Home Desh ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਲੰਧਰ ਦੌਰਾ, ਦੁਪਹਿਰ ਨੂੰ ਕਰਨਗੇ ‘ਲੋਕ...

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਲੰਧਰ ਦੌਰਾ, ਦੁਪਹਿਰ ਨੂੰ ਕਰਨਗੇ ‘ਲੋਕ ਮਿਲਣੀ’

48
0

ਮੁੱਖ ਮੰਤਰੀ ਦੀ ਇਸ ‘ਲੋਕ ਮਿਲਣੀ’ ਨੂੰ ਦੇਖਦੇ ਹੋਏ ਜਲੰਧਰ ਪ੍ਰਸ਼ਾਸਨ ਤੇ ਪੁਲਿਸ ਵਿਭਗਾ ਪੂਰੀ ਤਰ੍ਹਾਂ ਅਲਰਟ ਹੈ।

ਪੰਜਾਬ ਦੇ ਮੁੱਖ ਮੰਤਰੀ ਅੱਜ ਜਲੰਧਰ ਦੌਰੇ ‘ਤੇ ਹਨ। ਸੂਬੇ ਦੇ ਪ੍ਰਸ਼ਾਸਨਿਕ ਕੰਮ-ਕਾਜ ਤੇ ਵਿਕਾਸ ਯੋਜਨਾਵਾਂ ਨੂੰ ਰਫ਼ਤਾਰ ਦੇਣ ਦੇ ਮਕਸਦ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਅੱਜ ‘ਲੋਕ ਮਿਲਣੀ’ ਵੀ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਖੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਇੱਕ ‘ਲੋਕ ਮਿਲਣੀ’ ਕਰਨਗੇ। ਇੱਥੇ ਉਹ ਲੋਕਾਂ ਦੀ ਸਮੱਸਿਆਵਾਂ ਸੁਣਨਗੇ ਤੇ ਉਨ੍ਹਾਂ ਦਾ ਹੱਲ ਕਰਨ ਦੀ ਕੋਸ਼ਿਸ਼ ਕਰਨਗੇ।
ਮੁੱਖ ਮੰਤਰੀ ਦੀ ਲੋਕ ਮਿਲਣੀ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਨਾਲ ਲੋਕਾਂ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਦੀ ਇਸ ‘ਲੋਕ ਮਿਲਣੀ’ ਨੂੰ ਦੇਖਦੇ ਹੋਏ ਜਲੰਧਰ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਪੂਰੀ ਤਰ੍ਹਾਂ ਅਲਰਟ ਹੈ।
ਸੀਐਮ ਦੇ ਆਉਣ ਤੋਂ ਪਹਿਲਾਂ ਸੁਰੱਖਿਆ ਦੇ ਇੰਤਜ਼ਾਮ ਪੂਰੇ ਕਰ ਲਏ ਗਏ ਹਨ। ਟ੍ਰੈਫ਼ਿਕ ਪੁਲਿਸ ਨੂੰ ਵੀ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਉਹ ਵੀਆਈਪੀ ਮੂਵਮੈਂਟ ਤੇ ਆਮ ਜਨਤਾ ਦੀ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ।
ਉਮੀਦ ਕੀਤੀ ਜਾਰੀ ਰਹੀ ਹੈ ਕਿ ਇਸ ਪਬਲਿਕ ਮੀਟਿੰਗ ‘ਚ ਜਲੰਧਰ ਤੇ ਨੇੜੇ ਦੇ ਪਿੰਡਾਂ ਦੇ ਲੋਕ ਸੜਕ, ਸੀਵਰੇਜ ਤੇ ਹੋਰ ਮੁੱਦਿਆਂ ‘ਤੇ ਚਰਚਾ ਕਰ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰੀ ਯੋਜਨਾਵਾਂ, ਰਾਸ਼ਨ ਕਾਰਡ, ਸਿਹਤ ਸੇਵਾਵਾਂ ਨਾਲ ਜੁੜੀਆਂ ਸਮੱਸਿਆਵਾਂ ਬਾਰੇ ਸੀਐਮ ਜਾਣਕਾਰੀ ਲੈ ਸਕਦੇ ਹਨ।
ਇਸ ਮੀਟਿੰਗ ਤੋਂ ਮੁੱਖ ਮੰਤਰੀ ਭਗਵੰਤ ਮਾਨ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਜਨਤਾ ਦੇ ਸਰਕਾਰ ਦੇ ਵਿਚਕਾਰ ਦੀ ਦੂਰੀ ਖ਼ਤਮ ਹੋਵੇ ਤੇ ਪ੍ਰਸ਼ਾਸਨ ਦੇ ਜਵਾਬਦੇਹੀ ਵਧੇ।

LEAVE A REPLY

Please enter your comment!
Please enter your name here