ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨਾਲ ਗੱਲ ਕਰਨ ‘ਤੇ ਉਨ੍ਹਾਂ ਕਿਹਾ ਕਿ ਪੁਲਿਸ ਕਾਰਵਾਈ ਕਰ ਰਹੀ ਹੈ ਅਤੇ ਕਾਤਲਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
14 ਫਰਵਰੀ ਦੀ ਰਾਤ ਨੂੰ ਫੇਸ 11 ‘ਚ ਮੰਦਰ ਦੇ ਬਾਹਰ ਆਪਸ ਵਿਚ ਲੜ ਰਹੇ ਨੌਜਵਾਨਾਂ ਨੂੰ ਛਡਾਉਣ ਗਏ ਸ਼ਗਨਪ੍ਰੀਤ ਨਾਮਕ ਨੌਜਵਾਨ ਨੂੰ ਕਿਰਚਾਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਸੀ। ਮ੍ਰਿਤਕ ਸ਼ਿਵਰਾਤਰੀ ਦੀ ਰਾਤ ਮੱਥਾ ਟੇਕਣ ਮੰਦਰ ਗਿਆ ਸੀ, ਜਿਸ ਨੂੰ ਜ਼ਖ਼ਮੀ ਹਾਲਤ ‘ਚ ਫੋਰਟੀਜ਼ ਹਸਪਤਾਲ ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਬਾਹਰ ਧਰਨਾ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋ ਤੱਕ ਦੋਸ਼ੀ ਫੜੇ ਨਹੀਂ ਜਾਂਦੇ ਧਰਨਾਂ ਜਾਰੀ ਰਹੇਗਾ। ਇਸ ਸਬੰਧੀ ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨਾਲ ਗੱਲ ਕਰਨ ‘ਤੇ ਉਨ੍ਹਾਂ ਕਿਹਾ ਕਿ ਪੁਲਿਸ ਕਾਰਵਾਈ ਕਰ ਰਹੀ ਹੈ ਅਤੇ ਕਾਤਲਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਪਰਿਵਾਰ ਨੂੰ ਮਿਲਣ ਲਈ SSP ਹਰਮਨਦੀਪ ਹਾਂਸ ਤੇ ਸਮਾਜ ਸੇਵੀ ਅਮਤੋਜ ਮਾਨ ਘਟਨਾ ਸਥਾਨ ‘ਤੇ ਪੁੱਜੇ ਹਨ। ਸਮਾਜ ਸੇਵੀ ਅਮਤੋਜ ਮਾਨ ਨੇ ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਸਾਲ ਪਹਿਲਾਂ ਵੀ ਪਰਵਾਸੀਆਂ ਵੱਲੋਂ ਪੰਜਾਬੀ ਮੁੰਡੇ ਦਾ ਕਤਲ ਕਰ ਦਿੱਤਾ ਗਿਆ ਸੀ ਪਰ ਪੁਲਿਸ ਵੱਲੋਂ ਕੋਈ ਵੀ ਲੋੜੀਂਦੀ ਕਾਰਵਾਈ ਨਹੀਂ ਕੀਤੀ ਗਈ ਸੀ।