Home Desh Weather Update: Punjab ‘ਚ ਅੱਜ ਤੂਫ਼ਾਨ ਦਾ Alert, ਬਾਰਿਸ਼ ਦੀ ਭਵਿੱਖਬਾਣੀ; ਤਾਪਮਾਨ...

Weather Update: Punjab ‘ਚ ਅੱਜ ਤੂਫ਼ਾਨ ਦਾ Alert, ਬਾਰਿਸ਼ ਦੀ ਭਵਿੱਖਬਾਣੀ; ਤਾਪਮਾਨ ਆਮ ਨਾਲੋਂ ਵੱਧ

4
0

ਬੀਤੇ ਦਿਨ Punjabਦੇ ਔਸਤ ਘੱਟੋ-ਘੱਟ ਤਾਪਮਾਨ ‘ਚ 3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਉੱਥੇ ਹੀ, ਆਉਣ ਵਾਲੇ ਤਿੰਨ ਦਿਨ ਲਈ ਯਾਨੀ ਕਿ 21 ਫਰਵਰੀ ਤੱਕ ਮੌਸਮ ਦਾ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਮੌਸਮ ਵੀ ਖੁਸ਼ਕ ਰਹੇਗਾ।
ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਨਾਲੋਂ 3.5 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਲੁਧਿਆਣਾ ‘ਚ 9.6 ਡਿਗਰੀ ਦਰਜ ਕੀਤਾ ਗਿਆ।

ਤੂਫ਼ਾਨ ਦਾ Alert

ਅੱਜ ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, Moga, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਦੇ ਦੂਰ-ਦੁਰਾਡੇ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਿੰਨਾ ਰਿਹਾ ਵੱਧ ਤੋਂ ਵੱਧ ਤਾਪਮਾਨ?

Punjab ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.2 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਹਾਲਾਂਕਿ, ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ‘ਚ ਕੋਈ ਬਦਲਾਅ ਨਹੀਂ ਦੇਖਿਆ ਗਿਆ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਮਾਨਸਾ ‘ਚ ਦਰਜ ਕੀਤਾ ਗਿਆ, ਜੋ ਕਿ 29.2 ਡਿਗਰੀ ਸੈਲਸੀਅਸ ਰਿਹਾ।
Amritsar ਦਾ ਵੱਧ ਤੋਂ ਵੱਧ ਤਾਪਮਾਨ 23.8 ਡਿਗਰੀ, ਲੁਧਿਆਣਾ ਦਾ 26.4 ਡਿਗਰੀ, ਪਟਿਆਲਾ ਦਾ 26.8 ਡਿਗਰੀ, ਫਰੀਦਕੋਟ ਦਾ 27.2 ਡਿਗਰੀ, ਫਿਰੋਜ਼ਪੁਰ ਦਾ 25.0 ਡਿਗਰੀ, ਹੁਸ਼ਿਆਰਪੁਰ ਦਾ 26.8 ਡਿਗਰੀ, ਹੁਸ਼ਿਆਰਪੁਰ ਦਾ 27.2 ਡਿਗਰੀ, ਮੁਹਾਲੀ ਦਾ 28.6 ਡਿਗਰੀ, ਪਠਾਨਕੋਟ ਦਾ 24.6 ਡਿਗਰੀ, ਰੋਪੜ ਦਾ 27.8 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 27.7 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 27.9 ਡਿਗਰੀ ਤੇ ਸੰਗਰੂਰ ਦਾ 25.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 29.2 ਡਿਗਰੀ ਦਰਜ ਕੀਤਾ ਗਿਆ।

LEAVE A REPLY

Please enter your comment!
Please enter your name here