Home Desh Punjab Weather: Punjab ‘ਚ ਅੱਜ ਕੋਈ ਅਲਰਟ ਨਹੀਂ, ਤਾਪਮਾਨ ਆਮ ਨਾਲੋਂ ਵੱਧ

Punjab Weather: Punjab ‘ਚ ਅੱਜ ਕੋਈ ਅਲਰਟ ਨਹੀਂ, ਤਾਪਮਾਨ ਆਮ ਨਾਲੋਂ ਵੱਧ

21
0

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਦੇ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ਆਮ ਨਾਲੋਂ ਵੱਧ ਬਣਿਆ ਹੋਇਆ ਹੈ। ਬੀਤੇ ਦਿਨੀਂ ਜਿੱਥੇ ਪੰਜਾਬ ਦੇ ਕੁੱਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ। ਉੱਥੇ ਹੀ, ਅੱਜ ਪੰਜਾਬ ‘ਚ ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ ਹੈ ਤੇ ਇਸ ਦੇ ਨਾਲ ਹੀ ਸੂਬੇ ਦਾ ਮੌਸਮ ਖੁਸ਼ਕ ਰਹੇਗਾ। ਇੰਨਾ ਹੀ ਨਹੀਂ, ਆਉਣ ਵਾਲੇ ਤਿੰਨ ਦਿਨਾਂ ਤੱਕ ਯਾਨੀ ਕਿ 23 ਫਰਵਰੀ ਤੱਕ ਮੌਸਸ ਸਾਫ਼ ਰਹੇਗਾ।

ਕਿੰਨਾ ਰਿਹਾ ਘੱਟੋ-ਘੱਟ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 2.7 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਅੰਮ੍ਰਿਤਸਰ ‘ਚ ਦਰਜ ਕੀਤਾ ਗਿਆ, ਜੋ ਕਿ 8.7 ਡਿਗਰੀ ਰਿਹਾ।
ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 13.4 ਡਿਗਰੀ, ਪਟਿਆਲਾ ਦਾ 13.1 ਡਿਗਰੀ, ਬਠਿੰਡਾ ਦਾ 10.0 ਡਿਗਰੀ, ਫਰੀਦਕੋਟ ਦਾ 10.5 ਡਿਗਰੀ, ਗੁਰਦਾਸਪੁਰ ਦਾ 10.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 14.0 ਡਿਗਰੀ, ਫਿਰੋਜ਼ਪੁਰ ਦਾ 10.0 ਡਿਗਰੀ, ਹੁਸ਼ਿਆਰਪੁਰ ਦਾ 14.0 ਡਿਗਰੀ, ਮੁਹਾਲੀ ਦਾ 14.1 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 13.1 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 13.7 ਡਿਗਰੀ ਦਰਜ ਕੀਤਾ ਗਿਆ।

ਵੱਧ ਤੋਂ ਵੱਧ ਤਾਪਮਾਨ

ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ‘ਚ ਵੀ ਬੀਤੇ ਦਿਨ 1 ਡਿਗਰੀ ਦਾ ਵਾਧਾ ਦੇਖਿਆ ਗਿਆ। ਇਹ ਵੀ ਆਮ ਨਾਲੋਂ 3.5 ਡਿਗਰੀ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਭਾਖੜਾ ਡੈਮ (ਰੂਪਨਗਰ) ਵਿਖੇ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ, ਜੋ ਕਿ 27.6 ਡਿਗਰੀ ਰਿਹਾ।

LEAVE A REPLY

Please enter your comment!
Please enter your name here