Home Desh ਰੋਕੀ ਗਈ Vaishno Devi ਦੀ ਯਾਤਰਾ, ਤ੍ਰਿਕੁਟਾ ਦੀਆਂ ਪਹਾੜੀਆਂ ‘ਤੇ ਭਾਰੀ ਮੀਂਹ...

ਰੋਕੀ ਗਈ Vaishno Devi ਦੀ ਯਾਤਰਾ, ਤ੍ਰਿਕੁਟਾ ਦੀਆਂ ਪਹਾੜੀਆਂ ‘ਤੇ ਭਾਰੀ ਮੀਂਹ ਅਤੇ ਬਰਫ਼ਬਾਰੀ ਨਵੇਂ ਰਜਿਸਟ੍ਰੇਸ਼ਨ ਬੰਦ

3
0

ਤ੍ਰਿਕੂਟਾ ਪਹਾੜੀਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ, ਵੈਸ਼ਨੋ ਦੇਵੀ ਯਾਤਰਾ ਮੁਅੱਤਲ ਕਰ ਦਿੱਤੀ ਗਈ ਹੈ।

ਸ਼ੁੱਕਰਵਾਰ ਨੂੰ ਮੌਸਮ ਨੇ ਅਚਾਨਕ ਕਰਵਟ ਲਈ, ਜਿਸ ਨਾਲ ਉੱਤਰੀ ਭਾਰਤ ਦੇ ਕਈ ਪਹਾੜੀ ਖੇਤਰਾਂ ਵਿੱਚ ਠੰਡ ਅਤੇ ਮੀਂਹ ਦਾ ਅਸਰ ਤੇਜੀ ਨਾਲ ਵੱਧ ਗਿਆ। ਮੌਸਮ ਵਿਗੜਨ ਕਾਰਨ ਜੰਮੂ-ਕਸ਼ਮੀਰ ਵਿੱਚ ਬੀਤੀ ਰਾਤ ਤੋਂ ਜਨਜੀਵਨ ਠੱਪ ਹੋ ਗਿਆ ਹੈ। ਇਸ ਸਾਲ ਪਹਿਲੀ ਵਾਰ ਜੰਮੂ ਸੂਬੇ ਵਿੱਚ ਇੰਨੇ ਵੱਡੇ ਪੱਧਰ ‘ਤੇ ਮੀਂਹ ਅਤੇ ਬਰਫ਼ਬਾਰੀ ਦੇਖੀ ਗਈ ਹੈ। ਇਸ ਬਦਲਦੇ ਮੌਸਮ ਦਾ ਸਭ ਤੋਂ ਵੱਧ ਪ੍ਰਭਾਵ ਤ੍ਰਿਕੁਟਾ ਪਹਾੜੀਆਂ ‘ਤੇ ਪਿਆ ਹੈ, ਜਿੱਥੇ ਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ ਸਾਵਧਾਨੀ ਵਜੋਂ ਵੈਸ਼ਨੋ ਦੇਵੀ ਤੀਰਥ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਮਾਤਾ ਵੈਸ਼ਨੋ ਦੇਵੀ ਤੀਰਥ ਅਸਥਾਨ ‘ਤੇ ਬੀਤੀ ਰਾਤ ਤੋਂ ਹੀ ਮੀਂਹ ਪੈ ਰਿਹਾ ਸੀ, ਅਤੇ ਸਵੇਰੇ ਬਰਫ਼ਬਾਰੀ ਮੁੜ ਸ਼ੁਰੂ ਹੋ ਗਈ। ਇਸ ਤੋਂ ਬਾਅਦ, ਵੈਸ਼ਨੋ ਦੇਵੀ ਜਾਣ ਵਾਲੇ ਨਵੇਂ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤੀ ਗਈ ਹੈ। ਤ੍ਰਿਕੁਟਾ ਦੀਆਂ ਪਹਾੜੀਆਂ ‘ਤੇ ਲਗਾਤਾਰ ਭਾਰੀ ਮੀਂਹ ਅਤੇ ਬਰਫ਼ਬਾਰੀ ਕਾਰਨ, ਰਸਤੇ ਤਿਲਕਣ ਵਾਲੇ ਹੋ ਗਏ ਹਨ, ਜਿਸ ਨਾਲ ਸ਼ਰਧਾਲੂਆਂ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। 

ਜ਼ਮੀਨ ਖਿਸਕਣ ਦਾ ਖ਼ਤਰਾ ਵਧਿਆ

ਇਸ ਤੋਂ ਇਲਾਵਾ, ਮੀਂਹ ਅਤੇ ਬਰਫ਼ਬਾਰੀ ਕਰਕੇ ਜ਼ਮੀਨ ਖਿਸਕਣ ਦਾ ਖ਼ਤਰਾ ਵੀ ਵੱਧ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਸ਼੍ਰੀ ਮਾਤਾ ਵੈਸ਼ਨੋ ਦੇਵੀ ਤੀਰਥ ਬੋਰਡ ਨੇ ਯਾਤਰਾ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰਨ ਅਤੇ ਯਾਤਰਾ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਜੰਮੂ ਅਤੇ ਕਸ਼ਮੀਰ ਵਿੱਚ ਮੌਸਮ ਅਗਲੇ 36 ਘੰਟਿਆਂ ਲਈ ਇੱਹੋ ਜਿਹਾ ਰਹੇਗਾ। ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਜਾਰੀ ਰਹਿਣ ਦੀ ਉਮੀਦ ਹੈ।

ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਜਾਰੀ

ਜੰਮੂ ਦੇ ਮੈਦਾਨੀ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ, ਜਦੋਂ ਕਿ ਉੱਚੇ ਅਤੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਹੋ ਰਹੀ ਹੈ। ਸੈਲਾਨੀ ਸਥਾਨ ਪਟਨੀਟੌਪ ‘ਤੇ ਤੜਕੇ 1:30 ਵਜੇ ਦੇ ਕਰੀਬ ਬਰਫ਼ਬਾਰੀ ਸ਼ੁਰੂ ਹੋਈ ਅਤੇ ਅਜੇ ਵੀ ਜਾਰੀ ਹੈ। ਰਾਜੌਰੀ ਅਤੇ ਪੁੰਛ ਦੇ ਉੱਚੇ ਇਲਾਕਿਆਂ ਵਿੱਚ ਵੀ ਬਰਫ਼ਬਾਰੀ ਜਾਰੀ ਹੈ। ਮੌਸਮ ਵਿਭਾਗ ਨੇ ਕਈ ਥਾਵਾਂ ‘ਤੇ ਭਾਰੀ ਬਰਫ਼ਬਾਰੀ ਦੀ ਭਵਿੱਖਬਾਣੀ ਕੀਤੀ ਹੈ।

LEAVE A REPLY

Please enter your comment!
Please enter your name here