ਕੌਮੀ ਇਨਸਾਫ਼ ਮੋਰਚਾ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ
ਪੰਜਾਬ ‘ਚ ਅੱਜ ਪੰਜ ਘੰਟਿਆ ਦੇ ਲਈ ਟੋਲ ਪਲਾਜ਼ਾ ਫ੍ਰੀ ਰਹਿਣਗੇ। ਕੌਮੀ ਇਨਸਾਫ਼ ਮੋਰਚਾ ਨੇ ਸਿੱਖ ਬੰਦੀਆਂ ਦੀ ਰਿਹਾਈ ਦੀ ਮਾਂਗ ਨੂੰ ਲੈ ਕੇ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਹ ਧਰਨਾ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਰਹੇਗਾ। ਕੌਮੀ ਇਨਸਾਫ਼ ਮੋਰਚਾ ਨੇ ਹੋਰ ਸਹਿਯੋਗੀ ਸੰਗਠਨਾਂ ਨੂੰ ਵੀ ਇਸ ‘ਚ ਸਹਿਯੋਗ ਦੀ ਮੰਗ ਕੀਤੀ ਹੈ।
ਕੌਮੀ ਇਨਸਾਫ਼ ਮੋਰਚਾ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਕੇਂਦਰ ਸਰਕਾਰ ਬੰਦੀ ਸਿੰਘਾਂ ਨੂੰ ਰਿਹਾ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦੇ ਵਿਰੋਧ ‘ਚ ਸੂਬੇ ਭਰ ਦੇ ਟੋਲ ਪਲਾਜ਼ੇ 4 ਘੰਟਿਆਂ ਲਈ ਫ੍ਰੀ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸੰਘਰਸ਼ ਦਾ ਕਈ ਕਿਸਾਨ ਜਥੇਬੰਦੀਆਂ ਵੀ ਸਹਿਯੋਗ ਕਰ ਰਹੀਆਂ ਹਨ।
ਕੌਮੀ ਇਨਸਾਫ਼ ਮੋਰਚਾ ਦੀ ਅਪੀਲ ‘ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਲੁਧਿਆਣਾ ‘ਚ ਲਾਡੋਵਾਲ ਟੋਲ ਪਲਾਜ਼ਾ ਤੇ ਸਮਰਾਲਾ ਦੇ ਨੇੜੇ ਨੀਲੋ ਟੋਲ ਪਲਾਜ਼ਾ ਨੂੰ ਪੰਜ ਘੰਟਿਆਂ ਲਈ ਫ੍ਰੀ ਕਰਵਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਕੌਮੀ ਇਨਸਾਫ਼ ਮੋਰਚਾ ਦੇ ਨਾਲ ਉਨ੍ਹਾਂ ਦੇ ਸੰਗਠਨ ਦੇ ਲੋਕ ਹਰ ਟੋਲ ਪਲਾਜ਼ਾ ‘ਤੇ ਮੌਜੂਦ ਰਹਿਣਗੇ।
ਕੌਮੀ ਇਨਸਾਫ਼ ਮੋਰਚਾ ਬੰਦੀ ਸਿੰਘਾਂ ਦੀ ਰਿਹਾਈ, 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਗੋਲੀ ਕਾਂਡ ਵਰਗੇ ਮਾਮਲਿਆਂ ‘ਚ ਇਨਸਾਫ਼ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰਦਾ ਰਿਹਾ ਹੈ। ਉਨ੍ਹਾਂ ਨੇ ਜਨਵਰੀ 2023 ਤੋਂ ਮੁਹਾਲੀ ‘ਚ ਪੱਕਾ ਮੋਰਚਾ ਲਗਾਇਆ ਹੈ। ਮੋਰਚਾ ਸਮਰਥਕਾਂ ਨੇ ਚੰਡੀਗੜ੍ਹ ਵੱਲ ਕੂਚ ਤੇ ਪ੍ਰਦਰਸ਼ਨ ਕੀਤੇ। ਬਰਗਾੜੀ ਤੇ ਹੋਰ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸੰਘਰਸ਼ ਕੀਤਾ।