Home Desh Punjab ਦੇ ਲੋਕਾਂ ਨੂੰ ਮੌਸਮ ਤੋਂ ਰਾਹਤ, ਅੱਜ ਕੋਈ ਅਲਰਟ ਨਹੀਂ; ਇਹ...

Punjab ਦੇ ਲੋਕਾਂ ਨੂੰ ਮੌਸਮ ਤੋਂ ਰਾਹਤ, ਅੱਜ ਕੋਈ ਅਲਰਟ ਨਹੀਂ; ਇਹ ਜ਼ਿਲ੍ਹਾ ਰਿਹਾ ਸਭ ਤੋਂ ਠੰਡਾ

20
0

ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਅੰਮ੍ਰਿਤਸਰ ਦਾ ਦਰਜ ਕੀਤਾ ਗਿਆ, ਜੋ ਕਿ 4.6 ਡਿਗਰੀ ਰਿਹਾ।

ਪੰਜਾਬ ‘ਚ ਅੱਜ ਮੌਸਮ ਦਾ ਕੋਈ ਅਲਰਟ ਨਹੀਂ ਹੈ। ਲੰਬੇ ਸਮੇਂ ਤੋਂ ਬਾਅਦ ਸੂਬੇ ਦੇ ਲੋਕਾਂ ਨੂੰ ਮੌਸਮ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਆਉਣ ਵਾਲੇ ਤਿੰਨਾ ਦਿਨਾਂ ਲਈ ਵੀ ਯਾਨੀ 8 ਫਰਵਰੀ ਤੱਕ ਸੂਬੇ ‘ਚ ਧੁੰਦ, ਸੀਤ ਲਹਿਰ ਜਾਂ ਕਿਸੇ ਵੀ ਹੋਰ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ, ਪੰਜਾਬ ਦਾ ਮੌਸਮ ਅੱਜ ਖੁਸ਼ਕ ਰਹੇਗਾ। ਮੌਸਮ ਵਿਗਿਆਨ ਕੇਂਦਰ ਨੇ ਬਾਰਿਸ਼ ਨੂੰ ਲੈ ਕੇ ਕੋਈ ਭਵਿੱਖਬਾਣੀ ਨਹੀਂ ਕੀਤੀ ਹੈ। ਆਉਣ ਵਾਲੇ ਤਿੰਨ ਦਿਨ ਵੀ ਮੌਸਮ ਖੁਸ਼ਕ ਹੀ ਰਹੇਗਾ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1 ਡਿਗਰੀ ਦੀ ਗਿਰਾਵਟ ਦਰਜ ਕੀਤਾ ਗਿਆ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਅੰਮ੍ਰਿਤਸਰ ਦਾ ਦਰਜ ਕੀਤਾ ਗਿਆ, ਜੋ ਕਿ 4.6 ਡਿਗਰੀ ਰਿਹਾ।
ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 8.4 ਡਿਗਰੀ, ਪਟਿਆਲਾ ਦਾ 7.0 ਡਿਗਰੀ, ਪਠਾਨਕੋਟ ਦਾ 6.0 ਡਿਗਰੀ, ਬਠਿੰਡਾ ਦਾ 4.9 ਡਿਗਰੀ, ਫਰੀਦਕੋਟ ਦਾ 5.0 ਡਿਗਰੀ, ਗੁਰਦਾਸਪੁਰ ਦਾ 6.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 7.5 ਡਿਗਰੀ, ਫਿਰੋਜ਼ਪੁਰ ਦਾ 5.4 ਡਿਗਰੀ, ਹੁਸ਼ਿਆਰਪੁਰ ਦਾ 6.7 ਡਿਗਰੀ, ਮਾਨਸਾ ਦਾ 6.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 6.5 ਡਿਗਰੀ ਦਰਜ ਕੀਤਾ ਗਿਆ।
ਚੰਡੀਗੜ੍ਹ ਸ਼ਹਿਰ ਦਾ ਘੱਟੋਂ-ਘੱਟ ਤਾਪਮਾਨ ਦਾ 7.4 ਡਿਗਰੀ ਤੇ ਚੰਡੀਗੜ੍ਹ ਏਅਰਪੋਰਟ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here