਨਾਂ ਲਈ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਜਾਣੋ ਕੀ ਹੈ ਪੂਰਾ ਮਾਮਲਾ?
ਇਹ ਮਾਮਲਾ 2020 ਤੋਂ ਹੀ ਚਰਚਾਵਾਂ ਵਿੱਚ ਹੈ, ਜਦੋਂ ਅਕਾਲ ਤਖ਼ਤ ਵੱਲੋਂ ਬਣਾਈ ਗਈ ਇੱਕ ਜਾਂਚ ਕਮੇਟੀ ਨੇ ਲਾਪਰਵਾਹੀ ਦਾ ਪਰਦਾਫਾਸ਼ ਕੀਤਾ ਸੀ। ਹਾਲ ਹੀ ਵਿੱਚ, ਪੰਜਾਬ ਪੁਲਿਸ ਨੇ ਇੱਕ ਐਫਆਈਆਰ ਦਰਜ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਮਾਮਲੇ ਬਾਰੇ ਐਸਜੀਪੀਸੀ ‘ਤੇ ਸਵਾਲ ਚੁੱਕੇ ਹਨ। ਐਸ.ਐਸ. ਕੋਹਲੀ ਐਂਡ ਐਸੋਸੀਏਟਸ ਫਰਮ ਨੂੰ 2009 ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਅੰਦਰੂਨੀ ਆਡਿਟ, ਖਾਤਿਆਂ ਦੇ ਕੰਪਿਊਟਰੀਕਰਨ ਅਤੇ ਕੰਟਰੋਲ ਸਿਸਟਮ ਲਈ 3.5 ਲੱਖ ਰੁਪਏ ਮਹੀਨਾਵਾਰ ਦਿੱਤੇ ਜਾ ਰਹੇ ਸਨ।
ਚੰਡੀਗੜ੍ਹ ਦੇ ਇੱਕ ਹੋਟਲ ਤੋਂ ਹੋਈ ਗ੍ਰਿਫ਼ਤਾਰੀ?
ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ ਚਾਰ-ਪੰਜ ਸਾਲਾਂ ਤੋਂ ਸਿੱਖ ਸੰਗਤਾਂ 328 ਲਾਪਤਾ ਸਰੂਪਾਂ ਦੇ ਮਾਮਲੇ ਚ ਇਨਸਾਫ ਦੀ ਉਡੀਕ ਕਰ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਹਾਈਕੋਰਟ ਦੀਆਂ ਸਪੱਸ਼ਟ ਹਦਾਇਤਾਂ ਤੇ ਇਸ ਮਾਮਲੇ ਚ ਪਰਚਾ ਦਰਜ ਹੋਇਆ, SIT ਦਾ ਗਠਨ ਕੀਤਾ ਗਿਆ ਤੇ ਅੱਜ SIT ਨੇ ਵੱਡੀ ਕਾਮਯਾਬੀ ਹਾਸਲ ਕਰਦਿਆਂ ਮੁੱਖ ਮੁਲਜ਼ਮ ਐਸਐਸ ਕੋਹਲੀ ਨੂੰ ਗ੍ਰਿਫਤਾਰ ਕੀਤਾ ਹੈ।

ਸਿੱਖ ਸੰਗਤਾਂ ਲਈ ਅੱਜ ਇਤਿਹਾਸਕ ਦਿਨ, ਐਸਐਸ ਕੋਹਲੀ ਦੀ ਗ੍ਰਿਫ਼ਤਾਰੀ ‘ਤੇ ਬੋਲੇ ਧਾਲੀਵਾਲ































![328-Lost-Pawan-Saroops-case-satinder-singh-kohli[2]](https://publicpostmedia.in/wp-content/uploads/2026/01/328-Lost-Pawan-Saroops-case-satinder-singh-kohli2-640x360.jpg)






