ਪਰਿਵਾਰਕ ਮੈਂਬਰਾਂ ਅਨੁਸਾਰ, ਇਹ ਘਟਨਾ 2 ਜਨਵਰੀ ਨੂੰ ਉਦੋਂ ਵਾਪਰੀ ਜਦੋਂ ਏਐਸਆਈ ਕਸ਼ਮੀਰ ਸਿੰਘ ਆਪਣੀ ਸਰਕਾਰੀ ਪਿਸਤੌਲ ਸਾਫ਼ ਕਰ ਰਹੇ ਸੀ।
ਲੁਧਿਆਣਾ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ (ASI) ਕਸ਼ਮੀਰ ਸਿੰਘ ਢਿੱਲੋਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਉਨ੍ਹਾਂ 2 ਜਨਵਰੀ ਨੂੰ ਗੋਲੀ ਲੱਗੀ ਸੀ ਅਤੇ ਉਹ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ਼ ਅਧੀਨ ਸੀ। 12 ਦਿਨਾਂ ਦੇ ਇਲਾਜ ਤੋਂ ਬਾਅਦ ਡਾਕਟਰਾਂ ਨੇ 14 ਜਨਵਰੀ ਨੂੰ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। 15 ਜਨਵਰੀ ਨੂੰ ਪਟਿਆਲਾ ਵਿੱਚ ਪੂਰੇ ਪੁਲਿਸ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ।
ਸਰਕਾਰੀ ਪਿਸਤੌਲ ਸਾਫ ਕਰਨ ਵੇਲੇ ਚੱਲੀ ਗੋਲੀ
ਪਰਿਵਾਰਕ ਮੈਂਬਰਾਂ ਅਨੁਸਾਰ, ਇਹ ਘਟਨਾ 2 ਜਨਵਰੀ ਨੂੰ ਉਦੋਂ ਵਾਪਰੀ ਜਦੋਂ ਏਐਸਆਈ ਕਸ਼ਮੀਰ ਸਿੰਘ ਆਪਣੀ ਸਰਕਾਰੀ ਪਿਸਤੌਲ ਸਾਫ਼ ਕਰ ਰਹੇ ਸੀ। ਇਸ ਦੌਰਾਨ ਬੰਦੂਕ ਚੱਲ ਗਈ। ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ। ਕਸ਼ਮੀਰ ਸਿੰਘ ਦੀ ਇੱਕ ਧੀ ਵਿਦੇਸ਼ ਵਿੱਚ ਰਹਿੰਦੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਖੁਦ ਕੁਝ ਸਮਾਂ ਪਹਿਲਾਂ ਵਿਦੇਸ਼ ਗਏ ਸੀ ਅਤੇ ਹਾਲ ਹੀ ਵਿੱਚ ਉਹ ਭਾਰਤ ਵਾਪਸ ਆਏ ਸੀ।
ASI ਕਸ਼ਮੀਰ ਸਿੰਘ ਢਿੱਲੋਂ ਨੇ ਕਈ ਮਹੱਤਵਪੂਰਨ ਜ਼ਿੰਮਵਾਰੀਆਂ ਨਿਭਾਈਆਂ
ASI ਕਸ਼ਮੀਰ ਸਿੰਘ ਢਿੱਲੋਂ ਨੇ ਆਪਣੇ ਪੁਲਿਸ ਕਰੀਅਰ ਦੌਰਾਨ ਕਈ ਮਹੱਤਵਪੂਰਨ ਜ਼ਿੰਮੇਵਾਰੀਆਂ ਨਿਭਾਈਆਂ। ਉਨ੍ਹਾਂ ਨੇ ਲੁਧਿਆਣਾ ਕ੍ਰਾਈਮ ਬ੍ਰਾਂਚ, ਸ਼ਿਮਲਾਪੁਰੀ, ਡੀਐਮਸੀ ਅਤੇ ਬੱਸ ਸਟੈਂਡ ਖੇਤਰਾਂ ਦੇ ਚੌਕੀ ਇੰਚਾਰਜ ਵਜੋਂ ਸੇਵਾ ਨਿਭਾਈ। ਉਹ ਇਸ ਸਮੇਂ ਲੁਧਿਆਣਾ ਦੇ ਟਿੱਬਾ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸਨ। ਕਸ਼ਮੀਰ ਸਿੰਘ ਦੀ ਮੌਤ ਨਾਲ ਪੁਲਿਸ ਵਿਭਾਗ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਸੀਨੀਅਰ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ ਨੇ ਉਨ੍ਹਾਂ ਦੇ ਬੇਵਕਤੀ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।