ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ‘ਚ ਜ਼ਮਾਨਤ ਦੇ ਲਈ ਪਟੀਸ਼ਨ ਲਗਾਈ ਸੀ।
ਸ਼ੋਮਣੀ ਅਕਾਲੀ ਦਲ ਦੇ ਆਗੂ ਦੇ ਪੰਜਾਬ ਦੇ ਸਾਬਕਾ ਮੰਤਰੀ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ 25 ਜੂਨ ਨੂੰ ਗ੍ਰਿਫ਼ਤਾਰ ਹੋਏ ਸਨ। ਉਸ ਤੋਂ ਬਾਅਦ ਤੋਂ ਹੀ ਉਹ ਜੇਲ੍ਹ ‘ਚ ਬੰਦ ਹਨ। ਹੁਣ ਉਨ੍ਹਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ ਤੇ ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆਉਣਗੇ।
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਸਾਨੂੰ ਲੰਬਾ ਸਮਾਂ ਜ਼ਰੂਰ ਲੱਗਿਆ, ਪਰ ਸਾਨੂੰ ਇਨਸਾਫ਼ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਦਾ ਪਰਿਵਾਰ ਖੁਸ਼ ਹੈ, ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਖੁਸ਼ ਹਨ ਤੇ ਪੂਰਾ ਸ਼੍ਰੋਮਣੀ ਅਕਾਲੀ ਦਲ ਖੁਸ਼ ਹੈ। ਅਸੀਂ ਅਦਾਲਤ ਦੇ ਫੈਸਲੇ ਦਾ ਸੁਆਗਤ ਕਰਦੇ ਹਾਂ। ਅਸੀਂ ਜਲਦੀ ਹੀ ਅਦਾਲਤ ਦੇ ਆਰਡਰ ਲੈ ਕੇ ਮਜੀਠੀਆ ਨੂੰ ਨਿਊ ਨਾਭਾ ਜੇਲ੍ਹ ਤੋਂ ਲੈਣ ਜਾਵਾਂਗੇ।
ਉਨ੍ਹਾਂ ਨੇ ਕਿਹਾ ਕਿ ਅਦਾਲਤ ਦੇ ਜੱਜ ਸਾਹਬ ਕਦੋਂ ਸਾਈਨ ਕਰਦੇ ਹਨ ਤੇ ਕਦੋਂ ਆਰਡਰ ਮਿਲਦੇ ਹਨ, ਇਹ ਅਸੀਂ ਪਬਲਿਕ ਪਲੈਟਫਾਰਮ ‘ਤੇ ਨਹੀਂ ਦੱਸ ਸਕਦੇ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਆਰਡਰ ਆਉਂਦੇ ਹਨ ਤੇ ਜਦੋਂ ਸਾਰੀ ਕਾਨੂੰਨੀ ਪ੍ਰਕਿਰਿਆ ਪੂਰੀ ਹੋ ਜਾਂਦੀ ਹੈ, ਉਹ ਜੇਲ੍ਹ ਤੋਂ ਬਾਹਰ ਆ ਜਾਣਗੇ।