Home Desh Punjab ਵਾਸੀਆਂ ਨੂੰ ਅੱਜ ਤੋਂ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ਼,...

Punjab ਵਾਸੀਆਂ ਨੂੰ ਅੱਜ ਤੋਂ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ਼, CM ਮਾਨ ਤੇ Kejriwal ਲਾਂਚ ਕਰਨਗੇ ਯੋਜਨਾ

1
0

ਇਸ ਸਕੀਮ ਨੂੰ ਲਾਂਚ ਕਰਨ ਲਈ ਅੱਜ ਮੁਹਾਲੀ ‘ਚ ਇੱਕ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ ਹੈ।

ਪੰਜਾਬ ‘ਚ ਅੱਜ ਤੋਂ 10 ਲੱਖ ਰੁਪਏ ਦੇ ਮੁਫ਼ਤ ਇਲਾਜ਼ ਦੀ ਯੋਜਨਾ ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਲਾਗੂ ਹੋਣ ਜਾ ਰਹੀ ਹੈ। ਇਸ ‘ਚ ਨਾ ਕੋਈ ਇਨਕਮ ਦਾ ਚੱਕਰ ਹੈ ਤੇ ਨਾ ਹੀ ਕੋਈ ਉਮਰ ਦੀ ਸੀਮਾ। ਪੰਜਾਬ ਦਾ ਕੋਈ ਵੀ ਵਿਅਕਤੀ ਜਿਸ ਕੋਲ ਆਧਾਰ ਜਾਂ ਵੋਟਰ ਕਾਰਡ ਉਹ ਇਸ ਸਕੀਮ ਦਾ ਫਾਇਦਾ ਲੈ ਸਕਦਾ ਹੈ। ਸ਼ਰਤ ਇਹ ਹੈ ਕਿ ਆਧਾਰ ਜਾਂ ਵੋਟਰ ਕਾਰਡ ਪੰਜਾਬ ਦਾ ਹੋਣਾ ਚਾਹੀਦਾ ਹੈ। ਇਸ ਸਕੀਮ ਨਾਲ 65 ਲੱਖ ਪਰਿਵਾਰਾਂ ਦੇ ਕਰੀਬ 3 ਕਰੋੜ ਲੋਕਾਂ ਨੂੰ ਲਾਭ ਮਿਲੇਗਾ।
ਇਸ ਸਕੀਮ ਨੂੰ ਲਾਂਚ ਕਰਨ ਲਈ ਅੱਜ ਮੁਹਾਲੀ ‘ਚ ਇੱਕ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਮੌਜੂਦ ਰਹਿਣਗੇ। ਸਰਕਾਰ ਦਾ ਕਹਿਣਾ ਹੈ ਕਿ ਇਸ ਸਕੀਮ ‘ਚ ਹਰ ਤਰ੍ਹਾਂ ਦਾ ਖਰਚ ਸ਼ਾਮਲ ਹੋਵੇਗਾ।

