Home latest News Gurdaspur: ਰਾਤ ਦਾ ਖਾਣਾ ਖਾਣ ਤੋਂ ਬਾਅਦ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ...

Gurdaspur: ਰਾਤ ਦਾ ਖਾਣਾ ਖਾਣ ਤੋਂ ਬਾਅਦ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਵਿਗੜੀ ਸਿਹਤ, ਸਿਵਲ ਹਸਪਤਾਲ ਕਰਵਾਇਆ ਗਿਆ ਦਾਖਲ

2
0

ਜਾਣਕਾਰੀ ਦਿੰਦੇ ਹੋਏ ਡਾਕਟਰ ਕ੍ਰਿਤੀ ਨੇ ਦੱਸਿਆ ਕਿ ਇਹ ਸਾਰੇ ਬੱਚੇ ਮੈਰੀਟੋਰੀਅਸ ਸਕੂਲ ਦੇ ਹਨ।

ਬੀਤੀ ਰਾਤ ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ‘ਚ ਉਸ ਸਮੇਂ ਹਫੜਾ-ਧਫੜੀ ਮੱਚ ਗਈ, ਜਦੋਂ ਰਾਤ ਦਾ ਖਾਣਾ ਖਾਣ ਤੋਂ ਬਾਅਦ ਅਚਾਨਕ ਵਿਦਿਆਰਥੀਆਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ। ਕਈ ਵਿਦਿਆਰਥੀਆਂ ਨੂੰ ਉਲਟੀਆਂ ਤੇ ਕਈ ਵਿਦਿਆਰਥੀ ਦੀ ਬੇਹੋਸ਼ੀ ਵਰਗੀ ਹਾਲਤ ਬਣ ਗਈ, ਜਿਸ ਤੋਂ ਬਾਅਦ ਤੁਰੰਤ ਵਿਦਿਆਰਥੀਆਂ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ।
ਹਸਪਤਾਲ ‘ਚ ਵਿਦਿਆਰਥੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਡਾਕਟਰਾਂ ਦਾ ਕਹਿਣਾ ਹੈ ਕਿ ਫੂਡ ਪੋਇਜ਼ਨਿੰਗ ਕਰਕੇ ਵਿਦਿਆਰਥੀਆਂ ਦੀ ਸਿਹਤ ਵਿਗੜੀ ਹੈ। ਵਿਦਿਆਰਥੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਸਾਰੇ ਵਿਦਿਆਰਥੀ ਖਤਰੇ ਤੋਂ ਬਾਹਰ ਹਨ।
ਜਾਣਕਾਰੀ ਦਿੰਦੇ ਹੋਏ ਡਾਕਟਰ ਕ੍ਰਿਤੀ ਨੇ ਦੱਸਿਆ ਕਿ ਇਹ ਸਾਰੇ ਬੱਚੇ ਮੈਰੀਟੋਰੀਅਸ ਸਕੂਲ ਦੇ ਹਨ। ਰਾਤ 9:30 ਵਜੇ ਦੇ ਕਰੀਬ 8 ਬੱਚੇ ਬਿਮਾਰ ਹਾਲਤ ‘ਚ ਆਏ ਸਨ, ਜਿਨ੍ਹਾਂ ਦੀ ਉਮਰ 16 ਤੋਂ 17 ਸਾਲ ਦੇ ਦਰਮਿਆਨ ਹੈ ਤੇ ਇਨ੍ਹਾਂ ਬੱਚਿਆਂ ਦੀ ਫੂਡ ਪੋਇਜ਼ਨਿੰਗ ਕਰਕੇ ਸਿਹਤ ਵਿਗੜੀ ਸੀ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਤੇ ਬੱਚੇ ਖ਼ਤਰੇ ਤੋਂ ਬਾਹਰ ਹਨ। ਖਾਣਾ ਖਾਣ ਤੋਂ ਬਾਅਦ ਬੱਚਿਆਂ ਨੂੰ ਪੇਟ ਦਰਦ ਤੇ ਉਲਟੀਆਂ ਦੀ ਸ਼ਿਕਾਇਤ ਹੋਈ ਸੀ, ਜਿਸ ਕਰਕੇ ਇਨ੍ਹਾਂ ਬੱਚਿਆਂ ਨੂੰ ਇੱਥੇ ਦਾਖਲ ਕਰਵਾਇਆ ਗਿਆ ਹੈ।
ਬੱਚਿਆਂ ਦੇ ਮਾਤਾ ਪਿਤਾ ਦਾ ਕਹਿਣਾ ਹੈ ਕਿ ਸਕੂਲ ਵੱਲੋਂ ਸਹੀ ਖਾਣਾ ਨਾ ਦੇਣ ‘ਤੇ ਅਸੀਂ ਪਹਿਲਾਂ ਵੀ ਕਈ ਵਾਰ ਸ਼ਿਕਾਇਤ ਕੀਤੀ ਹੈ, ਪਰ ਖਾਣੇ ‘ਚ ਕੋਈ ਸੁਧਾਰ ਨਹੀਂ ਕੀਤਾ ਗਿਆ। ਇਸ ਕਰਕੇ ਅੱਜ ਬੱਚਿਆਂ ਦੀ ਇਹ ਹਾਲਤ ਬਣੀ ਹੋਈ ਹੈ, ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲ ‘ਚ ਸਹੀ ਖਾਣਾ ਦਿੱਤਾ ਜਾਵੇ। ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਇਹ ਸਾਰੇ ਬੱਚੇ ਸਕੂਲ ਦੇ ਬਣੇ ਹੋਸਟਲ ‘ਚ ਹੀ ਰਹਿੰਦੇ ਹਨ ਤੇ ਉੱਥੋਂ ਹੀ ਖਾਣਾ ਖਾਂਦੇ ਹਨ।
ਇਸ ਮਾਮਲੇ ਦੇ ਸਬੰਧ ‘ਚ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਸਕੂਲ ‘ਚ ਬੱਚਿਆਂ ਨੂੰ ਬਿਲਕੁਲ ਸਾਫ-ਸੁਥਰਾ ਖਾਣਾ ਦਿੱਤਾ ਜਾਂਦਾ ਹੈ। ਬੱਚਿਆਂ ਦੀ ਸਿਹਤ ਅਚਾਨਕ ਖਰਾਬ ਹੋਈ ਹੈ। ਮੈਂ ਅੱਜ ਮੈਡੀਕਲ ਲੀਵ ‘ਤੇ ਸੀ ਮੇਰੀ ਤਬੀਅਤ ਖਰਾਬ ਸੀ, ਜਦੋਂ ਮੈਨੂੰ ਇਸ ਬਾਰੇ ਪਤਾ ਲੱਗਾ ਤਾਂ ਮੈਂ ਸਿਵਿਲ ਹਸਪਤਾਲ ਵਿਖੇ ਆਇਆ ਹਾਂ।

LEAVE A REPLY

Please enter your comment!
Please enter your name here