ਮੋਗਾ ਦੇ ਪਿੰਡ ਭਿੰਡਰ ਖੁਰਦ ਦੇ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮੋਗਾ ਵਿੱਚ ਸ਼ਨੀਵਾਰ ਨੂੰ ਹਮਲਾਵਰਾਂ ਨੇ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਮਾਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ‘ਤੇ 20 ਤੋ 25 ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ। ਜਿਸ ਤੋਂ ਬਾਅਦ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਉਮਰਸੀਰ ਸਿੰਘ ਸੀਰਾ ਪਿੰਡਾ ਭਿੰਡਰ ਖੁਰਦ ਦੇ ਨਿਵਾਸੀ ਵਜੋਂ ਹੋਈ ਹੈ।
ਰਿਪੋਰਟਾਂ ਅਨੁਸਾਰ, ਇਹ ਨੌਜਵਾਨ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ। ਉਹ ਉਸ ਸਵੇਰੇ ਆਮ ਵਾਂਗ ਆਪਣੀ ਕਾਰ ਵਿੱਚ ਕੰਮ ‘ਤੇ ਜਾਣ ਲਈ ਘਰੋਂ ਨਿਕਲਿਆ। ਜਿਵੇਂ ਹੀ ਉਹ ਘਰ ਤੋਂ ਥੋੜ੍ਹੀ ਦੂਰੀ ‘ਤੇ ਪਹੁੰਚਿਆ, ਅਣਪਛਾਤੇ ਹਮਲਾਵਰਾਂ, ਜੋ ਪਹਿਲਾਂ ਹੀ ਉਡੀਕ ਕਰ ਰਹੇ ਸਨ, ਉਨ੍ਹਾਂ ਨੇ ਉਸ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ।
ਘਟਨਾ ਤੋਂ ਬਾਅਦ ਦਹਿਸ਼ਤ ਦਾ ਮਾਹੌਲ
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਕਤਲ ਦੀ ਵਾਰਦਾਤ ਤੋਂ ਬਾਅਦ ਪਰਿਵਾਰ ਨੇ ਧਰਮਕੋਟ ਵਿਖੇ ਧਰਨਾ ਲਗਾਇਆ। ਪਰਿਵਾਰ ਵੱਲੋਂ ਮ੍ਰਿਤਕ ਦੇਹ ਰੱਖ ਕੇ ਪੁਲਿਸ ਦੀ ਕਾਰਜ਼ਗੁਜਾਰੀ ਖਿਲਾਫ ਜੰਮ ਕੇ ਨਆਰੇਬਾਜ਼ੀ ਕੀਤੀ ਜਾ ਰਹੀ ਹੈ।
ਸਰਪੰਚ ‘ਤੇ ਬਲਾਕ ਸਮਿਤੀ ਚੋਣਾਂ ਦਾ ਬਦਲਾ ਲੈਣ ਦਾ ਇਲਜ਼ਾਮ
ਇਸ ਦੌਰਾਨ, ਮ੍ਰਿਤਕ ਦੇ ਪਰਿਵਾਰ ਦਾ ਇਲਜ਼ਾਮ ਹੈ ਕਿ ਬਲਾਕ ਸਮਿਤੀ ਚੋਣਾਂ ਨਾਲ ਸਬੰਧਤ ਦੁਸ਼ਮਣੀ ਕਤਲ ਦਾ ਕਾਰਨ ਸੀ। ਮ੍ਰਿਤਕ ਦੇ ਚਚੇਰੇ ਭਰਾ ਹੈਪੀ ਨੇ ਦੱਸਿਆ ਕਿ ਪਿੰਡ ਦਾ ਸਰਪੰਚ, ਇੰਦਰਪਾਲ ਸਿੰਘ ਸ਼ਾਮਲ ਸੀ। ਉਨ੍ਹਾਂ ਕਿਹਾ ਕਿ ਇਹ ਹਮਲਾ ਚੋਣਾਂ ਵਿੱਚ ਕਿਸੇ ਹੋਰ ਉਮੀਦਵਾਰ ਦਾ ਸਮਰਥਨ ਕਰਨ ਦਾ ਨਤੀਜਾ ਸੀ।