ਸਿਹਤ ਮੰਤਰੀ ਨੇ ਦੱਸੇ ਯੋਜਨਾ ਦੇ ਵੇਰਵੇ

ਇਸ ਸਕੀਮ ਬਾਰੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਜਾਣਕਾਰੀ ਦਿੱਤੀ ਸੀ ਕਿ ਇਸ ਲਈ 9 ਹਜ਼ਾਰ ਤੋਂ ਜ਼ਿਆਦਾ ਕਾਮਨ ਸੈਂਟਰਾਂ ਚ ਕਾਰਡ ਬਣਨਗੇ। ਇਸ ਦੇ ਲਈ ਕੈਂਪ ਲਗਾਏ ਜਾਣਗੇ। ਇੱਕ ਵਾਰ ਇਨਰੋਲਮੈਂਟ ਹੋਣ ਤੋਂ ਬਾਅਦ ਲੋਕ ਇਲਾਜ਼ ਦੇ ਲਈ ਯੋਗ ਹੋ ਜਾਣਗੇ। ਕਾਰਡ ਆਉਣ ਚ 10 ਤੋਂ 15 ਦਿਨ ਲੱਗਣਗੇ। ਕਰੀਬ 4 ਮਹੀਨਿਆਂ ਚ ਪੂਰੇ ਪੰਜਾਬ ਨੂੰ ਕਵਰ ਕਰ ਲਿਆ ਜਾਵੇਗਾ।
ਮੰਤਰੀ ਨੇ ਕਿਹਾ ਕਿ ਇਸ ਚ ਬਹੁਤ ਜ਼ਿਆਦਾ ਫੋਰਮੈਲਿਟੀ ਨਹੀਂ ਹੋਵੇਗੀ, ਜਿਸ ਕੋਲ ਪੰਜਾਬ ਦਾ ਆਧਾਰ ਕਾਰਡ ਤੇ ਵੋਟਰ ਕਾਰਡ ਹੋਵੇਗਾ, ਉਸ ਨੂੰ ਇਸ ਦਾ ਲਾਭ ਦਿੱਤਾ ਜਾਵੇਗਾ। ਪੰਜਾਬ ਚ ਕਰੀਬ 65 ਲੱਖ ਪਰਿਵਾਰਾਂ ਨੂੰ ਇਸ ਦਾ ਲਾਭ ਮਿਲੇਗਾ। ਸਕੀਮ ਚ ਸਾਰੇ ਐਮਰਜੈਂਸੀ ਕੇਅਰ ਤੇ ਕ੍ਰੋਨਿੰਗ ਕੇਅਰ ਸਮੇਤ ਕਰੀਬ 2200 ਮੈਡਿਕਲ ਪ੍ਰਕਿਰਿਆਵਾਂ ਸ਼ਾਮਲ ਹਨ। ਇਸ ਚ ਕੋਸਮੈਟਿਕ ਸਰਜਰੀ ਨਹੀਂ ਹੋਵੇਗੀ। ਕੁੱਝ ਸਹੂਲਤਾਂ, ਜਿਨ੍ਹਾਂ ਦਾ ਗਲਤ ਇਸਤੇਮਾਲ ਹੋ ਸਕਦਾ ਹੈ, ਉਨ੍ਹਾਂ ਨੂੰ ਰਿਜ਼ਰਵ ਪੈਕੇਜ ਚ ਰੱਖਿਆ ਜਾਵੇਗਾ।
ਉਨ੍ਹਾਂ ਨੇ ਕਿਹਾ ਸੀ ਕਿ ਸਾਡੀ ਕੋਸ਼ਿਸ਼ ਹੈ ਕਿ 3 ਮਹੀਨਿਆਂ ਚ ਪੂਰੇ ਪੰਜਾਬ ਨੂੰ ਕਵਰ ਕਰ ਲਿਆ ਜਾਵੇ। ਇੱਕ ਵਾਰ ਨਾਮ ਰਜਿਸਟਰ ਕਰਵਾਉਣ ਤੇ ਲੋਕ ਇਲਾਜ਼ ਕਰਵਾ ਸਕਣਗੇ। ਸਿਹਤ ਮੰਤਰੀ ਨੇ ਦੱਸਿਆ ਕਿ ਸਕੀਮ ਚ ਪੈਂਸ਼ਨਰ, ਸਰਕਾਰੀ ਮੁਲਾਜ਼ਮ ਤੇ ਆਮ ਲੋਕ ਸ਼ਾਮਲ ਹੋਣਗੇ। ਸ਼ਰਤ ਇੱਕ ਹੀ ਹੈ ਕਿ ਵਿਅਕਤੀ ਪੰਜਾਬ ਦਾ ਹੋਣਾ ਚਾਹੀਦਾ ਹੈ। ਉਸ ਦਾ ਵੋਟਰ ਤੇ ਆਧਾਰ ਕਾਰਡ ਪੰਜਾਬ ਦਾ ਹੋਣਾ ਚਾਹੀਦਾ ਹੈ।

LEAVE A REPLY

Please enter your comment!
Please enter your name here