ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਬੈਠਕ ਹੋਈ।
ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਬੈਠਕ ਹੋਈ। ਅਮਿਤ ਸ਼ਾਹ ਨਾਲ ਬੈਠਕ ਤੋਂ ਬਾਅਦ ਸੀਐਮ ਮਾਨ ਨੇ ਕਿਹਾ ਕਿ ਬੀਜ ਐਕਟ ਨੂੰ ਲੈ ਕੇ ਅਸੀਂ ਆਪਣਾ ਵਿਰੋਧ ਜਤਾਇਆ ਹੈ। ਉਨ੍ਹਾਂ ਨੇ ਕਿਹਾ ਕਿ ਬੀਜ ਐਕਟ ਸੰਸਦ ਵਿੱਚ ਪਾਸ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਬਿਨਾਂ ਪੰਜਾਬ ਦੀ ਸਹਿਮਤੀ ਕਿਵੇਂ ਆ ਸਕਦਾ ਹੈ ਬੀਜ ਐਕਟ?
ਚੰਡੀਗੜ੍ਹ FCI ਵਿੱਚ ਪੰਜਾਬ ਕੈਡਰ ਦਾ ਜੀਐਮ ਹੋਵੇ- ਸੀਐਮ
ਇਸ ਦੌਰਾਨ ਉਨ੍ਹਾਂ ਨੇ ਚੰਡੀਗੜ੍ਹ ਐਫਸੀਆਈ ਵਿੱਚ ਬਾਹਰ ਦਾ ਜੀਐਮ ਲਗਾਉਣ ਦਾ ਵਿਰੋਧ ਦਰਜ ਕਰਵਾਇਆ ਅਤੇ ਕਿਹਾ ਕਿ ਚੰਡੀਗੜ੍ਹ ਐਫਸੀਆਈ ਦਾ ਜੀਐਮ ਪੰਜਾਬ ਕੈਡਰ ਦਾ ਹੋਣਾ ਚਾਹਿਦਾ ਹੈ। CM ਮਾਨ ਨੇ ਕਿਹਾ ਕਿ ਪੰਜਾਬ ਦੇ ਹੱਕ ਮੰਗਣ ਆਏ ਹਾਂ। CM ਮਾਨ ਨੇ ਅਮਿਤ ਸ਼ਾਹ ਅੱਗੇ ਸਰਹੱਦੀ ਕਿਸਾਨਾਂ ਦਾ ਮੁੱਦਾ ਚੁੱਕਿਆ ਹੈ। ਸੀਐਮ ਮਾਨ ਨੇ ਕਿਹਾ ਕਿ ਸਾਡੀ ਹਜ਼ਾਰਾਂ ਏਕੜ ਜ਼ਮੀਨ ਬਾਰਡਰ ਪਾਰ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਕੰਡਿਆਲੀ ਤਾਰ ਨੂੰ ਅੱਗ ਵਧਾਇਆ ਜਾਵੇ। ਕਿਉਂਕਿ ਬਹੁਤ ਸਾਰੇ ਕਿਸਾਨਾਂ ਦੀ ਜ਼ਮੀਨ ਕੰਡਿਆਲੀ ਤਾਰ ਤੋਂ ਪਾਰ ਹੈ।

ਪੰਜਾਬ ਦੇ ਪਾਣੀ ਨੂੰ ਲੈ ਕੇ ਮਜ਼ਬੂਤੀ ਨਾਲ ਪੱਖ ਰੱਖਿਆ
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ ਪਾਣੀ ਨੂੰ ਲੈ ਕੇ ਮਜ਼ਬੂਤੀ ਨਾਲ ਅਪਣਾ ਪੱਖ ਰੱਖਿਆ। ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਵਾਧੂ ਦੇਣ ਲਈ ਪਾਣੀ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਹੋਈ ਇਹ ਬੈਠਕ ਕਾਫੀ ਅਹਿਮ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਪੰਜਾਬ ਵਿੱਚ ਬੀਤੇ ਸਾਲ ਆਏ ਹੜ੍ਹਾਂ ਨੂੰ ਲੈ ਕੇ ਅਮਿਤ ਸ਼ਾਹ ਦੇ ਨਾਲ ਬੈਠਕ ਕੀਤੀ ਸੀ। ਜਿਸ ਵਿੱਚ ਹੜ੍ਹ ਪ੍ਰਵਾਭਿਤ ਪਿੰਡਾਂ ਦੇ ਲਈ ਫੰਡਾਂ ਦੀ ਮੰਗ ਕੀਤੀ ਗਈ ਸੀ।