Home Crime Amritsar‘ਚ Encounter: ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਨਾਕਾਮ, ਭਗਵਾਨਪੁਰੀਆਂ ਦਾ ਗੈਂਗ ਮੈਂਬਰ...

Amritsar‘ਚ Encounter: ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਨਾਕਾਮ, ਭਗਵਾਨਪੁਰੀਆਂ ਦਾ ਗੈਂਗ ਮੈਂਬਰ ਜ਼ਖ਼ਮੀ

4
0

ਪੁਲਿਸ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ ਇਹ ਸਾਰਾ ਮਾਡਿਊਲ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜਿਆ ਹੋਇਆ ਹੈ

ਅੰਮ੍ਰਿਤਸਰ ਚ ਔਰਗਨਾਈਜ਼ਡ ਕ੍ਰਾਈਮ ਖ਼ਿਲਾਫ਼ ਚ$ਲ ਰਹੀ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਤਹਿਤ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵੱਲੋਂ ਇੱਕ ਵੱਡੀ ਕਾਰਵਾਈ ਕਰਦੇ ਹੋਏ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਂਟ ਥਾਣੇ ਦੇ ਐਸਐਚਓ ਜਤਿੰਦਰ ਸਿੰਘ ਨੂੰ ਪੱਕੀ ਸੂਚਨਾ ਮਿਲੀ ਸੀ ਕਿ ਕੁਝ ਗੈਂਗਸਟਰ ਅੰਮ੍ਰਿਤਸਰ ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦਕਿ ਦੋ ਹੋਰ ਫ਼ਰਾਰ ਹੋ ਗਏ ਸਨ। ਫ਼ਰਾਰ ਮੁਲਜ਼ਮਾਂ ਦੀ ਭਾਲ ਦੌਰਾਨ ਪੁਲਿਸ ਨੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਤੇ ਉਨ੍ਹਾਂ ਨੇ ਪੁਲਿਸ ਪਾਰਟੀ ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਚ ਇੱਕ ਮੁਲਜ਼ਮ ਅਦਿਤਿਆ ਰਾਜ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਦੂਜਾ ਮੌਕੇ ਤੋਂ ਫ਼ਰਾਰ ਹੋ ਗਿਆ।

ਪਹਿਲੀ ਵਾਰ ਬਿਹਾਰ ਦਾ ਨੌਜਵਾਨ ਗੈਂਗ ‘ਚ ਕੀਤਾ ਗਿਆ ਸ਼ਾਮਲ

ਪੁਲਿਸ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ ਇਹ ਸਾਰਾ ਮਡਿਊਲ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜਿਆ ਹੋਇਆ ਹੈ, ਜਿਸ ਨੂੰ ਵਿਦੇਸ਼ਾਂ ਤੋਂ ਬੈਠੇ ਅੰਮ੍ਰਿਤ ਦਾਲਮ ਤੇ ਕੇਸ਼ਵ ਸ਼ਿਵਾਲਾ ਚਲਾ ਰਹੇ ਸਨ। ਖ਼ਾਸ ਗੱਲ ਇਹ ਹੈ ਕਿ ਇਸ ਗੈਂਗ ਚ ਪਹਿਲੀ ਵਾਰ ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦਾ 18 ਸਾਲਾ ਨੌਜਵਾਨ ਅਦਿਤਿਆ ਰਾਜ ਸ਼ਾਮਲ ਕੀਤਾ ਗਿਆ ਸੀ, ਤਾਂ ਜੋ ਪਹਿਚਾਣ ਨੂੰ ਛੁਪਾਇਆ ਜਾ ਸਕੇ ਤੇ ਪੁਲਿਸ ਨੂੰ ਸ਼ੱਕ ਨਾ ਹੋਵੇ।
ਕਾਰਵਾਈ ਦੌਰਾਨ ਪੁਲਿਸ ਨੇ ਇੱਕ ਆਧੁਨਿਕ ਆਟੋਮੈਟਿਕ ਹਥਿਆਰ, 32 ਬੋਰ ਦਾ ਪਿਸਟਲ, ਇੱਕ ਕਾਰ, ਮੋਟਰਸਾਈਕਲ ਤੇ ਹੋਰ ਖ਼ਤਰਨਾਕ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਇਹ ਗੈਂਗ ਐਕਸੋਰਸ਼ਨ, ਫਾਇਰਿੰਗ ਤੇ ਟਾਰਗੇਟ ਕਿਲਿੰਗ ਲਈ ਤਿਆਰ ਕੀਤਾ ਗਿਆ ਸੀ। ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ ਹੈ ਤੇ ਇਸ ਨਾਲ ਇੱਕ ਵੱਡਾ ਜਰਮ ਹੋਣ ਤੋਂ ਰੋਕਿਆ ਗਿਆ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਣਜਾਣ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਤੋਂ ਸਾਵਧਾਨ ਰਹਿਣ ਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਗੈਂਗਸਟਰਾਂ ਦੇ ਮਨਸੂਬਿਆਂ ਨੂੰ ਸਮੇਂ ਤੇ ਨਾਕਾਮ ਕੀਤਾ ਜਾ ਸਕੇ।

LEAVE A REPLY

Please enter your comment!
Please enter your name here