ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟਾਉਂਦਿਆਂ ਇਕ ਪੋਸਟ ਸਾਂਝੀ ਕੀਤੀ ਹੈ।
ਮਹਾਰਾਸ਼ਟਰ ਦੇ ਡਿਪਟੀ ਸੀ.ਐਮ. ਅਜੀਤ ਪਵਾਰ ਦਾ ਜਹਾਜ਼ ਹਾਦਸੇ ਵਿੱਚ ਦੇਹਾਂਤ ਹੋ ਗਿਆ ਹੈ। ਇਹ ਹਾਦਸਾ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਬੁੱਧਵਾਰ ਸਵੇਰੇ 8.45 ਵਜੇ ਵਾਪਰਿਆ। ਸਮਾਚਾਰ ਏਜੰਸੀ ਪੀ.ਟੀ.ਆਈ. ਅਨੁਸਾਰ, ਇਸ ਜਹਾਜ਼ ਹਾਦਸੇ ਵਿੱਚ ਅਜੀਤ ਪਵਾਰ ਸਮੇਤ 6 ਲੋਕਾਂ ਦੀ ਮੌਤ ਹੋ ਗਈ ਹੈ। ਅਜੀਤ ਪਵਾਰ ਦੇ ਦੇਹਾਂਤ ਨਾਲ ਸਿਆਸੀ ਜਗਤ ਵਿੱਚ ਸੋਗ ਦੀ ਲਹਿਰ ਹੈ।

ਉਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟਾਉਂਦਿਆਂ ਇਕ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ‘ਚ ਭਗਵੰਤ ਮਾਨ ਨੇ ਲਿਖਿਆ ਹੈ, ”ਮਹਾਰਾਸ਼ਟਰ ਦੇ ਬਾਰਾਮਤੀ ‘ਚ ਉੱਪ ਮੁੱਖ ਮੰਤਰੀ ਅਜੀਤ ਪਵਾਰ ਜੀ ਦੇ ਜਹਾਜ਼ ਲੈਂਡਿੰਗ ਦੌਰਾਨ ਕ੍ਰੈਸ਼ ਹੋਣ ਦੀ ਖ਼ਬਰ ਮਿਲੀ ਹੈ। ਧੂੰਏਂ ਅਤੇ ਤਬਾਹੀ ਦੀਆਂ ਤਸਵੀਰਾਂ ਬੇਹੱਦ ਪਰੇਸ਼ਾਨ ਕਰਨ ਵਾਲੀਆਂ ਹਨ। ਇਸ ਹਾਦਸੇ ਵਿੱਚ ਉੱਪ ਮੁੱਖ ਮੰਤਰੀ ਸਮੇਤ ਬਾਕੀਆਂ ਦੀ ਵੀ ਮੌਤ ਦੀ ਖ਼ਬਰ ਮਿਲੀ ਹੈ। ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿੱਛੜੀਆਂ ਰੂਹਾਂ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ।”